ਪਿੰਡ ਡੱਲਾ ਤੋਂ ਸਰਪੰਚ ਪਾਲੀ ਡੱਲਾ ਦੀ ਅਗਵਾਈ ਹੇਠ ਮੋਗਾ ਰੈਲੀ ਲਈ ਵੱਡਾ ਕਾਫਲਾ ਰਵਾਨਾ
ਜਗਰਾਉਂ, 29 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਮੋਗਾ ਵਿਖੇ ਹੋਣ ਵਾਲੀ ਖੁਸ਼ਹਾਲ ਰੈਲੀ ਵਿੱਚ ਸ਼ਾਮਿਲ ਹੋਣ ਲਈ ਪਿੰਡ ਡੱਲਾ ਤੋਂ 5 ਬੱਸਾਂ ਸਮੇਤ ਕਾਰਾਂ, ਮੋਟਰਸਾਈਕਲਾਂ ਅਤੇ ਟਰੈਕਟਰਾਂ ਦਾ ਵੱਡਾ ਕਾਫਲਾ ਮੋਗਾ ਲਈ ਰਵਾਨਾ ਹੋਇਆ। ਇਸ ਕਾਫ਼ਲੇ ਦੀ ਅਗਵਾਈ ਪਿੰਡ ਦੇ ਸਰਪੰਚ ਗੋਪਾਲ ਸਿੰਘ ਪਾਲੀ ਨੇ ਕੀਤੀ।
ਜਗਰਾਉਂ, 29 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਮੋਗਾ ਵਿਖੇ ਹੋਣ ਵਾਲੀ ਖੁਸ਼ਹਾਲ ਰੈਲੀ ਵਿੱਚ ਸ਼ਾਮਿਲ ਹੋਣ ਲਈ ਪਿੰਡ ਡੱਲਾ ਤੋਂ 5 ਬੱਸਾਂ ਸਮੇਤ ਕਾਰਾਂ, ਮੋਟਰਸਾਈਕਲਾਂ ਅਤੇ ਟਰੈਕਟਰਾਂ ਦਾ ਵੱਡਾ ਕਾਫਲਾ ਮੋਗਾ ਲਈ ਰਵਾਨਾ ਹੋਇਆ। ਇਸ ਕਾਫ਼ਲੇ ਦੀ ਅਗਵਾਈ ਪਿੰਡ ਦੇ ਸਰਪੰਚ ਗੋਪਾਲ ਸਿੰਘ ਪਾਲੀ ਨੇ ਕੀਤੀ। ਇਸ ਮੌਕੇ ਸਰਪੰਚ ਪਾਲੀ ਡੱਲਾ ਨੇ ਕਿਹਾ ਕਿ ਰੈਲੀ ’ਚ ਸ਼ਾਮਿਲ ਹੋਣ ਲਈ ਪਿੰਡ ਵਾਸੀਆਂ ਨੇ ਵੱਡਾ ਉਤਸ਼ਾਹ ਦਿਖਾਇਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਕੰਮਾਂ ਨੂੰ ਦੇਖਦਿਆਂ ਲੋਕ ਖੁਸ਼ ਹਨ ਤੇ ਦੁਬਾਰਾ ‘ਆਪ’ ਸਰਕਾਰ ਬਣਾਉਣਗੇ। ਇਸ ਮੌਕੇ ਸਰਪੰਚ ਗੋਪਾਲ ਸਿੰਘ ਪਾਲੀ ਨੇ ਪਿੰਡ ਵਾਸੀਆਂ ਦਾ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਕਰਮਜੀਤ ਸਿੰਘ ਕੰਮੀ, ਮੈਂਬਰ ਜਗਦੇਵ ਸਿੰਘ, ਮੈਂਬਰ ਜਗਸੀਰ ਸਿੰਘ, ਹਰਚੰਦ ਸਿੰਘ ਕਾਲਾ ਮੈਂਬਰ, ਮਾਸਟਰ ਦਰਸ਼ਨ ਸਿੰਘ, ਗੁਰਚਰਨ ਸਿੰਘ, ਸੁਖਵਿੰਦਰ ਸਿੰਘ ਲਾਡੀ ਪੰਚ, ਮਨਿੰਦਰ ਸਿੰਘ ਮਾਣੀ, ਸਰਪੰਚ ਪਰਮਜੀਤ ਸਿੰਘ ਪੰਮਾ, ਸੁਸਾਇਟੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਰਾਣਾ, ਜਗਦੇਵ ਸਿੰਘ ਧੌਲਾ, ਅਮਨ ਸਿੱਧੂ, ਸਰਨਾ ਸਰਾਂ, ਹੈਪੀ ਚਾਹਿਲ, ਜੋਰਾ ਸਰਾਂ, ਸੈਕਟਰੀ ਹਾਕਮ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਦੀਆਂ ਬੀਬੀਆਂ ਅਤੇ ਪਿੰਡ ਵਾਸੀ ਹਾਜ਼ਰ ਸਨ।