29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਗੁਰੂਸਰ ਸੁਧਾਰ, 29 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੰਗਤਾਂ ਵਲੋਂ ਸੁਧਾਰ ਬਾਜ਼ਾਰ ਵਿਖੇ ਇਕ ਧਾਰਮਿਕ ਸਮਾਗਮ ਸ਼ਰਧਾਲੂਆਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਸੰਗਤਾਂ ਨੇ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੀ ਬਾਣੀ ਦਾ ਗੁਣਗਾਨ ਕਰਦਿਆਂ ਉਨ੍ਹਾਂ ਦੇ ਜੀਵਨ, ਸਿੱਖਿਆਵਾਂ ਤੇ ਸੰਦੇਸ਼ ਨੂੰ ਯਾਦ ਕੀਤਾ।

Ad Position 21
No active advertisement
ਅਜੀਤ ਡੈਸਕ 30-11-2026
ਗੁਰੂਸਰ ਸੁਧਾਰ, 29 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੰਗਤਾਂ ਵਲੋਂ ਸੁਧਾਰ ਬਾਜ਼ਾਰ ਵਿਖੇ ਇਕ ਧਾਰਮਿਕ ਸਮਾਗਮ ਸ਼ਰਧਾਲੂਆਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਸੰਗਤਾਂ ਨੇ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੀ ਬਾਣੀ ਦਾ ਗੁਣਗਾਨ ਕਰਦਿਆਂ ਉਨ੍ਹਾਂ ਦੇ ਜੀਵਨ, ਸਿੱਖਿਆਵਾਂ ਤੇ ਸੰਦੇਸ਼ ਨੂੰ ਯਾਦ ਕੀਤਾ। ਬੁਲਾਰਿਆਂ ਨੇ ਕਿਹਾ ਕਿ ਆਪਣੀ ਬਾਣੀ ਰਾਹੀਂ ਮਨੁੱਖਤਾ ਨੂੰ ਪ੍ਰਮਾਤਮਾ ਦੀ ਭਗਤੀ, ਆਪਸੀ ਪਿਆਰ, ਸਾਂਝ, ਬਰਾਬਰੀ ਦਾ ਸੰਦੇਸ਼ ਦੇਣ ਵਾਲੇ ਭਗਤ ਬਾਬਾ ਨਾਮਦੇਵ ਜੀ ਦੀਆਂ ਸਿੱਖਿਆਵਾਂ ਸਮਾਜ ਨੂੰ ਸੱਚਾਈ ਅਤੇ ਨੇਕੀ ਦੇ ਰਾਹ ’ ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ। ਇਸ ਮੌਕੇ ਗੁਰਚਰਨ ਸਿੰਘ, ਅਮਰਜੀਤ ਸਿੰਘ ਬਰਿਆ, ਡਾ. ਕਿਰਪਾਲ ਸਿੰਘ, ਭਗਵਾਨ ਸਿੰਘ ਬਿੱਟੂ, ਹਰਵਿੰਦਰ ਸਿੰਘ ਕੈਂਥ, ਗੁਰਮੇਲ ਸਿੰਘ ਰਤਨ, ਮਨਜੀਤ ਸਿੰਘ ਰਤਨ, ਪਰਮਜੀਤ ਸਿੰਘ ਕੈਂਥ, ਮਨਮੋਹਣ ਸਿੰਘ ਸਿੱਧੂ, ਰਣਬੀਰ ਸਿੰਘ ਬੀਰਾ, ਹਰਪ੍ਰੀਤ ਸਿੰਘ ਬੱਟੂ, ਜਗਰੂਪ ਸਿੰਘ ਆਦਿ ਸਮੇਤ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਗੋਂਦਵਾਲ ਵਿਖੇ ਪ੍ਰਕਾ਼ਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਗਠਜੋੜ ਦੇ ਉਮੀਦਵਾਰ ਕਲੇਰ ਦੀ ਚੋਣ ਮੁਹਿੰਮ ਨੂੰ ਸਿਖ਼ਰ ’ਤੇ ਲਿਜਾਵਾਂਗੇ- ਰਸੂਲਪੁਰ
Ad Position 24