ਕਾਠਗੜ੍ਹ, 1 ਜਨਵਰੀ (ਹਰਸਿਮਰਨਜੋਤ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਬਲਾਚੌਰ ਦੇ ਵਿਧਾਇਕਾ ਸੰਤੋਸ਼ ਕਟਾਰੀਆ ਨੇ ਨਵੇਂ ਸਾਲ ਦੇ ਸ਼ੁੱਭ ਅਵਸਰ 'ਤੇ ਸਮੂਹ ਹਲਕਾ ਨਿਵਾਸੀਆਂ ਨੂੰ ਤਹਿਦਿਲੋਂ ਵਧਾਈਆਂ ਤੇ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਨੇ ਕਿਹਾ ਕਿ ਨਵਾਂ ਸਾਲ 2026 ਸਭ ਦੇ ਜੀਵਨ ਵਿੱਚ ਖ਼ੁਸ਼ਹਾਲੀ, ਚੰਗੀ ਸਿਹਤ, ਤਰੱਕੀ ਅਤੇ ਸੁੱਖ-ਸ਼ਾਂਤੀ ਲੈ ਕੇ ਆਵੇ | ਸੰਤੋਸ਼ ਕਟਾਰੀਆ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਹਲਕੇ ਦੇ ਲੋਕਾਂ ਵਲੋਂ ਮਿਲੇ ਪਿਆਰ ਅਤੇ ਭਰੋਸੇ ਨੇ ਉਨ੍ਹਾਂ ਨੂੰ ਹੋਰ ਜ਼ਿੰਮੇਵਾਰੀ ਨਾਲ ਸੇਵਾ ਕਰਨ ਦੀ ਪ੍ਰੇਰਨਾ ਦਿੱਤੀ ਹੈ | ਨਵੇਂ ਸਾਲ 2026 ਵਿੱਚ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ 'ਤੇ ਪਹੁੰਚਾ ਕੇ ਹਲਕੇ ਦੇ ਵਿਕਾਸ ਨੂੰ ਹੋਰ ਗਤੀ ਦਿੱਤੀ ਜਾਵੇਗੀ |