14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਜਾਗਰੂਕਤਾ ਕੈਂਪ ਲਗਾਇਆ

Ad Position 21
No active advertisement
ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਵਾ ਕੇਂਦਰ ਨਵਾਂਸ਼ਹਿਰ ਵਲੋਂ ਪਿੰਡ ਭਨੂੰ ਵਿਖੇ ਕਰਵਾਏ ਜਾਗਰੂਕਤਾ ਕੈਂਪ ਦੌਰਾਨ ਵਿਚਾਰ ਸਾਂਝੇ ਕਰਦੇ ਹੋਏ ਸ. ਚਮਨ ਸਿੰਘ ਅਤੇ ਹੋਰ | ਤਸਵੀਰ : ਬਲਵਿੰਦਰ ਨਾਨੋਵਾਲੀਆ <br/> 01-01-2026
ਟੱਪਰੀਆਂ ਖੁਰਦ, 31 ਦਸੰਬਰ (ਬਲਵਿੰਦਰ ਨਾਨੋਵਾਲੀਆ) - ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਲੋਂ ਪਿੰਡ ਭਨੂੰ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਸ੍ਰੀਮਤੀ ਪਰਮਜੀਤ ਸਰਪੰਚ ਦੀ ਪ੍ਰਧਾਨਗੀ ਲਗਾਇਆ ਗਿਆ | ਜਾਗਰੂਕਤਾ ਕੈਂਪ ਨੂੰ ਸੰਬੋਧਨ ਕਰਦਿਆਂ ਚਮਨ ਸਿੰਘ ਪ੍ਰੋਜੈਕਟਰ ਡਾਇਰੈਕਟਰ ਨੇ ਕਿਹਾ ਕਿ ਰੈੱਡ ਕਰਾਸ ਸੰਸਥਾ ਸਮੁੱਚੀ ਮਾਨਵਤਾ ਦੀ ਭਲਾਈ ਲਈ ਬਣਾਈ ਗਈ ਹੈ | ਜਿਸ ਦਾ ਮੁੱਖ ਉਦੇਸ਼ ਭਾਈ ਘਨੱਈਆ ਜੀ ਦੀ ਵਿਚਾਰਧਾਰਾ ਨੂੰ ਜਨ-ਜਨ ਤੱਕ ਪਹੁੰਚਾਉਣਾ ਹੈ | ਉਨ੍ਹਾਂ ਕਿਹਾ ਕਿ ਅੱਜ ਨਸ਼ੇ ਨੇ ਇੰਨੇ ਪੈਰ ਪਸਾਰ ਲਏ ਹਨ | ਜਿਸ ਦੀ ਚੁੰਗਲ ਤੋਂ ਨੌਜਵਾਨ ਪੀੜ੍ਹੀ ਨੂੰ ਬਚਾਉਣਾ ਸੰਸਥਾ ਦਾ ਵਿਸ਼ੇਸ਼ ਉਪਰਾਲਾ ਹੈ | ਉਨ੍ਹਾਂ ਕਿਹਾ ਕਿ ਸੂਬੇ ਅੰਦਰ ਨੌਜਵਾਨ ਪੀੜ੍ਹੀ ਆਪਣੇ ਅਸਲ ਮਨੋਰਥ ਤੋਂ ਭਟਕ ਕੇ ਨਸ਼ੇ ਦੀ ਆਦੀ ਹੁੰਦੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲ- ਦਲ ਤੋਂ ਬਚਾਉਣ ਲਈ ਵੱਖ-ਵੱਖ ਥਾਵਾਂ 'ਤੇ ਮੁਫ਼ਤ ਇਲਾਜ ਲਈ ਸਿਹਤ ਕੇਂਦਰਾਂ ਦੀ ਵਿਵਸਥਾ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਸਾਡੇ ਬੱਚੇ ਨਸ਼ਿਆਂ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਅਣਜਾਣ ਹੋਣ ਕਰਕੇ ਮਾੜੀ ਸੰਗਤ ਕਾਰਨ ਨਸ਼ਿਆਂ ਦੇ ਆਦੀ ਬਣ ਜਾਂਦੇ ਹਨ ਜੋ ਨੌਜਵਾਨਾਂ, ਮਾਪਿਆਂ ਅਤੇ ਸਮਾਜ ਲਈ ਵੱਡੀ ਸਿਰਦਰਦੀ ਦਾ ਕਾਰਨ ਬਣ ਜਾਂਦੇ ਹਨ | ਇਸ ਕਰਕੇ ਮਾਪਿਆਂ ਅਤੇ ਸਮਾਜ ਸੇਵੀਆਂ ਦਾ ਫਰਜ ਹੈ ਕਿ ਉਹ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਬਣਦਾ ਯੋਗਦਾਨ ਪਾਉਣ | ਇਸ ਮੌਕੇ ਕਮਲਜੀਤ ਕੌਰ ਕੌਂਸਲਰ ਨੇ ਵੀ ਵਿਚਾਰ ਰੱਖੇ | ਇਸ ਦੌਰਾਨ ਅਮਰਜੀਤ ਸਿੰਘ, ਜਸਪਾਲ, ਕਰਨੈਲ ਸਿੰਘ, ਸ਼ਾਮ ਲਾਲ, ਭੋਲੀ, ਮਮਤਾ ਰਾਣੀ, ਮਨੋਹਰ ਲਾਲ, ਕੁਲਜੀਤ ਰਾਜ, ਗੁਰਸ਼ਰਨ ਅਤੇ ਬਲਵੀਰ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਫ਼ਰ-ਏ-ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਡੰਡਾ ਸਾਹਿਬ ਸੰਧਵਾਂ ਵਿਖੇ ਧਾਰਮਿਕ ਸਮਾਗਮ <br/> ਅਗਲੀ ਖ਼ਬਰ ਸਹਿਯੋਗ ਸੇਵਾ ਸੁਸਾਇਟੀ ਵਲੋਂ 16 ਪਰਿਵਾਰਾਂ ਨੂੰ ਰਾਸ਼ਨ ਵੰਡਿਆ <br/>
Ad Position 24