29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸੂਬੇ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨਾ ਤੈਅ- ਜੱਗਾ ਹਿੱਸੋਵਾਲ ਮੰਡਲ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕਰਕੇ ਉਨ੍ਹਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ

ਸਿੱਧਵਾਂ ਬੇਟ, 29 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਵਿਧਾਨ ਸਭਾ ਹਲਕਾ ਜਗਰਾਉਂ ਦੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਨੇ ਆ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਉਨ੍ਹਾਂ ਨੇ ਹਲਕੇ ਦੇ ਪਿੰਡ ਸਫੀਪੁਰਾ ਦੇ ਸੀਨੀਅਰ ਕਾਂਗਰਸੀ ਆਗੂ ਸਾਬਕਾ ਸਰਪੰਚ ਜਤਿੰਦਰ ਸਿੰਘ ਸਿੱਧੂ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਦੀ ਇਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਆਖਿਆ ਕਿ ਬਦਲਾਅ ਵਾਲੀ ਮਾਨ ਸਰਕਾਰ ਜਿਸ ਤਰ੍ਹਾਂ ਹਰ ਫਰੰਟ ’ਤੇ ਫੇਲ੍ਹ ਹੋ ਗਈ ਹੈ।

Ad Position 21
No active advertisement
ਅਜੀਤ ਡੈਸਕ 30-11-2026
ਸਿੱਧਵਾਂ ਬੇਟ, 29 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਵਿਧਾਨ ਸਭਾ ਹਲਕਾ ਜਗਰਾਉਂ ਦੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਨੇ ਆ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਉਨ੍ਹਾਂ ਨੇ ਹਲਕੇ ਦੇ ਪਿੰਡ ਸਫੀਪੁਰਾ ਦੇ ਸੀਨੀਅਰ ਕਾਂਗਰਸੀ ਆਗੂ ਸਾਬਕਾ ਸਰਪੰਚ ਜਤਿੰਦਰ ਸਿੰਘ ਸਿੱਧੂ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਦੀ ਇਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਆਖਿਆ ਕਿ ਬਦਲਾਅ ਵਾਲੀ ਮਾਨ ਸਰਕਾਰ ਜਿਸ ਤਰ੍ਹਾਂ ਹਰ ਫਰੰਟ ’ਤੇ ਫੇਲ੍ਹ ਹੋ ਗਈ ਹੈ। ਉਸ ਦੀ ਬਦੌਲਤ ਸੂਬੇ ਵਿਚ ਇਕ ਵਾਰ ਫਿਰ ਕਾਂਗਰਸ ਪਾਰਟੀ ਦੀ ਸਰਕਾਰ ਬਣਨਾ ਲੱਗਪਗ ਤੈਅ ਹੈ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਿੰਦਰ ਸਿੰਘ ਚਾਹਲ ਅਤੇ ਬਲਾਕ ਕਾਂਗਰਸ ਪ੍ਰਧਾਨ ਨਵਦੀਪ ਸਿੰਘ ਦੀ ਦਿਸ਼ਾ ਨਿਰਦੇਸ਼ ’ਤੇ ਨਵੇਂ ਬਣਾਏ ਮੰਡਲ ਜ਼ੋਨ ਅੱਬੂਪੁਰਾ ਦਾ ਸਾਬਕਾ ਸਰਪੰਚ ਜਤਿੰਦਰ ਸਿੰਘ ਸਿੱਧੂ ਨੂੰ ਪ੍ਰਧਾਨ, ਅਮਰਦੀਪ ਸਿੰਘ ਨੂੰ ਮੰਡਲ ਗਿੱਦੜਵਿੰਡੀ ਦਾ ਪ੍ਰਧਾਨ, ਸਰਪੰਚ ਜਸਵੀਰ ਸਿੰਘ ਜੱਸਾ, ਸਾਬਕਾ ਸਰਪੰਚ ਮੰਗਲ ਸਿੰਘ ਅਤੇ ਸੁਖਦੇਵ ਸਿੰਘ ਗਿੱਦੜਵਿੰਡੀ ਨੂੰ ਜਨਰਲ ਸਕੱਤਰ ਜਦਕਿ ਰੋਸ਼ਨ ਸਿੰਘ ਤੇ ਸਤਵੀਰ ਸਿੰਘ ਨੂੰ ਸਕੱਤਰ ਬਣਾ ਕੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਮੌਕੇ ਸਰਬਜੀਤ ਸਿੰਘ ਸ਼ੇਰਪੁਰ, ਜਗਜੀਤ ਸਿੰਘ ਕਾਕੜ, ਰਨਜੀਤ ਸਿੰਘ ਸਫੀਪੁਰਾ, ਜੀਵਨ ਸਿੰਘ ਬਾਘੀਆਂ, ਨਾਹਰ ਸਿੰਘ ਕੰਨੀਆਂ, ਮਨਜੀਤ ਸਿੰਘ ਸੇਰੇਵਾਲ, ਸਿੰਦਰ ਸਿੰਘ ਪਰਜੀਆਂ, ਮਿੱਠਾ ਸਿੰਘ ਪਰਜੀਆਂ, ਹਰਜੀਤ ਸਿੰਘ ਖ਼ਾਲਸਾ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਰਾਮ ਕਾਲਜ ਡੱਲਾ ਦੀ ਵਿਦਿਆਰਥਣ ਦੀ ਆਲ ਇੰਡੀਆ ਇੰਟਰਵਰਸਿਟੀ ਕਬੱਡੀ ਟੂਰਨਾਮੈਂਟ ਲਈ ਹੋਈ ਚੋਣ ਅਗਲੀ ਖ਼ਬਰ ਐਂਬੂਲੈਂਸ ’ਚ ਦੋ ਘੰਟੇ ਤੜਫ਼ਦੀ ਰਹੀ ਮਾਂ, ਰਸਤੇ ਵਿਚ ਹੀ ਤੋੜਿਆ ਦਮ
Ad Position 24