ਨਵਾਂਸ਼ਹਿਰ/ਪੋਜੇਵਾਲ ਸਰਾਂ, 1 ਜਨਵਰੀ (ਜਸਬੀਰ ਸਿੰਘ ਨੂਰਪੁਰ, ਨਵਾਂਗਰਾਈਾ)-ਐਨ.ਐਮ.ਐਮ.ਐਸ/ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ 2026 ਜ਼ਿਲ੍ਹਾ ਸਿੱਖਿਆ ਅਫ਼ਸਰ ਅਨੀਤਾ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਲਖਵੀਰ ਸਿੰਘ ਦੀ ਅਗਵਾਈ 'ਚ 4 ਜਨਵਰੀ ਦਿਨ ਐਤਵਾਰ ਨੂੰ ਹੋ ਰਹੀ ਹੈ | ਇਸ ਸੰਬੰਧੀ ਸਤਨਾਮ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਨੇ ਦੱਸਿਆ ਕਿ ਭਾਵੇਂ ਕਿ ਸਰਕਾਰ ਵਲੋਂ ਸਕੂਲਾਂ ਵਿੱਚ 7 ਜਨਵਰੀ ਤੱਕ ਸਰਦੀ ਕਾਰਨ ਛੁੱਟੀਆਂ ਕਰ ਦਿੱਤੀਆਂ ਹਨ ਪਰ ਇਹ ਪ੍ਰੀਖਿਆ 4 ਜਨਵਰੀ ਨੂੰ ਹੀ ਹੋਵੇਗੀ | ਇਸ ਸੰਬੰਧੀ ਉਨ੍ਹਾਂ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਹਰ ਵਿਦਿਆਰਥੀ ਦਾ ਰੋਲ ਨੰਬਰ ਡਾਊਨਲੋਡ ਕਰਕੇ ਵਿਦਿਆਰਥੀਆਂ ਨੂੰ ਦੇਣ ਅਤੇ ਪ੍ਰੀਖਿਆ ਵਿੱਚ 100 ਫੀਸਦੀ ਹਾਜ਼ਰੀ ਯਕੀਨੀ ਬਣਾਉਣ | ਉਨ੍ਹਾਂ ਕਿਹਾ ਕਿ ਫਿਲਹਾਲ ਵਿਭਾਗ ਵਲੋਂ ਇਹੀ ਹਦਾਇਤਾਂ ਹਨ ਕਿ ਇਹ ਪ੍ਰੀਖਿਆ 4 ਜਨਵਰੀ ਨੂੰ ਹੀ ਹੋਵੇਗੀ | ਇਸ ਲਈ ਸਮੂਹ ਸਕੂਲ ਮੁਖੀ ਬੱਚਿਆਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਯਤਨ ਕਰਨ |