29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਿਖੇ ਵਾਈਸ ਚਾਂਸਲਰ ਡਾ. ਧਾਲੀਵਾਲ ਦਾ ਸਨਮਾਨ ਸ਼ੁਕਰਾਨੇ ਵਜੋਂ ਪਾਠ ਦੇ ਭੋਗ ਪਾਏ

ਗੁਰੂਸਰ ਸੁਧਾਰ, 29 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਐੱਚ.

Ad Position 21
No active advertisement
ਅਜੀਤ ਡੈਸਕ 30-11-2026
ਗੁਰੂਸਰ ਸੁਧਾਰ, 29 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਐੱਚ. ਐੱਸ. ਧਾਲੀਵਾਲ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗੁਰੂਸਰ ਸੁਧਾਰ ਵਿਖੇ ਨਤਮਸਤਕ ਹੋਏ ਜਿਥੇ ਉਨ੍ਹਾਂ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਦਿਆਂ ਪਾਠ ਦੇ ਭੋਗ ਮੌਕੇ ਪਰਿਵਾਰ ਸਮੇਤ ਹਾਜ਼ਰੀ ਭਰੀ। ਵਾਈਸ ਚਾਂਸਲਰ ਵਜੋਂ ਨਵੀਂ ਜ਼ਿੰਮੇਵਾਰੀ ਤੇ ਅਹਿਮ ਅਹੁਦਾ ਮਿਲਣ ਨੂੰ ਗੁਰੂ ਮਹਾਰਾਜ ਦੀ ਬਖ਼ਸ਼ਿਸ਼ ਕਰਾਰ ਦਿੰਦਿਆਂ ਡਾ: ਐੱਚ. ਐੱਸ. ਧਾਲੀਵਾਲ, ਉਨ੍ਹਾਂ ਦੀ ਧਰਮਪਤਨੀ ਮੈਨੇਜਿੰਗ ਡਾਇਰੈਕਟਰ ਡਾ. ਮਨਪ੍ਰੀਤ ਕੌਰ ਧਾਲੀਵਾਲ, ਸਕੱਤਰ ਸ੍ਰੀਮਤੀ ਜਗਦੇਵ ਕੌਰ ਥਿੰਦ ਤੇ ਪਰਿਵਾਰ ਨੇ ਗੁਰੂ ਚਰਨਾਂ ਵਿਚ ਸੀਸ ਨਿਵਾਇਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਅਮਰੀਕ ਸਿੰਘ ਦਿਓਲ ਤੇ ਸਟਾਫ਼ ਮੈਂਬਰਾਂ ਵਲੋਂ ਡਾ. ਐੱਚ. ਐੱਸ. ਧਾਲੀਵਾਲ, ਡਾ. ਮਨਪ੍ਰੀਤ ਕੌਰ ਧਾਲੀਵਾਲ ਤੇ ਪਰਿਵਾਰਕ ਮੈਂਬਰਾਂ ਦਾ ਲੋਈ ਭੇਟ ਕਰਕੇ ਅਤੇ ਸਿਰੋਪਾਓ ਦੀ ਬਖ਼ਸ਼ਿਸ਼ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਅਵਤਾਰ ਸਿੰਘ ਬੱਸੀਆਂ ਅਕਾਲੀ ਦਲ ‘ਪੁਨਰ-ਸੁਰਜੀਤ’ ਹਲਕਾ ਰਾਏਕੋਟ ਤੋਂ ਕੋਆਰਡੀਨੇਟਰ ਨਿਯੁਕਤ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ... ਅਗਲੀ ਖ਼ਬਰ ਪਿੰਡ ਸਿੱਧਵਾਂ ਕਲਾਂ ਵਿਖੇ ਪ੍ਰੇਮ ਸਿੰਘ ਭੰਗੂ ਨੇ ਲੋਕਾਂ ਨਾਲ ਕੀਤਾ ਰਾਬਤਾ
Ad Position 24