12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਜ਼ਿਲ੍ਹਾ ਪ੍ਰਧਾਨ ਮਹਿਲਾ ਕਾਂਗਰਸ ਮੂੰਗਾ ਨੇ ਜ਼ਿਲ੍ਹਾ ਪ੍ਰਧਾਨ ਮੰਗੂਪੁਰ ਨਾਲ ਕੀਤੀ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 01-01-2026
ਨਵਾਂਸ਼ਹਿਰ, 31 ਦਸੰਬਰ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹਿਲਾ ਕਾਂਗਰਸ ਦੀ ਪ੍ਰਧਾਨ ਮੈਡਮ ਜਤਿੰਦਰ ਕੌਰ ਮੂੰਗਾ ਵੱਲੋਂ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਜੇ ਮੰਗੂਪੁਰ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਮੁਲਾਕਾਤ ਕੀਤੀ ਗਈ | ਇਸ ਦੌਰਾਨ ਮੌਜੂਦਾ ਰਾਜਨੀਤਿਕ ਹਾਲਾਤਾਂ ਅਤੇ ਆਉਣ ਵਾਲੀਆਂ ਮਿਊਨਸੀਪਲ ਕੌਂਸਲ ਚੋਣਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਮੈਡਮ ਜਤਿੰਦਰ ਕੌਰ ਮੂੰਗਾ ਨੇ ਕਿਹਾ ਕਿ ਆਉਣ ਵਾਲੀਆਂ ਮਿਊਨਸੀਪਲ ਕੌਂਸਲ ਚੋਣਾਂ ਵਿੱਚ ਕਾਂਗਰਸ ਪਾਰਟੀ ਵੱਲੋਂ ਉਹਨਾਂ ਉਮੀਦਵਾਰਾਂ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ ਜੋ ਆਪਣੇ-ਆਪਣੇ ਵਾਰਡਾਂ ਵਿੱਚ ਜਮੀਨੀ ਪੱਧਰ 'ਤੇ ਲੋਕਾਂ ਨਾਲ ਜੁੜੇ ਹੋਣ ਅਤੇ ਵੋਟਰਾਂ ਵਿੱਚ ਉਨ੍ਹਾਂ ਦੀ ਪਕੜ ਮਜ਼ਬੂਤ ਹੋਵੇ | ਉਨ੍ਹਾਂ ਕਿਹਾ ਕਿ ਸਹੀ ਉਮੀਦਵਾਰਾਂ ਦੀ ਚੋਣ ਨਾਲ ਹੀ ਕਾਂਗਰਸ ਪਾਰਟੀ ਵੱਖ-ਵੱਖ ਮਿਊਨਸੀਪਲ ਕੌਂਸਲਾਂ ਵਿੱਚ ਆਪਣੀ ਸਰਕਾਰ ਬਣਾਉਣ ਵਿੱਚ ਕਾਮਯਾਬ ਹੋ ਸਕਦੀ ਹੈ | ਬੰਗਾ ਮਿਊਨਸੀਪਲ ਕੌਂਸਲ ਦਾ ਜ਼ਿਕਰ ਕਰਦਿਆਂ ਮੈਡਮ ਮੂੰਗਾ ਨੇ ਕਿਹਾ ਕਿ ਪਿਛਲੀਆਂ ਮਿਊਨਸੀਪਲ ਚੋਣਾਂ ਦੌਰਾਨ ਭਾਵੇਂ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਸੀ, ਪਰ ਗਲਤ ਉਮੀਦਵਾਰਾਂ ਦੀ ਚੋਣ ਕਾਰਨ ਪਾਰਟੀ ਬੰਗਾ ਮਿਊਨਸੀਪਲ ਕੌਂਸਲ ਵਿੱਚ ਬਹੁਮਤ ਹਾਸਲ ਕਰਨ ਵਿੱਚ ਅਸਫ਼ਲ ਰਹੀ | ਇਸ ਮੌਕੇ 'ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਜੇ ਮੰਗੂਪੁਰ ਨੇ ਮੈਡਮ ਜਤਿੰਦਰ ਕੌਰ ਮੂੰਗਾ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਵਾਰ ਟਿਕਟਾਂ ਦੇਣ ਤੋਂ ਪਹਿਲਾਂ ਪੂਰੇ ਜ਼ਿਲ੍ਹੇ ਵਿੱਚ ਗਹਿਰਾਈ ਨਾਲ ਸਰਵੇ ਕਰਵਾਇਆ ਜਾਵੇਗਾ ਅਤੇ ਕੇਵਲ ਯੋਗ, ਲੋਕਪਿ੍ਯ ਅਤੇ ਜਮੀਨੀ ਪੱਧਰ 'ਤੇ ਮਜ਼ਬੂਤ ਉਮੀਦਵਾਰਾਂ ਨੂੰ ਹੀ ਪਾਰਟੀ ਦੀ ਟਿਕਟ ਦਿੱਤੀ ਜਾਵੇਗੀ | ਇਸ ਮੌਕੇ ਹਰਮੇਸ਼ ਕੌਰ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਨਵਾਂਸ਼ਹਿਰ, ਮਹਿੰਦਰ ਕੌਰ ਨੌਰਾ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨਵਾਂਸ਼ਹਿਰ, ਕਿ੍ਸ਼ਨਾ ਦੇਵੀ, ਤਜਿੰਦਰ ਕੌਰ, ਮਨਦੀਪ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਧਰਮ ਅਤੇ ਜਾਤ ਦੇ ਨਾਂਅ 'ਤੇ ਰਾਜਨੀਤੀ ਕਰਨਾ ਦੇਸ਼ ਲਈ ਘਾਤਕ : ਵਿਜੇ ਸ਼ਰਮਾ ਟਿੰਕੂ <br/> ਅਗਲੀ ਖ਼ਬਰ ਡਾ. ਸਾਧੂ ਸਿੰਘ ਹਮਦਰਦ ਦੇ ਜਨਮ ਦਿਨ 'ਤੇ 9 ਸ਼ਖ਼ਸੀਅਤਾਂ ਦਾ ਸਨਮਾਨ ਅੱਜ <br/>
Ad Position 24