13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਨਵੇਂ ਸਾਲ ਦੀ ਆਮਦ 'ਤੇ ਕਾਠਗੜ੍ਹ ਮੋੜ ਵਿਖੇ ਧਾਰਮਿਕ ਦੀਵਾਨ ਸਜਾਏ

Ad Position 21
repet_subhas-goyals [Copy P29]
ਅਜੀਤ ਡੈਸਕ 02-01-2026
ਕਾਠਗੜ੍ਹ, 1 ਜਨਵਰੀ (ਹਰਸਿਮਰਨਜੋਤ ਸਿੰਘ ਕਲੇਰ)-ਨਵੇਂ ਸਾਲ ਦੀ ਆਮਦ 'ਤੇ ਹਰ ਸਾਲ ਦੀ ਤਰ੍ਹਾਂ ਕੈਂਟਰ, ਟੈਂਪੂ ਅਤੇ ਟੈਕਸੀ ਯੂਨੀਅਨ ਵਲੋਂ ਕਾਠਗੜ੍ਹ ਮੋੜ ਦੇ ਸਮੂਹ ਦੁਕਾਨਦਾਰਾਂ ਦੇ ਸਹਿਯੋਗ ਨਾਲ ਨਵੇਂ ਸਾਲ ਨੂੰ ਖੁਸ਼ਆਮਦੀਦ ਕਹਿੰਦਿਆਂ ਹੋਇਆ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਉਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਜਿਸ ਵਿਚ ਗਿਆਨੀ ਜਸਵੰਤ ਸਿੰਘ ਬੈਂਸ ਅਤੇ ਗਿਆਨੀ ਮੇਜਰ ਸਿੰਘ ਮਜਾਰੀ ਦੇ ਜਥੇ ਨੇ ਧਾਰਮਿਕ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਪ੍ਰਮਾਤਮਾ ਅੱਗੇ ਨਵੇਂ ਸਾਲ ਵਿਚ ਸੁੱਖ-ਸ਼ਾਤੀ ਤੰਦਰੁਸਤੀ ਚੜ੍ਹਦੀਕਲਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਗਈ | ਇਸ ਮੌਕੇ ਚੇਅਰਮੈਨ ਸਤਨਾਮ ਜਲਾਲਪੁਰ ਜ਼ਿਲ੍ਹਾ ਪਲੈਨਿੰਗ ਬੋਰਡ, ਸੀਨੀਅਰ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ, ਆਪ ਆਗੂ ਅਸ਼ੋਕ ਕਟਾਰੀਆ, ਸੰਦੀਪ ਸੋਨੂੰ ਭਾਟੀਆ ਆਦੋਆਣਾ, ਰਮਨ ਨੰਦ ਲਾਲ, ਵਿੱਕੀ ਚੌਧਰੀ ਕਾਠਗੜ੍ਹ, ਡਾਕਟਰ ਬਲਦੇਵ ਸਿੰਘ ਪਨੇਸਰ, ਜੋਗਿੰਦਰ ਸਿੰਘ ਅਟਵਾਲ, ਸੁਰਜੀਤ ਕੋਹਲੀ ਸੀਨੀਅਰ ਅਕਾਲੀ ਆਗੂ, ਬਾਬਾ ਦੀਦਾਰ ਸਿੰਘ ਭਰਥਲਾ, ਜਸਵੀਰ ਸਿੰਘ ਘੁੰਮਣ ਕਾਠਗੜ੍ਹ ਮੋੜ, ਦੇਸ ਰਾਜ ਹੱਕਲਾ, ਮੇਜਰ ਸਿੰਘ ਆਜ਼ਾਦ, ਧਰਮਪਾਲ ਸਾਬਕਾ ਚੇਅਰਮੈਨ ਭਰਥਲਾ, ਦਿਲਬਾਗ ਰਾਏ, ਦੀਪਾ ਸਰਪੰਚ ਨਿੱਘੀ, ਅਮਰੀਕ ਸਿੰਘ ਹਸਨਪੁਰ, ਸੁਖਵੰਤ ਸਿੰਘ ਚੀਮਾ, ਗਿਆਨੀ ਸਤਨਾਮ ਸਿੰਘ, ਗਿਆਨੀ ਜੁਝਾਰ ਸਿੰਘ, ਸਰਪੰਚ ਨਰੇਸ਼ ਕੁਮਾਰ ਕਿਸ਼ਨਪੁਰ, ਸਤਨਾਮ ਸਿੰਘ ਮੱਲ੍ਹੀ, ਗੁਰਦਿਆਲ ਸਿੰਘ ਪੰਨੂੰ ਸਮੇਤ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ | ਇਸ ਮੌਕੇ ਆਇਆਂ ਸੰਗਤਾਂ ਦਾ ਧੰਨਵਾਦ ਟੈਂਪੂ ਯੂਨੀਅਨ ਦੇ ਧਰਮਪਾਲ ਕੋਹਲੀ ਨੇ ਕੀਤਾ | ਇਸ ਮੌਕੇ ਚਾਹ-ਪਕੌੜੇ ਅਤੇ ਗੁਰੂ ਕੇ ਅਟੁੱਟ ਲੰਗਰ ਵੀ ਵਰਤਾਏ ਗਏ |
Ad Position 22
No active advertisement
ਪਿਛਲੀ ਖ਼ਬਰ ਗੁੱਲਪੁਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ 7 ਨੂੰ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਾਨਕਸਰ ਸਾਹਿਬ ਤੋਂ ਨਗਰ ਕੀਰਤਨ ਸਜਾਇਆ
Ad Position 24