28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਐੱਸ. ਐੱਸ. ਪੀ. ਚਰਨਜੀਤ ਸਿੰਘ ਸੋਹਲ ਨੇ ਅਹੁਦਾ ਸੰਭਾਲਿਆ

ਜਗਰਾਉਂ, 28 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ, ਵਿਨੋਦ ਕੁਮਾਰ)- ਪੰਜਾਬ ਪੁਲਿਸ ਵਿੱਚ ਹੋਏ ਉੱਚ ਪੱਧਰੀ ਤਬਾਦਲਿਆਂ ਤਹਿਤ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਨਵੇਂ ਐੱਸ. ਐੱਸ.

Ad Position 21
No active advertisement
ਅਜੀਤ ਡੈਸਕ 29-11-2026
ਜਗਰਾਉਂ, 28 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ, ਵਿਨੋਦ ਕੁਮਾਰ)- ਪੰਜਾਬ ਪੁਲਿਸ ਵਿੱਚ ਹੋਏ ਉੱਚ ਪੱਧਰੀ ਤਬਾਦਲਿਆਂ ਤਹਿਤ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਨਵੇਂ ਐੱਸ. ਐੱਸ. ਪੀ. ਵਜੋਂ ਆਈ.ਪੀ.ਐੱਸ. ਅਧਿਕਾਰੀ ਚਰਨਜੀਤ ਸਿੰਘ ਸੋਹਲ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਇਸ ਅਹੁਦੇ ’ਤੇ ਐੱਸ.ਐੱਸ.ਪੀ. ਡਾ: ਅੰਕੁਰ ਗੁਪਤਾ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਜ਼ਿਕਰਯੋਗ ਹੈ ਕਿ ਐੱਸ. ਐੱਸ. ਪੀ. ਚਰਨਜੀਤ ਸਿੰਘ ਸੋਹਲ ਇਸ ਤੋਂ ਪਹਿਲਾਂ ਵੀ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਵਿਖੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਇਸ ਕਾਰਨ ਉਹ ਜ਼ਿਲ੍ਹੇ ਦੇ ਪੁਲਿਸ ਪ੍ਰਬੰਧਾਂ, ਇਲਾਕੇ ਦੀਆਂ ਸਥਿਤੀਆਂ ਅਤੇ ਪੁਲਿਸ ਕਾਰਜਪ੍ਰਣਾਲੀ ਤੋਂ ਪਹਿਲਾਂ ਹੀ ਜਾਣੂ ਹਨ। ਅਹੁਦਾ ਸੰਭਾਲਣ ਸਮੇਂ ਐੱਸ.ਐੱਸ.ਪੀ. ਚਰਨਜੀਤ ਸਿੰਘ ਸੋਹਲ ਦਾ ਲੁਧਿਆਣਾ ਦਿਹਾਤੀ ਪੁਲਿਸ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਗੁਲਦਸਤੇ ਭੇਂਟ ਕਰਕੇ ਜੀ ਆਇਆਂ ਆਖਿਆ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਅਹੁਦਾ ਸੰਭਾਲਣ ਉਪਰੰਤ ਐੱਸ.ਐੱਸ.ਪੀ. ਚਰਨਜੀਤ ਸਿੰਘ ਸੋਹਲ ਨੇ ਜ਼ਿਲ੍ਹੇ ਦੇ ਸਮੂਹ ਐੱਸ.ਪੀਜ਼, ਡੀ.ਐੱਸ.ਪੀਜ਼, ਥਾਣਾ ਮੁਖੀਆਂ, ਪੁਲਿਸ ਚੌਕੀਆਂ ਦੇ ਇੰਚਾਰਜਾਂ ਅਤੇ ਹੋਰ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਦੇ ਕੰਮਕਾਜ ਅਤੇ ਜ਼ਿਲ੍ਹੇ ਦੀਆਂ ਪੁਲਿਸ ਗਤੀਵਿਧੀਆਂ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਅਮਨ-ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵੀ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਜਸਕਰਨ ਸਿੰਘ ਦਿਉਲ, ਪਕਰਨੈਲ ਸਿੰਘ ਕਾਕੂ ਅਤੇ ਪ੍ਰੀਤਮ ਸਿੰਘ ਆਲੀਵਾਲ ਅਕਾਲੀ-ਭਾਜਪਾ ਗੱਠਜੋੜ ਹੋਣਾ ਪੰਜਾਬ ਦੀ ਤਰੱਕੀ ਦਾ... ਅਗਲੀ ਖ਼ਬਰ ਏ. ਐੱਸ. ਆਈ. ਨਵਦੀਪ ਸਿੰਘ ਦੀ ਅਚਾਨਕ ਮੌਤ, ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ
Ad Position 24