ਗੁਰਦੁਆਰਾ ਝਿੜੀ ਸਾਹਿਬ ਪਿੰਡ ਸਵੱਦੀ ਕਲਾਂ ਵਿਖੇ ਸੰਤ ਬਾਬਾ ਚਰਨ ਦਾਸ ਦੀ ਬਰਸੀ ਮਨਾਈ
ਚੌਂਕੀਮਾਨ, 28 ਨਵੰਬਰ (ਤੇਜਿੰਦਰ ਸਿੰਘ ਚੱਢਾ)- ਸੰਤ ਬਾਬਾ ਚਰਨ ਦਾਸ ਦੀ ਯਾਦ ਵਿਚ ਸਲਾਨਾ ਬਰਸੀ ਉਨ੍ਹਾਂ ਦੇ ਤਪ ਅਸਥਾਨ ਗੁਰਦੁਆਰਾ ਝਿੜੀ ਸਾਹਿਬ ਪਿੰਡ ਸਵੱਦੀ ਕਲਾਂ ਵਿਖੇ ਮਨਾਈ ਗਈ। ਇਸ ਮੌਕੇ ਪ੍ਰਕਾਸ਼ ਕਰਵਾਏ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਭੋਗ ਪੈਣ ਉਪਰੰਤ ਹਜ਼ੂਰੀ ਰਾਗੀ ਭਾਈ ਬੇਅੰਤ ਸਿੰਘ ਸਵੱਦੀ ਦੇ ਕੀਰਤਨੀ ਜੱਥੇ ਨੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ ਤੇ ਉਪਰੰਤ ਸਜਾਏ ਦੀਵਾਨਾਂ ਵਿਚ ਭਾਈ ਕੁਲਦੀਪ ਸਿੰਘ ਨੇ ਸੰਗਤਾਂ ਨੂੰ ਕਥਾਂ ਕੀਰਤਨ ਰਾਹੀ ਗੁਰੂ ਨਾਲ ਜੋੜਿਆ ਤੇ ਗੁਰੂ ਸਾਹਿਬਾਨਾਂ ਦੇ ਦੱਸੇ ਮਾਰਗ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ਤੇ ਚੱਲਣ ਲਈ ਪ੍ਰੇਰਿਤ ਕੀਤਾ।
ਚੌਂਕੀਮਾਨ, 28 ਨਵੰਬਰ (ਤੇਜਿੰਦਰ ਸਿੰਘ ਚੱਢਾ)- ਸੰਤ ਬਾਬਾ ਚਰਨ ਦਾਸ ਦੀ ਯਾਦ ਵਿਚ ਸਲਾਨਾ ਬਰਸੀ ਉਨ੍ਹਾਂ ਦੇ ਤਪ ਅਸਥਾਨ ਗੁਰਦੁਆਰਾ ਝਿੜੀ ਸਾਹਿਬ ਪਿੰਡ ਸਵੱਦੀ ਕਲਾਂ ਵਿਖੇ ਮਨਾਈ ਗਈ। ਇਸ ਮੌਕੇ ਪ੍ਰਕਾਸ਼ ਕਰਵਾਏ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਭੋਗ ਪੈਣ ਉਪਰੰਤ ਹਜ਼ੂਰੀ ਰਾਗੀ ਭਾਈ ਬੇਅੰਤ ਸਿੰਘ ਸਵੱਦੀ ਦੇ ਕੀਰਤਨੀ ਜੱਥੇ ਨੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ ਤੇ ਉਪਰੰਤ ਸਜਾਏ ਦੀਵਾਨਾਂ ਵਿਚ ਭਾਈ ਕੁਲਦੀਪ ਸਿੰਘ ਨੇ ਸੰਗਤਾਂ ਨੂੰ ਕਥਾਂ ਕੀਰਤਨ ਰਾਹੀ ਗੁਰੂ ਨਾਲ ਜੋੜਿਆ ਤੇ ਗੁਰੂ ਸਾਹਿਬਾਨਾਂ ਦੇ ਦੱਸੇ ਮਾਰਗ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਭਾਈ ਬਾਵਾ ਸਿੰਘ ਹਾਂਸ, ਭਾਈ ਬਲਦੇਵ ਸਿੰਘ ਰਕਬਾ, ਭਾਈ ਗੁਰਜੰਟ ਸਿੰਘ, ਬੀਬੀ ਪ੍ਰੀਤ ਕੌਰ, ਬੀਬੀ ਸਵਰਨ ਕੌਰ, ਭਾਈ ਗੁਰਮੇਲ ਸਿੰਘ ਕਾਲੇ ਕੇ, ਗੁਰਪ੍ਰੀਤ ਸਿੰਘ ਬੱਧਨੀ ਆਦਿ ਢਾਡੀ ਤੇ ਕਵੀਸਰ ਜੱਥਿਆ ਨੇ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਜਸਕਰਨ ਸਿੰਘ ਦਿਉਲ ਨੇ ਬਰਸੀ ਸਮਾਗਮ ਵਿਚ ਹਾਜ਼ਰੀ ਭਰੀ। ਇਸ ਮੌਕੇ ਕਮੇਟੀ ਦੇ ਆਹੁਦੇਦਾਰ ਅਮਨਦੀਪ ਸਿੰਘ ਅਮਨਾ ਸਵੱਦੀ, ਡਾਇਰੈਕਟਰ ਜਗਦੀਪ ਸਿੰਘ ਜੱਗਾ ਗਿੱਲ, ਗੁਰਦੀਪ ਸਿੰਘ ਕਾਕਾ ਸਵੱਦੀ, ਰਘਬੀਰ ਸਿੰਘ, ਲਖਵੀਰ ਸਿੰਘ, ਗੁਰਪ੍ਰੀਤ ਸਿੰਘ ਤੇ ਗੁਰਜੀਤ ਸਿੰਘ ਦਿਉਲ ਦੀ ਅਗਵਾਈ ਵਿਚ ਪਤਵੰਤੇ ਸੱਜਣਾਂ ਨੇ ਭਾਈ ਕੁਲਦੀਪ ਸਿੰਘ, ਸਵਾਮੀ ਅਮੇਸਵਰ ਦਾਸ, ਸੰਤ ਅੰਗਰੇਜ ਸਾਹ, ਹਲਕਾ ਇੰਚਾਰਜ ਜਸਕਰਨ ਸਿੰਘ ਦਿਉਲ ਦਾ ਸਨਮਾਨ ਸਿਰੋਪਾਓ ਪਾ ਕੇ ਕੀਤਾ। ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਆਏ ਢਾਡੀ, ਕਵੀਸ਼ਰੀ ਤੇ ਰਾਗੀ ਜੱਥਿਆਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਅਮਨਦੀਪ ਸਿੰਘ ਅਮਨਾ ਸਵੱਦੀ ਨੇ ਆਈ ਸੰਗਤ ਤੇ ਬਰਸੀ ਸਮਾਗਮ ਕਰਵਾਉਣ ਵਿਚ ਸਹਿਯੋਗ ਦੇਣ ਵਾਲੇ ਸਹਿਯੋਗੀ ਸੱਜਣਾਂ ਦਾ ਧੰਨਵਾਦ ਕੀਤਾ।