11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਢਾਹਾਂ ਕਲੇਰਾਂ ਵਿਖੇ ਪ੍ਰਕਾਸ਼ ਪੁਰਬ ਅਤੇ ਨਵੇਂ ਸਾਲ ਦੀ ਆਮਦ ਦੀ ਖੁਸ਼ੀ 'ਚ ਗੁਰਮਤਿ ਸਮਾਗਮ

Ad Position 21
repet_subhas-goyals [Copy P29]
ਅਜੀਤ ਡੈਸਕ 02-01-2026
ਬੰਗਾ, 1 ਜਨਵਰੀ (ਧਰਮਵੀਰ ਪਾਲ, ਸੁਰਿੰਦਰ ਸਿੰਘ ਕਰਮ)-ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਲੋਂ ਐਨ.ਆਰ.ਆਈ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਸਾਲ 2026 ਦੀ ਆਮਦ ਦੀ ਖੁਸ਼ੀ ਵਿਚ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕਰਵਾਇਆ ਗਿਆ | ਇਸ ਪਾਵਨ ਮੌਕੇ ਹਸਪਤਾਲ ਢਾਹਾਂ ਕਲੇਰਾਂ ਵਿਖੇ ਖ਼ਰਾਬ ਗੋਡਾ ਇੱਕ ਲੱਖ ਵਿਚ ਬਦਲਣ ਦੇ ਇੱਕ ਮਹੀਨਾ ਚੱਲਣ ਵਾਲੇ ਮੈਗਾ ਕੈਂਪ ਦਾ ਐਲਾਨ ਵੀ ਕੀਤਾ ਗਿਆ | ਇਸ ਤੋਂ ਪਹਿਲਾਂ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਉਪਰੰਤ ਸਜੇ ਗੁਰਮਤਿ ਸਮਾਗਮ ਵਿਚ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਰਾਜਾ ਸਾਹਿਬ ਮਜਾਰਾ ਤੋਂ ਇਲਾਵਾ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀ ਕੀਰਤਨੀ ਜਥਿਆਂ ਨੇ ਇਲਾਹੀ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਵਿਚ ਪੰਥ ਪ੍ਰਸਿੱਧ ਕਥਾ ਵਾਚਕ ਡਾ. ਸਰਬਜੀਤ ਸਿੰਘ ਰੇਣਕਾ ਲੁਧਿਆਣਾ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ ਫ਼ਲਸਫ਼ੇ ਬਾਰੇ ਚਾਨਣਾ ਪਾਇਆ | ਢਾਹਾਂ ਕਲੇਰਾਂ ਵਿਖੇ ਹੋਏ ਮਹਾਨ ਗੁਰਮਤਿ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਸਾਬਕਾ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਦਰਸ਼ਨ ਸਿੰਘ ਮਾਹਿਲ ਕੈਨੇਡਾ ਸੀਨੀਅਰ ਮੈਂਬਰ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਬਰਜਿੰਦਰ ਸਿੰਘ ਹੈਪੀ ਕਲੇਰਾਂ, ਪੋ੍ਰ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ, ਡਾ. ਜਸਦੀਪ ਸਿੰਘ ਸੈਣੀ, ਪਿ੍ੰਸੀਪਲ ਵਨੀਤਾ ਚੋਟ, ਮਹਿੰਦਰਪਾਲ ਸਿੰਘ, ਭਾਈ ਮਨਜੀਤ ਸਿੰਘ, ਦਵਿੰਦਰ ਕੌਰ, ਬਲਜਿੰਦਰ ਕੌਰ ਬਾਹੜੋਵਾਲ, ਸੁਖਮਿੰਦਰ ਕੌਰ ਉੱਭੀ, ਭਾਈ ਮਨਜੀਤ ਸਿੰਘ ਤੋਂ ਇਲਾਵਾ ਟਰੱਸਟ ਦੇ ਪ੍ਰਬੰਧ ਹੇਠਾਂ ਚੱਲ ਰਹੇ ਅਦਾਰਿਆਂ ਦਾ ਸਮੂਹ ਸਟਾਫ਼, ਡਾਕਟਰ, ਨਰਸਿੰਗ, ਪੈਰਾ ਮੈਡੀਕਲ ਵਿਦਿਆਰਥੀ ਅਤੇ ਇਲਾਕਾ ਨਿਵਾਸੀ ਸੰਗਤਾਂ ਨੇ ਹਾਜ਼ਰੀਆਂ ਭਰੀਆਂ |
Ad Position 22
No active advertisement
ਪਿਛਲੀ ਖ਼ਬਰ ਨਵਾਂਸ਼ਹਿਰ ਵਿਖੇ ਚੈਕਿੰਗ ਟੀਮ ਨੇ ਭੀਖ ਮੰਗਦੇ 3 ਬੱਚੇ ਰੈਸਕਿਉ ਕੀਤੇ ਅਗਲੀ ਖ਼ਬਰ ਸੇਵਾਮੁਕਤ ਸੀ.ਏ.ਪੀ.ਐਫ. ਜਵਾਨਾਂ ਨੇ ਜਲੰਧਰ ਵਿਖੇ ਨਵਾਂ ਸਾਲ 2026 ਮਨਾਇਆ - ਪੀ.ਐਸ. ਸੰਧੂ <br/>
Ad Position 24