ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ (ਐੱਫ.ਏ.ਪੀ.) ਨੈਸ਼ਨਲ ਐਵਾਰਡਜ਼ 2026 ਵਿਚ ਹਾਸਿਲ ਕੀਤਾ ਵਿਸ਼ੇਸ਼ ਸਨਮਾਨ
ਚੌਕੀਮਾਨ, 28 ਨਵੰਬਰ (ਤੇਜਿੰਦਰ ਸਿੰਘ ਚੱਢਾ) ਤੇਜਸ ਪਬਲਿਕ ਸਕੂਲ ਚੌਂਕੀਮਾਨ ਲਈ ਇਹ ਬੜੇ ਮਾਣ ਅਤੇ ਖੁਸ਼ੀ ਵਾਲੀ ਗੱਲ ਹੈ ਕਿ ਸਕੂਲ ਨੇ ਸਿੱਖਿਆ ਦੇ ਖੇਤਰ ਵਿੱਚ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਅਤੇ ਉੱਚ ਮਿਆਰਾਂ ਸਦਕਾ ਭਾਰਤ ਦੇ ਪ੍ਰਸਿੱਧ ਐਵਾਰਡ ਸਮਾਗਮ ‘ਇੰਡੀਆਜ਼ ਬਿਗੈਸਟ ਐਵਾਰਡਜ਼ ਸੀਜ਼ਨ 6’ ਵਿਚ ਵਿਸ਼ੇਸ਼ ਸਨਮਾਨ ਪ੍ਰਾਪਤ ਕੀਤਾ ਹੈ। ਇਹ ਸਮਾਗਮ ਫੈੱਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ (ਐੱਫ.
ਚੌਕੀਮਾਨ, 28 ਨਵੰਬਰ (ਤੇਜਿੰਦਰ ਸਿੰਘ ਚੱਢਾ) ਤੇਜਸ ਪਬਲਿਕ ਸਕੂਲ ਚੌਂਕੀਮਾਨ ਲਈ ਇਹ ਬੜੇ ਮਾਣ ਅਤੇ ਖੁਸ਼ੀ ਵਾਲੀ ਗੱਲ ਹੈ ਕਿ ਸਕੂਲ ਨੇ ਸਿੱਖਿਆ ਦੇ ਖੇਤਰ ਵਿੱਚ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਅਤੇ ਉੱਚ ਮਿਆਰਾਂ ਸਦਕਾ ਭਾਰਤ ਦੇ ਪ੍ਰਸਿੱਧ ਐਵਾਰਡ ਸਮਾਗਮ ‘ਇੰਡੀਆਜ਼ ਬਿਗੈਸਟ ਐਵਾਰਡਜ਼ ਸੀਜ਼ਨ 6’ ਵਿਚ ਵਿਸ਼ੇਸ਼ ਸਨਮਾਨ ਪ੍ਰਾਪਤ ਕੀਤਾ ਹੈ। ਇਹ ਸਮਾਗਮ ਫੈੱਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ (ਐੱਫ.ਏ.ਪੀ.), ਪੰਜਾਬ ਵਲੋਂ ਆਯੋਜਿਤ ਕੀਤਾ ਗਿਆ, ਜਿਸ ਤਹਿਤ (ਐੱਫ.ਏ.ਪੀ.) ਨੈਸ਼ਨਲ ਐਵਾਰਡਜ਼ 2026 ਪ੍ਰਦਾਨ ਕੀਤੇ ਗਏ। ਇਸ ਮਾਣਮੱਤੀ ਪ੍ਰਾਪਤੀ ਨਾਲ ਸਕੂਲ ਦੀ ਹੋਣਹਾਰ ਵਿਦਿਆਰਥਣ ਦਿਵਿਆ ਨੇ ਵੀ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦਿਆਂ ਬਾਰ੍ਹਵੀਂ ਜਮਾਤ ਵਿੱਚ ਸ਼ਾਨਦਾਰ 97 ਫ਼ੀਸਦੀ ਅੰਕ ਪ੍ਰਾਪਤ ਕੀਤੇ ਅਤੇ ਸਕੂਲ, ਮਾਪਿਆਂ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਡਾਇਰੈਕਟਰ ਅਕਸ਼ੈ ਕੁਮਾਰ ਸਿੰਘ ਪਟਿਆਲ ਅਤੇ ਪ੍ਰਿੰਸੀਪਲ ਡਾ. ਬਲਵਿੰਦਰ ਕੌਰ ਨੇ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਮੂਹ ਸਕੂਲ ਸਟਾਫ਼, ਵਿਦਿਆਰਥਣ ਦਿਵਿਆ ਅਤੇ ਉਸ ਦੇ ਮਾਪਿਆਂ ਨੂੰ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਨਮਾਨ ਸਕੂਲ ਦੀ ਮਿਹਨਤ, ਅਧਿਆਪਕਾਂ ਦੇ ਸਮਰਪਣ, ਵਿਦਿਆਰਥੀਆਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਉਨ੍ਹਾਂ ਨੇ ਕਿਹਾ ਕਿ ਸਕੂਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਵਿੱਦਿਅਕ ਖੇਤਰ ਵਿਚ ਹੀ ਨਹੀਂ, ਸਗੋਂ ਜੀਵਨ ਦੇ ਹਰ ਖੇਤਰ ਵਿਚ ਕਾਮਯਾਬ ਬਣਾਉਣਾ ਹੈ। ਅਜਿਹੀਆਂ ਪ੍ਰਾਪਤੀਆਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਹੋਰ ਵੀ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ। ਅੰਤ ਵਿਚ ਸਕੂਲ ਪ੍ਰਬੰਧਕਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਤੇਜਸ ਪਬਲਿਕ ਸਕੂਲ ਭਵਿੱਖ ਵਿਚ ਵੀ ਸਿੱਖਿਆ ਦੇ ਖੇਤਰ ਵਿਚ ਨਵੀਆਂ ਬੁਲੰਦੀਆਂ ਹਾਸਲ ਕਰਦਾ ਰਹੇਗਾ ਅਤੇ ਸਕੂਲ ਦਾ ਨਾਂਅ ਰੌਸ਼ਨ ਕਰਦਾ ਰਹੇਗਾ। ਇਹ ਪ੍ਰਾਪਤੀ ਸਮੁੱਚੇ ਤੇਜਸ ਪਰਿਵਾਰ ਲਈ ਮਾਣ, ਖੁਸ਼ੀ ਅਤੇ ਪ੍ਰੇਰਨਾ ਦਾ ਸਰੋਤ ਹੈ।