ਘੁੰਮਣਾਂ, 1 ਜਨਵਰੀ (ਮਹਿੰਦਰਪਾਲ ਸਿੰਘ)-ਪਿੰਡ ਮੇਹਲੀਆਣਾ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮਨਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਹਜ਼ੂਰੀ ਕੀਰਤਨੀ ਜਥੇ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਜੀਵਨ 'ਤੇ ਚਾਨਣਾ ਪਾਇਆ | ਇਸ ਮੌਕੇ 'ਤੇ ਪ੍ਰਧਾਨ ਪਾਲ ਸਿੰਘ, ਬਾਬਾ ਜੋਗਿੰਦਰ ਸਿੰਘ, ਬਲਵੀਰ ਸਿੰਘ, ਮਨਜੀਤ ਸਿੰਘ, ਸਤਨਾਮ ਸਿੰਘ, ਨਿਰਮਲ ਕੁਮਾਰ, ਹੁਸਨ ਸਿੰਘ, ਡਾ. ਬਿਸ਼ੰਭਰ ਲਾਲ, ਬੂਟਾ ਸਿੰਘ ਕਸ਼ਮੀਰੀ ਲਾਲ, ਸੁੱਚਾ ਸਿੰਘ, ਸ਼ਾਦੀ ਰਾਮ ਤੇ ਹੋਰ ਸੰਗਤਾਂ ਹਾਜ਼ਰ ਸਨ |