29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਨਿਊ ਦੀਪ ਸਿੰਘ ਨਗਰ ਦੀ ਸੜਕ ਦਾ ਕੰਮ ਕੇਵਲ ਸਿੰਘ ਢਿੱਲੋਂ ਨੇ ਕਰਵਾਇਆ ਸ਼ੁਰੂ

ਲੁਧਿਆਣਾ, 29 ਨਵੰਬਰ (ਭੁਪਿੰਦਰ ਸਿੰਘ ਬੈਂਸ) -ਹਲਕਾ ਉਤਰੀ ਦੇ ਵਾਰਡ ਨੰਬਰ 66 ਅਧੀਨ ਨਿਊ ਦੀਪ ਨਗਰ ਵਿਖੇ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਅਤੇ ਕੌਂਸਲਰ ਰੋਹਿਤ ਸਿੱਕਾ ਸਮੇਤ ਇਲਾਕਾ ਨਿਵਾਸੀਆਂ ਦੀ ਹਾਜ਼ਰੀ ਵਿਚ ਸੜਕ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ।

Ad Position 21
No active advertisement
ਅਜੀਤ ਡੈਸਕ 30-11-2026
ਲੁਧਿਆਣਾ, 29 ਨਵੰਬਰ (ਭੁਪਿੰਦਰ ਸਿੰਘ ਬੈਂਸ) -ਹਲਕਾ ਉਤਰੀ ਦੇ ਵਾਰਡ ਨੰਬਰ 66 ਅਧੀਨ ਨਿਊ ਦੀਪ ਨਗਰ ਵਿਖੇ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਅਤੇ ਕੌਂਸਲਰ ਰੋਹਿਤ ਸਿੱਕਾ ਸਮੇਤ ਇਲਾਕਾ ਨਿਵਾਸੀਆਂ ਦੀ ਹਾਜ਼ਰੀ ਵਿਚ ਸੜਕ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ ਅਤੇ 2027 ਦੀਆਂ ਵਿਧਾਨਸਭਾ ਚੋਣਾਂ ਵਿਚ ਭਾਜਪਾ ਦੀ ਸਰਕਾਰ ਬਣਾਉਣ ਲਈ ਉਤਸ਼ਾਹਿਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਭਾਜਪਾ ਵਚਨਬੱਧ ਹੈ। ਇਸ ਮੌਕੇ ਸੁਨੀਲ ਮੌਦਗਿਲ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ। ਕੌਂਸਲਰ ਰੋਹਿਤ ਸਿੱਕਾ ਨੇ ਕਿਹਾ ਕਿ ਵਾਰਡ ਦੇ ਹਰ ਖੇਤਰ ਦਾ ਬਰਾਬਰ ਵਿਕਾਸ ਕਰਵਾਉਣਾ ਉਨ੍ਹਾਂ ਦੀ ਤਰਜੀਹ ਹੈ ਅਤੇ ਸੜਕ ਨਿਰਮਾਣ ਕਾਰਜ ਦੌਰਾਨ ਗੁਣਵੱਤਾ ਦਾ ਖਾਸ ਧਿਆਨ ਰੱਖਿਆ ਜਾਵੇਗਾ। ਇਸ ਮੌਕੇ ਐਨੀ ਸਿੱਕਾ, ਸੁਮਿਤ ਟੰਡਨ, ਹਰਸ਼ ਸ਼ਰਮਾ, ਸ਼ੀਨੂੰ ਚੁੱਘ, ਨਵੀਨ ਵਡੇਰਾ, ਗੋਲਡੀ ਸਮੇਤ ਇਲਾਕਾ ਨਿਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵਿਆਹੁਤਾ ਦੀ ਕੁੱਟਮਾਰ ਕਰਨ ਵਾਲੇ ਪਤੀ ਸਮੇਤ ਸਹੁਰੇ ਪਰਿਵਾਰ ਦੇ ਚਾਰ ਮੈਂਬਰਾਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮਾਂ ਨੂੰ ਮੰਗਾਂ ਸਬੰਧੀ ਮੀਟਿੰਗ ਦਾ ਸਮਾਂ ਮਿਲਣ ਨਾਲ ਹੜਤਾਲ ਖ਼ਤਮ ਯੂਨੀਅਨ ਆਗੂਆਂ ਦੀ 4 ਦਸੰਬਰ ਨੂੰ...
Ad Position 24