29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪੀ. ਐੱਮ. ਸ੍ਰੀ ਸਰਕਾਰੀ ਕੰਨਿਆ ਸਕੂਲ ਦੀ ਵਿਦਿਆਰਥਣ ਨੇ ਰਾਜ ਪੱਧਰੀ ਖੇਡਾਂ ’ਚ ਮਾਰੀਆਂ ਮੱਲਾਂ

ਜਗਰਾਉਂ, 29 ਨਵੰਬਰ (ਵਿਨੋਦ ਕੁਮਾਰ)- ‘ਖੇਡਾਂ ਵਤਨ ਪੰਜਾਬ ਦੀਆਂ 2026’ ਦੇ ਰਾਜ ਪੱਧਰੀ ਰੋਇੰਗ ਮੁਕਾਬਲੇ ਜੋ ਕਿ ਰੋਪੜ ਵਿਖੇ ਹੋਏ ਸਨ, ਇਸ ਮੁਕਾਬਲੇ ਵਿਚ ਪੀ. ਐੱਮ ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਦੀ ਗਿਆਰ੍ਹਵੀਂ ਕਲਾਸ ਦੀ ਵਿਦਿਆਰਥਣ ਪ੍ਰਭਦੀਪ ਕੌਰ ਨੇ ਇੱਕ ਵੱਡੀ ਪ੍ਰਾਪਤੀ ਕਰਦਿਆਂ ਰੋਇੰਗ 1000 ਮੀਟਰ ਵਿੱਚ ਪਹਿਲਾ ਸਥਾਨ ਅਤੇ 500 ਮੀਟਰ ’ਚ ਦੂਜਾ ਸਥਾਨ ਹਾਸਲ ਕੀਤਾ।

Ad Position 21
No active advertisement
ਅਜੀਤ ਡੈਸਕ 30-11-2026
ਜਗਰਾਉਂ, 29 ਨਵੰਬਰ (ਵਿਨੋਦ ਕੁਮਾਰ)- ‘ਖੇਡਾਂ ਵਤਨ ਪੰਜਾਬ ਦੀਆਂ 2026’ ਦੇ ਰਾਜ ਪੱਧਰੀ ਰੋਇੰਗ ਮੁਕਾਬਲੇ ਜੋ ਕਿ ਰੋਪੜ ਵਿਖੇ ਹੋਏ ਸਨ, ਇਸ ਮੁਕਾਬਲੇ ਵਿਚ ਪੀ.ਐੱਮ ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਦੀ ਗਿਆਰ੍ਹਵੀਂ ਕਲਾਸ ਦੀ ਵਿਦਿਆਰਥਣ ਪ੍ਰਭਦੀਪ ਕੌਰ ਨੇ ਇੱਕ ਵੱਡੀ ਪ੍ਰਾਪਤੀ ਕਰਦਿਆਂ ਰੋਇੰਗ 1000 ਮੀਟਰ ਵਿੱਚ ਪਹਿਲਾ ਸਥਾਨ ਅਤੇ 500 ਮੀਟਰ ’ਚ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਵਿਦਿਆਰਥਣ ਨੂੰ ਮੈਡਲ ਅਤੇ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਮੈਡਮ ਰੁਪਿੰਦਰ ਕੌਰ ਹਾਂਸ, ਸਟਾਫ਼ ਅਤੇ ਵਿਦਿਆਰਥਣਾਂ ਨੇ ਸਕੂਲ ਪਹੁੰਚਣ ’ਤੇ ਪ੍ਰਭਦੀਪ ਕੌਰ ਦਾ ਜ਼ੋਰਦਾਰ ਸਵਾਗਤ ਕੀਤਾ ਅਤੇ ਹੌਂਸਲਾ ਅਫਜਾਈ ਕੀਤੀ। ਇਸ ਮੌਕੇ ਪ੍ਰਿੰਸੀਪਲ ਰੁਪਿੰਦਰ ਕੌਰ ਹਾਂਸ ਨੇ ਕਿਹਾ ਕਿ ਵਿਦਿਆਰਥਣ ਪ੍ਰਭਦੀਪ ਕੌਰ ਨੇ ਵੱਡੀ ਪ੍ਰਾਪਤੀ ਹਾਸਲ ਕਰਕੇ ਨੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਪੰਜਾਬ ਵਿੱਚ ਰੌਸ਼ਨ ਕੀਤਾ ਹੈ। ਸਕੂਲ ਨੂੰ ਇਸ ’ਤੇ ਬਹੁਤ ਮਾਣ ਹੈ। ਇਸ ਮੌਕੇ ਮਾ: ਨਰਿੰਦਰ ਕੁਮਾਰ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਵੀ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਅੱਖਾਂ ਦਾ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਸਕੂਲ ਵਿਖੇ ‘ਭਾਰਤੀ ਸੰਵਿਧਾਨ ਦਿਵਸ’ ਮਨਾਇਆ
Ad Position 24