11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਮੁਕੇਸ਼ ਮਲੌਦ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

Ad Position 21
repet_subhas-goyals [Copy P29]
ਅਜੀਤ ਡੈਸਕ 02-01-2026
ਨਵਾਂਸ਼ਹਿਰ, 1 ਜਨਵਰੀ (ਜਸਬੀਰ ਸਿੰਘ ਨੂਰਪੁਰ)-ਇੰਡੀਅਨ ਫੈੱਡਰੇਸ਼ਨ ਆਫ਼ ਟਰੇਡ ਯੂਨੀਅਨਜ਼ ਅਤੇ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਨਵਾਂਸ਼ਹਿਰ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਇਫਟੂ ਦੇ ਸੂਬਾ ਸਕੱਤਰ ਅਵਤਾਰ ਸਿੰਘ ਤਾਰੀ, ਸੂਬਾ ਪੈੱ੍ਰਸ ਸਕੱਤਰ ਜਸਬੀਰ ਦੀਪ, ਜ਼ਿਲ੍ਹਾ ਪ੍ਰਧਾਨ ਗੁਰਦਿਆਲ ਰੱਕੜ, ਜ਼ਿਲ੍ਹਾ ਸਕੱਤਰ ਪਰਵੀਨ ਕੁਮਾਰ ਨਿਰਾਲਾ, ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਆਗੂਆਂ ਕਮਲਜੀਤ ਸਣਾਵਾ ਅਤੇ ਹਰੀ ਰਾਮ ਰਸੂਲਪੁਰੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਮੁਕੇਸ਼ ਮਲੌਦ ਨੂੰ ਸਾਲ 2014 ਵਿੱਚ ਦਰਜ ਇੱਕ ਕੇਸ ਵਿੱਚ ਨਿਜ਼ਾਮੂਦੀਨ ਰੇਲਵੇ ਸਟੇਸ਼ਨ ਦਿੱਲੀ ਤੋਂ ਗਿ੍ਫ਼ਤਾਰ ਕੀਤਾ ਹੈ | ਮੁਕੇਸ਼ ਮਲੌਦ ਮਜ਼ਦੂਰ ਆਗੂ ਹਨ ਜੋ ਦਲਿਤਾਂ ਨੂੰ ਜ਼ਮੀਨ ਦਿਵਾਉਣ ਦੀ ਤਿੱਖੀ ਲੜਾਈ ਲੜ੍ਹ ਰਹੇ ਹਨ | ਉਨ੍ਹਾਂ ਕਿਹਾ ਕਿ ਉਸ ਨੂੰ ਗਿ੍ਫ਼ਤਾਰ ਕਰਨ ਨਾਲ ਪੰਜਾਬ ਸਰਕਾਰ ਦਾ ਮਜ਼ਦੂਰ ਵਿਰੋਧੀ ਚਿਹਰਾ ਇੱਕ ਵਾਰ ਫਿਰ ਨੰਗਾ ਹੋ ਗਿਆ ਹੈ | ਆਗੂਆਂ ਨੇ ਮੁਕੇਸ਼ ਮਲੌਦ ਨੂੰ ਫੌਰੀ ਰਿਹਾਅ ਕਰਨ ਅਤੇ ਉਸ 'ਤੇ ਦਰਜ ਕੇਸ ਰੱਦ ਕਰਨ ਦੀ ਮੰਗ ਕੀਤੀ ਹੈ | ਇਸ ਮੌਕੇ ਇਸਤਰੀ ਜਾਗਿ੍ਤੀ ਮੰਚ ਦੇ ਜ਼ਿਲ੍ਹਾ ਸਕੱਤਰ ਰੁਪਿੰਦਰ ਕੌਰ ਦੁਰਗਾਪੁਰ, ਕਿਰਨਜੀਤ ਕੌਰ, ਸੁਰਿੰਦਰ ਮੀਰਪੁਰ, ਆਟੋ ਯੂਨੀਅਨ ਦੇ ਆਗੂ ਤਰਨਜੀਤ, ਗੋਪੀ, ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਦੇ ਆਗੂ ਓਮ ਪ੍ਰਕਾਸ਼ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਵੇਰ-ਸ਼ਾਮ ਲਗਦੇ ਬਿਜਲੀ ਦੇ ਲੰਮੇ ਕੱਟਾਂ ਤੋਂ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਹਰ ਨੇਕ ਇਨਸਾਨ ਨੂੰ ਲੋੜਵੰਦਾਂ ਦੀ ਮਦਦ ਕਰਕੇ ਨਵੇਂ ਸਾਲ ਦੀ ਸ਼ੁਰੂਆਤ ਕਰਨੀ ਚਾਹੀਦੀ ਹੈ-ਬੰਗਾ
Ad Position 24