14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਵਿਧਾਇਕ ਡਾ. ਸੁੱਖੀ ਵਲੋਂ ਹਲਕਾ ਵਾਸੀਆਂ ਨੂੰ ਨਵੇਂ ਸਾਲ 'ਤੇ ਹਾਰਦਿਕ ਵਧਾਈਆਂ <br/>

Ad Position 21
No active advertisement
ਅਜੀਤ ਡੈਸਕ 01-01-2026
ਬੰਗਾ, 31 ਦਸੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੇ ਨਵੇਂ ਸਾਲ ਦੇ ਸ਼ੁਭ ਅਵਸਰ 'ਤੇ ਸਮੂਹ ਹਲਕਾ ਨਿਵਾਸੀਆਂ ਨੂੰ ਤਹਿਦਿਲੋਂ ਵਧਾਈਆਂ ਤੇ ਸ਼ੁਭਕਾਮਨਾਵਾਂ ਭੇਜੀਆਂ | ਉਨ੍ਹਾਂ ਕਿਹਾ ਕਿ ਨਵਾਂ ਸਾਲ ਸਭ ਦੇ ਜੀਵਨ ਵਿੱਚ ਖੁਸ਼ਹਾਲੀ, ਚੰਗੀ ਸਿਹਤ, ਤਰੱਕੀ ਅਤੇ ਸੁੱਖ-ਸ਼ਾਂਤੀ ਲੈ ਕੇ ਆਵੇ | ਡਾ. ਸੁੱਖੀ ਨੇ ਕਿਹਾ ਕਿ ਪਿਛਲੇ ਸਾਲ ਦੌਰਾਨ ਹਲਕੇ ਦੇ ਲੋਕਾਂ ਵੱਲੋਂ ਮਿਲੇ ਪਿਆਰ ਅਤੇ ਭਰੋਸੇ ਨੇ ਉਨ੍ਹਾਂ ਨੂੰ ਹੋਰ ਜ਼ਿੰਮੇਵਾਰੀ ਨਾਲ ਸੇਵਾ ਕਰਨ ਦੀ ਪ੍ਰੇਰਨਾ ਦਿੱਤੀ ਹੈ | ਨਵੇਂ ਸਾਲ ਵਿੱਚ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ 'ਤੇ ਪਹੁੰਚਾ ਕੇ ਹਲਕੇ ਦੇ ਵਿਕਾਸ ਨੂੰ ਹੋਰ ਗਤੀ ਦਿੱਤੀ ਜਾਵੇਗੀ | ਉਨ੍ਹਾਂ ਨੇ ਹਲਕੇ ਦੇ ਨੌਜਵਾਨਾਂ, ਮਹਿਲਾਵਾਂ, ਕਿਸਾਨਾਂ ਅਤੇ ਮਜ਼ਦੂਰ ਵਰਗ ਦੀ ਤਰੱਕੀ ਨੂੰ ਪ੍ਰਾਥਮਿਕਤਾ ਦਿੰਦਿਆਂ ਕਿਹਾ ਕਿ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਖੇਤਰਾਂ ਵਿੱਚ ਮਜ਼ਬੂਤ ਕਦਮ ਚੁੱਕੇ ਜਾਣਗੇ |

Ad Position 22
No active advertisement
ਪਿਛਲੀ ਖ਼ਬਰ 10 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਗਿ੍ਫ਼ਤਾਰ ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਟੋਲ ਪਲਾਜ਼ਾ ਬਹਿਰਾਮ ਵਿਖੇ ਦੁੱਧ ਦਾ ਲੰਗਰ ਲਗਾਇਆ <br/>
Ad Position 24