28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ- ਜਸਕਰਨ ਸਿੰਘ ਦਿਓਲ

ਹੰਬੜਾਂ, 28 ਨਵੰਬਰ (ਮੇਜਰ ਹੰਬੜਾਂ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਰਮਿਆਨ ਹੋਏ ਗੱਠਜੋੜ ਨਾਲ ਜਿੱਥੇ ਪੰਜਾਬ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਮਾਹੌਲ ਹੋਰ ਮਜ਼ਬੂਤ ਹੋਵੇਗਾ, ਉੱਥੇ ਹੀ ਵਿਧਾਨ ਸਭਾ ਹਲਕਾ ਦਾਖਾ ਵਿਚ ਵੀ ਇਹ ਗੱਠਜੋੜ ਸ਼ਾਨਦਾਰ ਜਿੱਤ ਦਰਜ ਕਰੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ(ਬ) ਦੇ ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ ਦਿਓਲ ਨੇ ਪਾਰਟੀ ਵਰਕਰਾਂ ਨੂੰ ਅਕਾਲੀ ਦਲ-ਭਾਜਪਾ ਗੱਠਜੋੜ ਦੀ ਵਧਾਈ ਦਿੰਦਿਆਂ ਕੀਤਾ।

Ad Position 21
No active advertisement
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਸਕਰਨ ਸਿੰਘ ਦਿਓਲ 29-11-2026
ਹੰਬੜਾਂ, 28 ਨਵੰਬਰ (ਮੇਜਰ ਹੰਬੜਾਂ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਰਮਿਆਨ ਹੋਏ ਗੱਠਜੋੜ ਨਾਲ ਜਿੱਥੇ ਪੰਜਾਬ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਮਾਹੌਲ ਹੋਰ ਮਜ਼ਬੂਤ ਹੋਵੇਗਾ, ਉੱਥੇ ਹੀ ਵਿਧਾਨ ਸਭਾ ਹਲਕਾ ਦਾਖਾ ਵਿਚ ਵੀ ਇਹ ਗੱਠਜੋੜ ਸ਼ਾਨਦਾਰ ਜਿੱਤ ਦਰਜ ਕਰੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ(ਬ) ਦੇ ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ ਦਿਓਲ ਨੇ ਪਾਰਟੀ ਵਰਕਰਾਂ ਨੂੰ ਅਕਾਲੀ ਦਲ-ਭਾਜਪਾ ਗੱਠਜੋੜ ਦੀ ਵਧਾਈ ਦਿੰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਪੰਜਾਬ ਨਾਲ ਧ੍ਰੋਹ ਕਮਾਉਣ ਵਾਲੀ ਅਤੇ ਝੂਠੇ ਲਾਰਿਆਂ ਰਾਹੀਂਂ ਲੋਕਾਂ ਨੂੰ ਸਬਜ਼ਬਾਗ ਦਿਖਾ ਕੇ ਸੱਤ੍ਹਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੂਬੇ ਵਿਚੋਂ ਚੱਲਦਾ ਕੀਤਾ ਜਾਵੇ। ਸ. ਦਿਓਲ ਨੇ ਹੋਰ ਕਿਹਾ ਕਿ ਜਦੋਂ ਵੀ ਸੂਬੇ ਦਾ ਵਕਾਸ ਹੋਇਆਂ ਹੈ ਉਹ ਸ਼੍ਰੋਮਣੀ ਅਕਾਲੀ ਦਲ ਸਰਕਾਰਾਂ ਸਮੇਂ ਹੀ ਹੋਇਆਂ ਹੈ ਜਦੋਂ ਕਿ ਅੱਜ ਆਪ ਸਰਕਾਰ ਨੇ ਸੂਬੇ ਨੂੰ ਵਿਕਾਸ ਕਾਰਜਾਂ ਪੱਖੋਂ ਪਿੱਛੇ ਵੱਲ ਧੱਕਿਆਂ ਹੈ ਤੇ ਪਿੰਡਾਂ ਅਤੇ ਸ਼ਹਿਰਾਂ ’ ਚ ਵਿਕਾਸ ਕਾਰਜ ਪੂਰੀ ਤਰ੍ਹਾਂ ਨਾਲ ਠੱਪ ਪਏ ਹਨ ਤੇ ਸੂਬੇ ’ਚ ਅਮਨ ਕਾਨੂੰਨ ਦੀ ਸਥਿੱਤੀ ਸਰਕਾਰ ਦੇ ਹੱਥੋਂ ’ਚੋਂ ਨਿੱਲਕ ਚੁੱਕੀ ਹੈ ਤੇ ਸੂਬੇ ਦੇ ਲੋਕ ਆਪਣੇ ਆਪ ਨੂੰ ਅਸਰੁੱਖਿਅਤ ਮਹਿਸੂਸ ਕਰ ਰਹੇ ਹਨ, ਜਿਸ ਨੂੰ ਦੇਖਦਿਆਂ ਲੋਕ ਹੁਣ ਆਪ ਸਰਕਾਰ ਨੂੰ ਮੂੰਹ ਨਹੀਂ ਲਾਉਣਗੇ।
Ad Position 22
No active advertisement
ਪਿਛਲੀ ਖ਼ਬਰ ਕਾਮਿਲ ਅਮਰ ਸਿੰਘ ਵਲੋਂ ਟੈਕਸੀ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਦਾ ਜਗਰਾਉਂ ’ਚ ਹੋਵੇਗਾ ਭਰਵਾਂ ਸਵਾਗਤ
Ad Position 24