13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਗੁੱਲਪੁਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ 7 ਨੂੰ

Ad Position 21
repet_subhas-goyals [Copy P29]
ਅਜੀਤ ਡੈਸਕ 02-01-2026
ਮਜਾਰੀ/ਸਾਹਿਬਾ, 1 ਜਨਵਰੀ (ਨਿਰਮਲਜੀਤ ਸਿੰਘ ਚਾਹਲ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ ਗੁਰਦੁਆਰਾ ਬਾਬਾ ਜਵਾਹਰ ਸਿੰਘ ਜੀ ਪਿੰਡ ਗੁੱਲਪੁਰ ਵਿਖੇ 7 ਜਨਵਰੀ ਦਿਨ ਬੁੱਧਵਾਰ ਨੂੰ ਕਰਵਾਏ ਜਾ ਰਹੇ ਹਨ | ਇਸੇ ਅਸਥਾਨ ਤੋਂ 4 ਜਨਵਰੀ ਦਿਨ ਐਤਵਾਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ | ਜੋ ਸਾਰੇ ਨਗਰ ਦੀ ਪ੍ਰਕਰਮਾ ਕਰਕੇ ਇਸੇ ਜਗ੍ਹਾ ਸਮਾਪਤ ਹੋਵੇਗਾ | ਇਸ ਮੌਕੇ ਢਾਡੀ ਗੁਰਸ਼ਰਨ ਸਿੰਘ ਕੰਡਿਆਣਾ ਦਾ ਜਥਾ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜੇਗਾ | 5 ਜਨਵਰੀ ਦਿਨ ਸੋਮਵਾਰ ਨੂੰ ਇਸੇ ਅਸਥਾਨ 'ਤੇ ਸ਼੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ ਜਿਨ੍ਹਾਂ ਦੇ 7 ਜਨਵਰੀ ਦਿਨ ਬੁੱਧਵਾਰ ਨੂੰ ਭੋਗ ਪਾਏ ਜਾਣਗੇ | ਉਪਰੰਤ ਕੀਰਤਨ ਦਰਬਾਰ ਹੋਵੇਗਾ | ਇਹ ਜਾਣਕਾਰੀ ਭਾਈ ਤਰਨਪ੍ਰੀਤ ਸਿੰਘ ਨੇ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਪਰਮਜੀਤ ਸਿੰਘ ਦੌਲਤਪੁਰ ਨੂੰ ਸੇਵਾ ਮੁਕਤੀ 'ਤੇ ਸਨਮਾਨਿਤ ਕੀਤਾ ਅਗਲੀ ਖ਼ਬਰ ਨਵੇਂ ਸਾਲ ਦੀ ਆਮਦ 'ਤੇ ਕਾਠਗੜ੍ਹ ਮੋੜ ਵਿਖੇ ਧਾਰਮਿਕ ਦੀਵਾਨ ਸਜਾਏ
Ad Position 24