29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ

ਜਗਰਾਉਂ, 29 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਲੋਕ ਸੇਵਾ ਸੁਸਾਇਟੀ ਜਗਰਾਉਂ ਵੱਲੋਂ 83ਵਾਂ ਅੱਖਾਂ ਦਾ ਚਿੱਟੇ ਮੋਤੀਏ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲੰਮਿਆਂ ਵਾਲਾ ਬਾਗ ਡੀ. ਏ.

Ad Position 21
No active advertisement
ਅਜੀਤ ਡੈਸਕ 30-11-2026
ਜਗਰਾਉਂ, 29 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਲੋਕ ਸੇਵਾ ਸੁਸਾਇਟੀ ਜਗਰਾਉਂ ਵੱਲੋਂ 83ਵਾਂ ਅੱਖਾਂ ਦਾ ਚਿੱਟੇ ਮੋਤੀਏ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲੰਮਿਆਂ ਵਾਲਾ ਬਾਗ ਡੀ.ਏ.ਵੀ. ਕਾਲਜ ਜਗਰਾਉਂ ਵਿਖੇ ਲਗਾਇਆ ਗਿਆ। ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਮਦਨ ਲਾਲ ਅਰੋੜਾ, ਸੈਕਟਰੀ ਡਾ: ਕੁਲਭੂਸ਼ਣ ਗੁਪਤਾ ਅਤੇ ਕੈਸ਼ੀਅਰ ਸੁਨੀਲ ਬਜਾਜ ਦੀ ਅਗਵਾਈ ਵਿੱਚ ਲਗਾਏ ਇਸ ਕੈਂਪ ਵਿੱਚ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਦੀ ਟੀਮ ਵੱਲੋਂ 165 ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ ਕਰਨ ਤੋਂ ਇਲਾਵਾ ਬਾਅਦ 55 ਮਰੀਜ਼ਾਂ ਦੀ ਜਾਂਚ ਦੀ ਚੋਣ ਕੀਤੀ ਜਿੰਨ੍ਹਾਂ ਦੀਆਂ ਅੱਖਾਂ ਦੇ ਚਿੱਟੇ ਮੋਤੀਏ ਦੇ ਆਪਰੇਸ਼ਨ ਆਉਂਦੇ ਇੱਕ ਦੋ ਦਿਨਾਂ ਵਿੱਚ ਕੀਤੇ ਜਾਣਗੇ। ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ ਨੇ ਕੈਂਪ ’ਚ ਸਹਿਯੋਗ ਦੇਣ ਵਾਲੇ ਸੁਮਨ ਮੈਨਰਾਏ ਸਿਆਲ ਯੂ.ਐੱਸ.ਏ.. ਪ੍ਰੀਤੀ ਸਿਆਲ ਯੂ.ਐੱਸ.ਏ.. ਕੇ.ਵੀ. ਸਿਆਲ ਯੂ.ਐੱਸ.ਏ.. ਮੈਂਡੀ ਸਿਆਲ ਯੂ.ਐੱਸ.ਏ. ਤੇ ਰਵੀ ਸਿਆਲ ਯੂ.ਐੱਸ.ਏ. ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸੁਸਾਇਟੀ ਵੱਲੋਂ ਹਰੇਕ ਮਹੀਨੇ ਦੇ ਅਖੀਰਲੇ ਐਤਵਾਰ ਨੂੰ ਅੱਖਾਂ ਦਾ ਚਿੱਟੇ ਮੋਤੀਏ ਦਾ ਮੁਫ਼ਤ ਆਪਰੇਸ਼ਨ ਕੈਂਪ ਲੰਮਿਆਂ ਵਾਲਾ ਬਾਗ ਜਗਰਾਉਂ ਵਿਖੇ ਲਗਾਇਆ ਜਾਂਦਾ ਹੈ। ਇਸ ਮੌਕੇ ਵਾਈਸ ਚੇਅਰਮੈਨ ਕੰਵਲ ਕੱਕੜ, ਸੁਖਜਿੰਦਰ ਸਿੰਘ ਢਿਲੋਂ, ਮਨੋਹਰ ਸਿੰਘ ਟੱਕਰ, ਲਾਕੇਸ਼ ਟੰਡਨ, ਗੋਪਾਲ ਗੁਪਤਾ, ਰਾਜਪਾਲ ਜੈਨ, ਮੁਕੇਸ਼ ਗੁਪਤਾ, ਅਨਿਲ ਮਲਹੋਤਰਾ, ਪ੍ਰਮੋਦ ਸ਼ਰਮਾ, ਕਪਿਲ ਸ਼ਰਮਾ, ਕੈਪਟਨ ਨਰੇਸ਼ ਵਰਮਾ ਸਮੇਤ ਸੁਸਾਇਟੀ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਚਾਇਤ ਯੂਨੀਅਨ ਦੇ ਵਫ਼ਦ ਵਲੋਂ ਬੀ. ਡੀ. ਪੀ. ਓ. ਨਾਲ ਮੁਲਾਕਾਤ ਅਗਲੀ ਖ਼ਬਰ ਸ੍ਰੀ ਰਾਮ ਕਾਲਜ ਡੱਲਾ ਦੀ ਵਿਦਿਆਰਥਣ ਦੀ ਆਲ ਇੰਡੀਆ ਇੰਟਰਵਰਸਿਟੀ ਕਬੱਡੀ ਟੂਰਨਾਮੈਂਟ ਲਈ ਹੋਈ ਚੋਣ
Ad Position 24