14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਡੀ. ਏ. ਐਨ. ਕਾਲਜ ਆਫ਼ ਐਜੂਕੇਸ਼ਨ ਫਾਰ ਵਿਮਨ ਨਵਾਂਸ਼ਹਿਰ ਦਾ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਸਮਾਪਤ <br/>

Ad Position 21
No active advertisement
ਅਜੀਤ ਡੈਸਕ 01-01-2026
ਨਵਾਂਸ਼ਹਿਰ, 31 ਦਸੰਬਰ (ਹਰਮਿੰਦਰ ਸਿੰਘ ਪਿੰਟੂ) - ਡੀ.ਏ.ਐਨ ਕਾਲਜ ਆਫ਼ ਐਜੂਕੇਸ਼ਨ ਫਾਰ ਵਿਮਨ ਨਵਾਂਸ਼ਹਿਰ ਦੇ ਐਨ.ਐਸ.ਐਸ ਯੂਨਿਟ ਵੱਲੋਂ ਪਿੰਡ ਜਾਫ਼ਰਪੁਰ ਵਿਖੇ ਲਗਾਇਆ ਕੈਂਪ ਸਮਾਪਤ ਹੋਇਆ | ਜਾਣਕਾਰੀ ਦਿੰਦੇ ਹੋਏ ਕਾਲਜ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ 20 ਦਸੰਬਰ ਤੋਂ ਸ਼ੁਰੂ ਹੋ ਕੇ 26 ਦਸੰਬਰ ਤੱਕ ਚਲੇ ਇਸ ਐਨ.ਐਸ.ਐਸ ਕੈਂਪ ਵਿੱਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਜਿਵੇਂ ਕਿ ਪਿੰਡ ਦੀ ਸਫ਼ਾਈ ਕਰਨਾ ਨਸ਼ਿਆਂ ਵਿਰੁੱਧ ਰੈਲੀ ਕੱਢਣੀ ਪਿੰਡ ਜਾਫ਼ਰਪੁਰ ਦੇ ਧਾਰਮਿਕ ਸਥਾਨ ਕਮਿਊਨਿਟੀ ਸੈਂਟਰ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਰਵਿਦਾਸ ਜੀ ਵਿਖੇ ਸਾਫ਼ ਸਫ਼ਾਈ ਕੀਤੀ ਗਈ ਅਤੇ ਵਾਤਾਵਰਣ ਦੀ ਸ਼ੁੱਧਤਾ ਲਈ ਬੂਟੇ ਲਗਾਏ ਗਏ ਅਤੇ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕੀਤਾ ਗਿਆ | ਕੈਂਪ ਦੇ ਅਖੀਰ 'ਚ ਪਿੰਡ ਦੇ ਸਰਕਾਰੀ ਪ੍ਰਾਈਮਰੀ ਸਕੂਲ ਜਾਫ਼ਰਪੁਰ ਵਿਖੇ ਸਮਾਪਤੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਬਿੰਨੀ ਭੁੱਚਰ ਵੱਲੋਂ ਬਖੂਬੀ ਨਿਭਾਈ ਗਈ | ਇਸ ਮੌਕੇ ਕਿ੍ਸ਼ੀ ਵਿਗਿਆਨ ਕੇਂਦਰ ਲੰਗੜੋਆ ਦੇ ਅਸਿਸਟੈਂਟ ਪ੍ਰੋਫੈਸਰ ਰਾਜਵਿੰਦਰ ਕੌਰ ਵੱਲੋਂ ਪਿੰਡ ਜਾਫ਼ਰਪੁਰ ਵਾਸੀਆਂ ਨੂੰ ਸੂਖਮ ਲਘੂ ਅਤੇ ਦਰਮਿਆਨੇ ਉਪਯੋਗ ਸਬੰਧੀ ਜਾਗਰੂਕ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਕਿ੍ਸ਼ੀ ਨੂੰ ਗਿਆਨ ਕੇਂਦਰ ਲੰਗਰੋ ਇਸ ਸਬੰਧੀ ਟ੍ਰੇਨਿੰਗ ਦੇਣ ਦੀ ਸਹੂਲਤ ਵੀ ਮੁਹੱਈਆ ਕਰਦਾ ਹੈ | ਇਸ ਮੌਕੇ ਸਰਟੀਫਿਕੇਟ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਪਿੰਡ ਦੀ ਪੰਚਾਇਤ ਨੂੰ ਵੀ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਕਰੁਣਾ ਉਬਰਾਏ, ਮੀਨਾਕਸ਼ੀ ਗਰੋਵਰ, ਡਾਕਟਰ ਕਵਿਤਾ, ਸੰਜੇ ਚਾਂਦਵਾਨੀ, ਜਸਵਿੰਦਰ ਸਿੰਘ, ਮੈਡਮ ਸਿਮੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ |

Ad Position 22
No active advertisement
ਪਿਛਲੀ ਖ਼ਬਰ ਸਹਿਯੋਗ ਸੇਵਾ ਸੁਸਾਇਟੀ ਵਲੋਂ 16 ਪਰਿਵਾਰਾਂ ਨੂੰ ਰਾਸ਼ਨ ਵੰਡਿਆ <br/> ਅਗਲੀ ਖ਼ਬਰ ਕਰਿਆਮ ਵਿਖੇ ਮਨਰੇਗਾ ਮਜ਼ਦੂਰਾਂ ਦੀ ਹੋਈ ਭਰਵੀਂ ਮੀਟਿੰਗ <br/>
Ad Position 24