29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਵਿਧਾਇਕ ਇਯਾਲੀ ਵਲੋਂ ਸਰਾਭਾ ਤੋਂ ‘ਆਓ ਪੰਜਾਬ ਦੇ ਵਾਰਿਸ ਬਣੀਏ’ ਮੁਹਿੰਮ ਦੀ ਸ਼ੁਰੂਆਤ

ਪੱਖੋਵਾਲ-ਸਰਾਭਾ, 29 ਨਵੰਬਰ (ਖੁਸ਼ਵਿੰਦਰ ਸਿੰਘ ਸਰਾਭਾ)- ਪੰਜਾਬ ਦੇ ਮੌਜੂਦਾ ਸਮੇਂ ਦਿੱਲੀ ਦੀਆਂ ਵੱਖ ਵੱਖ ਧਾੜਵੀ ਪਾਰਟੀਆਂ ਵਲੋਂ

Ad Position 21
No active advertisement
ਅਜੀਤ ਡੈਸਕ 30-11-2026

ਪੱਖੋਵਾਲ-ਸਰਾਭਾ, 29 ਨਵੰਬਰ (ਖੁਸ਼ਵਿੰਦਰ ਸਿੰਘ ਸਰਾਭਾ)- ਪੰਜਾਬ ਦੇ ਮੌਜੂਦਾ ਸਮੇਂ ਦਿੱਲੀ ਦੀਆਂ ਵੱਖ ਵੱਖ ਧਾੜਵੀ ਪਾਰਟੀਆਂ ਵਲੋਂ ਸੂਬੇ ਦੇ ਉਦਯੋਗਾਂ ਨੂੰ ਮੋਹਰੇ ਬਣਾ ਕੇ ਅੱਗੇ ਲਗਾਉਂਦਿਆਂ ਜਿੱਥੇ ਪੰਜਾਬ ਨੂੰ ਹਰ ਤਰ੍ਹਾਂ ਲੁੱੱਟਿਆ ਤੇ ਕੁੱੱਟਿਆ ਜਾ ਰਿਹਾ ਹੈ ਉੱਥੇ ਹੀ ਸਾਡੀ ਨੌਜਵਾਨ ਪੀੜੀ ਨੂੰ ਨਸ਼ਿਆਂ ’ਚ ਗਲਤਾਨ ਕਰਕੇ ਆਪਣਾ ਸਿਆਸੀ ਉੱਲੂ ਸਿੱਧਾ ਕੀਤਾ ਜਾ ਰਿਹਾ ਹੈ। ਇਸ ਮਾੜੇ ਵਰਤਾਰੇ ਨੂੰ ਠੱਲ੍ਹਣ ਲਈ ਨੌਜਵਾਨ ਐਮ.ਪੀ. ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਅਗਵਾਈ ’ਚ ਇਨ੍ਹਾਂ ਧਾੜਵੀਆਂ ਨੂੰ ਮੂੰਹ ਤੋੜ ਜੁਆਬ ਦਿੰਦਿਆਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਸੂਬੇ ਅੰਦਰ ਪੰਥ ਪ੍ਰਸਤ ਸਰਕਾਰ ਸਥਾਪਿਤ ਕੀਤੀ ਜਾਵੇਗੀ ਤਾਂ ਜੋ ਮੁੜ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਭਾਗ ਸਥਾਪਿਤ ਕੀਤਾ ਜਾ ਸਕੇ। ਇਹ ਪ੍ਰਗਟਾਵਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਸੀਨੀਅਰ ਆਗੂ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਨੇ ਸਰਾਭਾ ’ਚ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਗਰ ਵਿਖੇ ਨਤਮਸਤਕ ਹੋਣ ਉਪਰੰਤ ਹਲਕਾ ਦਾਖਾ ’ਚ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਭਰਤੀ ਮੁਹਿੰਮ ‘ਆਓ ਪੰਜਾਬ ਦੇ ਵਾਰਿਸ ਬਣੀਏ” ਦੀ ਸ਼ੁਰੂਆਤ ਕਰਦਿਆਂ ਕੀਤਾ। ਇਸ ਮੌਕੇ ਪ੍ਰੇਮਜੀਤ ਸਿੰਘ ਸਾਬਕਾ ਸਰਪੰਚ, ਪੰਚ ਪ੍ਰਦੀਪ ਸਿੰਘ, ਦਵਿੰਦਰ ਸਿੰਘ, ਸਤਿੰਦਰਪਾਲ ਸਿੰਘ ਰੂਬੀ, ਜਸਵੀਰ ਸਿੰਘ, ਨਿਰਮਲ ਸਿੰਘ, ਜਗਸੀਰ  ਸਿੰਘ, ਨੰਬਰਦਾਰ ਮਨਜੀਤ ਸਿੰਘ, ਜਸਪਾਲ ਸਿੰਘ, ਗੁਰਵਿੰਦਰ ਸਿੰਘ ਸੰਮਤੀ ਮੈਂਬਰ, ਰਜਿੰਦਰ ਸਿੰਘ ਮਿੰਟੂ, ਜਸਪ੍ਰੀਤ ਸਿੰਘ ਨਾਰੰਗਵਾਲ, ਜੈ.ਪੀ. ਸਰਾਭਾ, ਹਰਪ੍ਰੀਤ ਸਿੰਘ ਹੈਪੀ ਸਰਾਭਾ, ਜਗਤਾਰ ਸਿੰਘ ਜੱਗੀ ਤੇ ਹੋਰ ਹਾਜ਼ਰ ਸਨ।

 

Ad Position 22
No active advertisement
ਅਗਲੀ ਖ਼ਬਰ ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਦੀ ਸਰਕਾਰ ਬਣਾਉਣਗੇ- ਮੁੱਖ ਮੰਤਰੀ ਭਗਵੰਤ ਮਾਨ
Ad Position 24