ਅਵਤਾਰ ਸਿੰਘ ਬੱਸੀਆਂ ਅਕਾਲੀ ਦਲ ‘ਪੁਨਰ-ਸੁਰਜੀਤ’ ਹਲਕਾ ਰਾਏਕੋਟ ਤੋਂ ਕੋਆਰਡੀਨੇਟਰ ਨਿਯੁਕਤ
ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਸਹਾਰਨਮਾਜਰਾ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ-ਵਟਾਂਦਰਾ
ਰਾਏਕੋਟ, 29 ਨਵੰਬਰ (ਬਲਵਿੰਦਰ ਸਿੰਘ ਲਿੱਤਰ, ਸੁਸ਼ੀਲ)- ਅਕਾਲੀ ਦਲ ਪੁਨਰ-ਸੁਰਜੀਤ ਵਲੋਂ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਅਤੇ ਵਿਧਾਨ ਸਭਾ ਹਲਕਾ ਰਾਏਕੋਟ ਵਿਚ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਦੇ ਮਕਸਦ ਨਾਲ ਨੇੜਲੇ ਪਿੰਡ ਬੱਸੀਆਂ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਸਹਾਰਨਮਾਜਰਾ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਪਾਰਟੀ ਦੀਆਂ ਨੀਤੀਆਂ, ਜਥੇਬੰਦਕ ਢਾਂਚੇ ਅਤੇ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਰਾਏਕੋਟ, 29 ਨਵੰਬਰ (ਬਲਵਿੰਦਰ ਸਿੰਘ ਲਿੱਤਰ, ਸੁਸ਼ੀਲ)- ਅਕਾਲੀ ਦਲ ਪੁਨਰ-ਸੁਰਜੀਤ ਵਲੋਂ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਅਤੇ ਵਿਧਾਨ ਸਭਾ ਹਲਕਾ ਰਾਏਕੋਟ ਵਿਚ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਦੇ ਮਕਸਦ ਨਾਲ ਨੇੜਲੇ ਪਿੰਡ ਬੱਸੀਆਂ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਸਹਾਰਨਮਾਜਰਾ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਪਾਰਟੀ ਦੀਆਂ ਨੀਤੀਆਂ, ਜਥੇਬੰਦਕ ਢਾਂਚੇ ਅਤੇ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਬਿਜਲੀ ਬੋਰਡ ਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵਿਚ ਸਰਗਰਮੀ ਨਾਲ ਕੰਮ ਕਰ ਰਹੇ ਅਵਤਾਰ ਸਿੰਘ ਬੱਸੀਆਂ ਨੂੰ ਵਿਧਾਨ ਸਭਾ ਹਲਕਾ ਰਾਏਕੋਟ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਸਹਾਰਨਮਾਜਰਾ ਨੇ ਕਿਹਾ ਕਿ ਜਿਸ ਸ਼੍ਰੋਮਣੀ ਅਕਾਲੀ ਦਲ ਨੂੰ ਸਾਡੇ ਬਜ਼ੁਰਗਾਂ ਨੇ ਲੰਮੇ ਸੰਘਰਸ਼ਾਂ, ਕੁਰਬਾਨੀਆਂ ਅਤੇ ਸਿਦਕ ਨਾਲ ਸਥਾਪਿਤ ਕੀਤਾ ਸੀ, ਉਹ ਅੱਜ ਆਪਣੇ ਮੂਲ ਸਿਧਾਂਤਾਂ ਅਤੇ ਪੰਥਕ ਮਰਿਆਦਾਵਾਂ ਤੋਂ ਦੂਰ ਹੋ ਕੇ ਇੱਕ ਪਰਿਵਾਰ ਤੱਕ ਸੀਮਿਤ ਰਹਿ ਗਿਆ ਹੈ। ਇਸ ਮੌਕੇ ਨਵ-ਨਿਯੁਕਤ ਹਲਕਾ ਕੋਆਰਡੀਨੇਟਰ ਅਵਤਾਰ ਸਿੰਘ ਬੱਸੀਆਂ ਨੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਸਹਾਰਨਮਾਜਰਾ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਰਾਜਵਿੰਦਰ ਸਿੰਘ ਹਿੱਸੋਵਾਲ ਨੇ ਵੀ ਸੰਬੋਧਨ ਕੀਤਾ।ਇਸ ਮੌਕੇ ਪਰਮਿੰਦਰ ਸਿੰਘ ਸ਼ਹਿਰੀ ਪ੍ਰਧਾਨ, ਅਵਤਾਰ ਸਿੰਘ ਭਾਈ ਰੂਪਾ, ਭਰਪੂਰ ਸਿੰਘ ਧਾਂਦਰਾ ਮੀਤ ਪ੍ਰਧਾਨ, ਚੰਦ ਸਿੰਘ ਧਾਲੀਵਾਲ, ਬਲਵਿੰਦਰ ਸਿੰਘ ਸੁਧਾਰ, ਭਰਤਵੀਰ ਸਿੰਘ ਸੁਧਾਰ, ਗੁਰਦੀਪ ਸਿੰਘ, ਕੁਲਵੰਤ ਸਿੰਘ ਸੇਖੋਂ, ਬਲਵਿੰਦਰ ਸਿੰਘ ਬੱਸੀਆਂ, ਬਲਜੀਤ ਸਿੰਘ ਬੱਸੀਆਂ, ਬਲਜਿੰਦਰ ਸਿੰਘ ਸੁਧਾਰ, ਗੁਰਪਿੰਦਰ ਸਿੰਘ ਗੋਰਾ, ਬਲਵੀਰ ਸਿੰਘ ਬੋਪਾਰਾਏ, ਚਮਕੌਰ ਸਿੰਘ ਗੋਂਦਵਾਲ, ਅਨਿਲ ਸ਼ਰਮਾ, ਸਿੰਦਰਪਾਲ ਸਿੰਘ ਦੀਪੂ ਤੇ ਗੋਪੀ ਰਾਏਕੋਟ ਆਦਿ ਹਾਜ਼ਰ ਸਨ।