29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪਿੰਡ ਕਲਸੀਆਂ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਮੀਟਿੰਗ

ਰਾਏਕੋਟ, 29 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਵਿਧਾਨ ਸਭਾ ਹਲਕਾ ਰਾਏਕੋਟ ਦੇ ਪਿੰਡ ਕਲਸੀਆਂ ਵਿਖੇ ਬਲਾਕ ਸੰਮਤੀ ਮੈਂਬਰ ਹਰਜੀਤ ਸਿੰਘ ਕਲਸੀਆਂ ਦੀ ਅਗਵਾਈ ਹੇਠ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਮੀਟਿੰਗ ਹੋਈ। ਜਥੇਬੰਦੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਪਿੰਡ ਕਲਸੀਆਂ ਦੀ ਸਮੁੱਚੀ ਗ੍ਰਾਮ ਪੰਚਾਇਤ ਨੇ ਸਮਰਥਨ ਕਰਨ ਦਾ ਐਲਾਨ ਕਰ ਦਿੱਤਾ।

Ad Position 21
No active advertisement
ਪਿੰਡ ਕਲਸੀਆਂ ਵਿਖੇ ਚੋਣ ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ।ਤਸਵੀਰ: ਬਲਵਿੰਦਰ ਸਿੰਘ ਲਿੱਤਰ 30-11-2026
ਰਾਏਕੋਟ, 29 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਵਿਧਾਨ ਸਭਾ ਹਲਕਾ ਰਾਏਕੋਟ ਦੇ ਪਿੰਡ ਕਲਸੀਆਂ ਵਿਖੇ ਬਲਾਕ ਸੰਮਤੀ ਮੈਂਬਰ ਹਰਜੀਤ ਸਿੰਘ ਕਲਸੀਆਂ ਦੀ ਅਗਵਾਈ ਹੇਠ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਮੀਟਿੰਗ ਹੋਈ। ਜਥੇਬੰਦੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਪਿੰਡ ਕਲਸੀਆਂ ਦੀ ਸਮੁੱਚੀ ਗ੍ਰਾਮ ਪੰਚਾਇਤ ਨੇ ਸਮਰਥਨ ਕਰਨ ਦਾ ਐਲਾਨ ਕਰ ਦਿੱਤਾ। ਇਸ ਮੌਕੇ ਆਗੂਆਂ ਨੇ ਗ੍ਰਾਮ ਪੰਚਾਇਤ ਦੀ ਸਰਪੰਚ ਕਰਮਜੀਤ ਕੌਰ ਦੇ ਪਤੀ ਪਿਸ਼ੌਰਾ ਸਿੰਘ, ਰਘਬੀਰ ਸਿੰਘ ਪੰਚ, ਮੁਖਤਿਆਰ ਸਿੰਘ ਪੰਚ, ਸੁਖਵੀਰ ਸਿੰਘ ਪੰਚ, ਬਲਵੀਰ ਸਿੰਘ ਪੰਚ, ਸ਼ਿੰਦਰਪਾਲ ਕੌਰ ਸਮੇਤ ਰਾਏਕੋਟ ਦੇ ਸੀਨੀਅਰ ਅਕਾਲੀ ਆਗੂ ਜਗਦੇਵ ਸਿੰਘ ਗਰੇਵਾਲ ਅਤੇ ਜਗਜੀਤ ਸਿੰਘ ਰਛੀਨ ਨੂੰ ਸਿਰੋਪਾਓ ਦੇ ਕੇ ਪਾਰਟੀ ’ਚ ਸ਼ਾਮਿਲ ਕੀਤਾ। ਇਸ ਮੌਕੇ ਜਥੇਬੰਦੀ ਦੇ ਸੀਨੀਅਰ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਹਸਨਪੁਰ, ਹਲਕਾ ਰਾਏਕੋਟ ਦੇ ਇੰਚਾਰਜ ਜਗਰੂਪ ਸਿੰਘ ਖ਼ਾਲਸਾ, ਜਸਵੰਤ ਸਿੰਘ ਦਿਉਲ ਧਾਲੀਆਂ ਸਮੇਤ ਵੱਡੀ ਗਿਣਤੀ ’ਚ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਆਪਣੇ ਭਾਸ਼ਣ ਦੌਰਾਨ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਜਪਾ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਅਕਾਲੀ-ਭਾਜਪਾ ਵਲੋਂ ਕੀਤਾ ਗਿਆ ਗਠਜੋੜ ਮੌਕਾ-ਪ੍ਰਸਤੀ ਦਾ ਗੱਠਜੋੜ ਹੈ, ਜਿਸ ਨਾਲ ਪੰਜਾਬ ਦੇ ਹਿੱਤਾਂ ਦਾ ਵੱਡਾ ਘਾਣ ਹੋਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਧ ਰਹੇ ਗ੍ਰਾਫ਼ ਅਤੇ ਲੋਕਾਂ ਵਲੋਂ ਮਿਲ ਰਹੇ ਜਨ-ਸਮੱਰਥਨ ਤੋਂ ਕੇਂਦਰੀ ਹਕੂਮਤ ਭਾਜਪਾ, ਸੂਬਾ ਸਰਕਾਰ ‘ਆਪ’ ਤੇ ਸ਼੍ਰੋਮਣੀ ਅਕਾਲੀ ਦਲ (ਬ) ਸਾਰੇ ਡਰੇ ਹੋਏ ਹਨ। ਰਹੀ। ਇਸ ਮੌਕੇ ਹਰਪਾਲ ਸਿੰਘ ਧਾਲੀਆਂ, ਜਸਵਿੰਦਰ ਸਿੰਘ ਜੱਸੀ ਆਂਡਲੂ, ਬੇਅੰਤ ਸਿੰਘ ਤਲਵੰਡੀ, ਰਾਜੂ ਸਿੰਘ ਸਹੌਲੀ, ਗਗਨ ਸਿੰਘ ਤਲਵੰਡੀ, ਗੁਰਵੰਤ ਸਿੰਘ ਰਛੀਨ, ਭਵਜੀਤ ਸਿੰਘ ਘੁਮਾਣ, ਜਗਤਾਰ ਸਿੰਘ ਭੈਣੀ ਬੜਿੰਗਾ, ਹਰਜੀਤ ਸਿੰਘ ਅੱਬੂਵਾਲ, ਨਵਦੀਪ ਸਿੰਘ ਪੱਖੋਵਾਲ, ਬੇਅੰਤ ਸਿੰਘ ਬੜੂੰਦੀ, ਅਰਸ਼ਦੀਪ ਸਿੰਘ ਲੋਹਟਬੱਦੀ, ਨਾਨਕ ਸਿੰਘ ਕਲਸੀਆਂ, ਹਰਬੰਸ ਸਿੰਘ ਕਲਸੀਆਂ, ਸਿਕੰਦਰ ਸਿੰਘ ਡਾਂਗੋ, ਬਲਵਿੰਦਰ ਸਿੰਘ ਬਰ੍ਹਮੀ, ਸ਼ਿੰਦਰਪਾਲ ਕੌਰ ਕਲਸੀਆਂ, ਕੁਲਦੀਪ ਕੌਰ ਕਲਸੀਆਂ, ਪਰਮਜੀਤ ਕੌਰ ਕਲਸੀਆਂ, ਕਮਲਜੀਤ ਕੌਰ ਕਲਸੀਆਂ ਤੇ ਹੋਰ ਹਾਜ਼ਰ ਸਨ। 29Jag32 ਪਿੰਡ ਕਲਸੀਆਂ ਵਿਖੇ ਚੋਣ ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ। ਤਸਵੀਰ: ਬਲਵਿੰਦਰ ਸਿੰਘ ਲਿੱਤਰ
Ad Position 22
No active advertisement
ਪਿਛਲੀ ਖ਼ਬਰ ਪਿੰਡ ਸਿੱਧਵਾਂ ਕਲਾਂ ਵਿਖੇ ਪ੍ਰੇਮ ਸਿੰਘ ਭੰਗੂ ਨੇ ਲੋਕਾਂ ਨਾਲ ਕੀਤਾ ਰਾਬਤਾ ਅਗਲੀ ਖ਼ਬਰ ਪਿੰਡ ਸਵੱਦੀ ਕਲਾਂ ਤੋਂ ਸਿੱਧਵਾਂ ਕਲਾਂ ਨੂੰ ਜਾਂਦੀ ਸੜਕ ਨੂੰ ਬਣਾਉਣ ਦਾ ਕੰਮ ਜਲਦੀ ਸ਼ੂਰੂ ਕੀਤਾ ਜਾਵੇ- ਪਿੰਡ ਵਾਸੀ
Ad Position 24