28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਜਸਕਰਨ ਸਿੰਘ ਦਿਉਲ, ਪਕਰਨੈਲ ਸਿੰਘ ਕਾਕੂ ਅਤੇ ਪ੍ਰੀਤਮ ਸਿੰਘ ਆਲੀਵਾਲ ਅਕਾਲੀ-ਭਾਜਪਾ ਗੱਠਜੋੜ ਹੋਣਾ ਪੰਜਾਬ ਦੀ ਤਰੱਕੀ ਦਾ ਸੰਕੇਤ- ਦਿਉਲ

ਭੂੰਦੜੀ, 28 ਨਵੰਬਰ (ਕੁਲਦੀਪ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਗੱਠਜੋੜ ਹੋਣਾ ਪੰਜਾਬ ਦੀ ਤਰੱਕੀ ਦਾ ਸੰਕੇਤ ਹੈ ਅਤੇ ਇਹ ਲੋਕਾਂ ਦੀ ਮੰਗ ਵੀ ਸੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਸਕਰਨ ਸਿੰਘ ਦਿਉਲ, ਪ੍ਰਧਾਨ ਕਰਨੈਲ ਸਿੰਘ ਕਾਕੂ ਅਤੇ ਸਾਬਕਾ ਸਰਪੰਚ ਪ੍ਰੀਤਮ ਸਿੰਘ ਆਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 29-11-2026
ਭੂੰਦੜੀ, 28 ਨਵੰਬਰ (ਕੁਲਦੀਪ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਗੱਠਜੋੜ ਹੋਣਾ ਪੰਜਾਬ ਦੀ ਤਰੱਕੀ ਦਾ ਸੰਕੇਤ ਹੈ ਅਤੇ ਇਹ ਲੋਕਾਂ ਦੀ ਮੰਗ ਵੀ ਸੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਸਕਰਨ ਸਿੰਘ ਦਿਉਲ, ਪ੍ਰਧਾਨ ਕਰਨੈਲ ਸਿੰਘ ਕਾਕੂ ਅਤੇ ਸਾਬਕਾ ਸਰਪੰਚ ਪ੍ਰੀਤਮ ਸਿੰਘ ਆਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਅਕਾਲੀ-ਭਾਜਪਾ ਸਰਕਾਰਾਂ ਦੇ ਕਾਰਜਕਾਲ ਦੌਰਾਨ ਸੂਬੇ ਅੰਦਰ ਵਿਕਾਸ ਕਾਰਜਾਂ ਦੀ ਹਨੇਰੀ ਝੁੱਲੀ ਸੀ, ਜਿਸ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਦੂਰਅੰਦੇਸ਼ੀ ਸੋਚ ਸਦਕਾ ਪੰਜਾਬ ਵਿਚ ਵੱਡੇ-ਵੱਡੇ ਵਿਕਾਸ ਪ੍ਰੋਜੈਕਟ ਲਿਆਂਦੇ ਗਏ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਉਸੇ ਸੋਚ ਨੂੰ ਅੱਗੇ ਵਧਾ ਰਹੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਅਸਫ਼ਲ ਰਹੀ ਹੈ। ਸੂਬੇ ਦੀ ਜਵਾਨੀ ਨਸ਼ਿਆਂ ਦੀ ਲਪੇਟ ਵਿੱਚ ਆ ਰਹੀ ਹੈ, ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਠੀਕ ਨਹੀਂ ਹੈ ਅਤੇ ਹਰ ਪਾਸੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ, ਜਿਸ ਕਾਰਨ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵੀ ਪਰਿਵਾਰ ਵਲੋਂ ਸਕੂਲ ਵਿਦਿਆਰਥੀਆਂ ਨੂੰ ਕੋਟੀਆਂ ਭੇਟ ਅਗਲੀ ਖ਼ਬਰ ਐੱਸ. ਐੱਸ. ਪੀ. ਚਰਨਜੀਤ ਸਿੰਘ ਸੋਹਲ ਨੇ ਅਹੁਦਾ ਸੰਭਾਲਿਆ
Ad Position 24