28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਕਾਮਿਲ ਅਮਰ ਸਿੰਘ ਵਲੋਂ ਟੈਕਸੀ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ

ਰਾਏਕੋਟ, 28 ਨਵੰਬਰ (ਸੁਸ਼ੀਲ) ਪੰਜਾਬ ਟੈਕਸੀ ਯੂਨੀਅਨ ਦੇ ਆਗੂਆਂ ਅਤੇ ਟੈਕਸੀ ਅਪਰੇਟਰਾਂ ਵਲੋਂ ਕਾਂਗਰਸ ਪਾਰਟੀ ਦੇ ਵਿਧਾਨ ਸਭਾ ਹਲਕਾ ਰਾਏਕੋਟ ਦੇ ਇੰਚਾਰਜ ਕਾਮਿਲ ਅਮਰ ਸਿੰਘ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ। ਯੂਨੀਅਨ ਦੇ ਅਹੁਦੇਦਾਰ ਜੋਤੀ ਗਰੇਵਾਲ ਅਤੇ ਪਿੰਦਰ ਰਵਾਲਾ ਰਾਏਕੋਟ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਦੌਰਾਨ ਟੈਕਸੀ ਅਪਰੇਟਰਾਂ ਨੇ ਕਾਮਿਲ ਅਮਰ ਸਿੰਘ ਦਾ ਨਿੱਘਾ ਸਵਾਗਤ ਕਰਦਿਆਂ ਆਉਣ ਵਾਲੇ ਸਮੇਂ ਵਿਚ ਕਾਂਗਰਸ ਪਾਰਟੀ ਦੀਆਂ ਨੀਤੀਆਂ ਦਾ ਡੱਟ ਕੇ ਸਾਥ ਦੇਣ ਦਾ ਭਰੋਸਾ ਦਿੱਤਾ।

Ad Position 21
No active advertisement
ਅਜੀਤ ਡੈਸਕ 29-11-2026
ਰਾਏਕੋਟ, 28 ਨਵੰਬਰ (ਸੁਸ਼ੀਲ) ਪੰਜਾਬ ਟੈਕਸੀ ਯੂਨੀਅਨ ਦੇ ਆਗੂਆਂ ਅਤੇ ਟੈਕਸੀ ਅਪਰੇਟਰਾਂ ਵਲੋਂ ਕਾਂਗਰਸ ਪਾਰਟੀ ਦੇ ਵਿਧਾਨ ਸਭਾ ਹਲਕਾ ਰਾਏਕੋਟ ਦੇ ਇੰਚਾਰਜ ਕਾਮਿਲ ਅਮਰ ਸਿੰਘ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ। ਯੂਨੀਅਨ ਦੇ ਅਹੁਦੇਦਾਰ ਜੋਤੀ ਗਰੇਵਾਲ ਅਤੇ ਪਿੰਦਰ ਰਵਾਲਾ ਰਾਏਕੋਟ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਦੌਰਾਨ ਟੈਕਸੀ ਅਪਰੇਟਰਾਂ ਨੇ ਕਾਮਿਲ ਅਮਰ ਸਿੰਘ ਦਾ ਨਿੱਘਾ ਸਵਾਗਤ ਕਰਦਿਆਂ ਆਉਣ ਵਾਲੇ ਸਮੇਂ ਵਿਚ ਕਾਂਗਰਸ ਪਾਰਟੀ ਦੀਆਂ ਨੀਤੀਆਂ ਦਾ ਡੱਟ ਕੇ ਸਾਥ ਦੇਣ ਦਾ ਭਰੋਸਾ ਦਿੱਤਾ। ਮੀਟਿੰਗ ਦੌਰਾਨ ਟੈਕਸੀ ਯੂਨੀਅਨ ਦੇ ਆਗੂਆਂ ਨੇ ਆਪਣੇ ਕਾਰੋਬਾਰ ਨਾਲ ਜੁੜੀਆਂ ਸਮੱਸਿਆਵਾਂ, ਟੈਕਸਾਂ, ਪਰਮਿਟਾਂ ਤੇ ਰੋਜ਼ਾਨਾ ਕੰਮਕਾਜ ਵਿੱਚ ਆ ਰਹੀਆਂ ਮੁਸ਼ਕਲਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਕਾਮਿਲ ਅਮਰ ਸਿੰਘ ਨੇ ਯੂਨੀਅਨ ਆਗੂਆਂ ਦੀਆਂ ਗੱਲਾਂ ਧਿਆਨ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਟੈਕਸੀ ਅਪਰੇਟਰਾਂ ਦੀਆਂ ਜਾਇਜ਼ ਮੰਗਾਂ ਅਤੇ ਮੁਸ਼ਕਲਾਂ ਹਲਕਾ ਫਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਦੇ ਧਿਆਨ ਵਿਚ ਲਿਆਂਦੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਬੰਧਿਤ ਵਿਭਾਗਾਂ ਅਤੇ ਉੱਚ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਇਨ੍ਹਾਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਬਲਜੀਤ ਸਿੰਘ ਹਲਵਾਰਾ, ਕੌਂਸਲਰ ਸੁਖਵੀਰ ਸਿੰਘ ਰਾਏ, ਕੌਸਲਰ ਜੱਗਾ ਗਿੱਲ, ਜੋਤੀ ਗਰੇਵਾਲ, ਪਿੰਦਰ ਰਾਵਲਾ ਰਾਏਕੋਟ, ਜੀਤਾ ਸੇਖੋਂ, ਕੁਲਜੀਤ ਸਿੰਘ ਨਿੱਕਾ, ਕੁਲਦੀਪ ਸਿੰਘ ਕੀਪਾ, ਈਸ਼ਵਰ ਸਿੰਘ ਸਿੱਧੂ, ਤਜਿੰਦਰ ਸਿੰਘ, ਸੁਖਵਿੰਦਰ ਸਿੰਘ , ਸਿੰਗਾਰਾ ਸਿੰਘ, ਸਿਮਰਜੋਤ ਸਿੰਘ, ਗੁਰਪ੍ਰੀਤ ਸਿੰਘ, ਕਮਲ ਗਰੇਵਾਲ, ਗੁਰਜੀਵਨ ਸਿੰਘ ਗਿੱਲ, ਹਰਪ੍ਰੀਤ ਗਰੇਵਾਲ, ਪਿਰਤਾ ਗੋਂਦਵਾਲ, ਪੰਮਾ ਅਤੇ ਓਕਾਰ ਗਰੇਵਾਲ,ਪਰਭਦੀਪ ਸਿੰਘ ਨਾਰੰਗਵਾਲ, ਬਲਜਿੰਦਰ ਸਿੰਘ ਰਿੰਪਾ ਸਮੇਤ ਹੋਰ ਕਈ ਟੈਕਸੀ ਅਪਰੇਟਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਸਦ ਘਿਰਾਓ ਲਈ ਪੰਜਾਬ ਤੋਂ ਵੱਡੀ ਗਿਣਤੀ ’ਚ ਮਜ਼ਦੂਰ ਦਿੱਲੀ ਜਾਣਗੇ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ- ਜਸਕਰਨ ਸਿੰਘ ਦਿਓਲ
Ad Position 24