29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਅਕਾਲੀ ਆਗੂ ਬਲਵਿੰਦਰ ਸਿੰਘ ਸੰਧੂ ਵਲੋਂ ਅਕਾਲੀ-ਭਾਜਪਾ ਗੱਠਜੋੜ ਦਾ ਭਰਵਾਂ ਸਵਾਗਤ

ਰਾਏਕੋਟ, 29 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਸਿਆਸੀ ਸਮਝੌਤੇ ਅਤੇ ਗੱਠਜੋੜ ਦਾ ਸਵਾਗਤ ਕਰਦਿਆਂ ਅਕਾਲੀ ਆਗੂ ਬਲਵਿੰਦਰ ਸਿੰਘ ਸੰਧੂ ਮੈਂਬਰ ਵਰਕਿੰਗ ਕਮੇਟੀ ਪੰਜਾਬ ਅਤੇ ਜਨਰਲ ਸੈਕਟਰੀ ਐੱਸ. ਸੀ.

Ad Position 21
No active advertisement
ਬਲਵਿੰਦਰ ਸਿੰਘ ਸੰਧੂ 30-11-2026
ਰਾਏਕੋਟ, 29 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਸਿਆਸੀ ਸਮਝੌਤੇ ਅਤੇ ਗੱਠਜੋੜ ਦਾ ਸਵਾਗਤ ਕਰਦਿਆਂ ਅਕਾਲੀ ਆਗੂ ਬਲਵਿੰਦਰ ਸਿੰਘ ਸੰਧੂ ਮੈਂਬਰ ਵਰਕਿੰਗ ਕਮੇਟੀ ਪੰਜਾਬ ਅਤੇ ਜਨਰਲ ਸੈਕਟਰੀ ਐੱਸ.ਸੀ. ਵਿੰਗ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਦੋਵਾਂ ਪਾਰਟੀਆਂ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਗੱਠਜੋੜ ਸਦਕਾ ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਅਕਾਲੀ-ਭਾਜਪਾ ਗੱਠਜੋੜ ਸ਼ਾਨਦਾਰ ਜਿੱਤ ਦਰਜ ਕਰਕੇ ਸੂਬੇ ਵਿਚ ਆਪਣੀ ਸਰਕਾਰ ਬਣਾਏਗਾ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੈ ਅਤੇ ਸੂਬੇ ਦੀ ਤਰੱਕੀ, ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰਕ ਸ਼ਾਂਝ ਨੂੰ ਬਣਾਈ ਰੱਖਣ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਇਕੱਠੇ ਹੋਣਾ ਸਮੇਂ ਦੀ ਮੁੱਖ ਲੋੜ ਸੀ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬੇ ਵਿਚ ਬਿਹਤਰ ਤਾਲਮੇਲ ਹੋਣ ਨਾਲ ਪੰਜਾਬ ਲਈ ਵੱਡੇ ਪ੍ਰੋਜੈਕਟ ਅਤੇ ਵਿਸ਼ੇਸ਼ ਵਿੱਤੀ ਪੈਕੇਜ ਲਿਆਉਣ ਵਿਚ ਆਸਾਨੀ ਹੋਵੇਗੀ, ਜਿਸ ਨਾਲ ਸੂਬੇ ਦੀ ਆਰਥਿਕਤਾ ਨੂੰ ਮੁੜ ਲੀਹ ’ਤੇ ਲਿਆਂਦਾ ਜਾ ਸਕੇਗਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਐਂਬੂਲੈਂਸ ’ਚ ਦੋ ਘੰਟੇ ਤੜਫ਼ਦੀ ਰਹੀ ਮਾਂ, ਰਸਤੇ ਵਿਚ ਹੀ ਤੋੜਿਆ ਦਮ ਅਗਲੀ ਖ਼ਬਰ ਅਵਤਾਰ ਸਿੰਘ ਬੱਸੀਆਂ ਅਕਾਲੀ ਦਲ ‘ਪੁਨਰ-ਸੁਰਜੀਤ’ ਹਲਕਾ ਰਾਏਕੋਟ ਤੋਂ ਕੋਆਰਡੀਨੇਟਰ ਨਿਯੁਕਤ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ...
Ad Position 24