13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਮੋਜੋਵਾਲ ਮਜਾਰਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅੱਜ ਤੋਂ ਸ਼ੁਰੂ

Ad Position 21
repet_subhas-goyals [Copy P29]
ਅਜੀਤ ਡੈਸਕ 02-01-2026
ਬਲਾਚੌਰ, 1 ਜਨਵਰੀ (ਨਰੇਸ਼ ਧੌਲ)-ਗੁਰਦੁਆਰਾ ਬਾਬਾ ਜਵਾਹਰ ਸਿੰਘ ਪਿੰਡ ਮੌਜੋਵਾਲ ਮਜਾਰਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ 2 ਜਨਵਰੀ ਤੋਂ ਸ਼ੁਰੂ ਕਰਵਾਇਆ ਜਾ ਰਿਹਾ ਹੈ | ਮੁਲਾਜ਼ਮ ਆਗੂ ਬਗੀਚਾ ਸਿੰਘ ਰੱਕੜ ਨੇ ਦੱਸਿਆ ਕਿ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਹਰ ਸਾਲ ਜਨਵਰੀ ਮਹੀਨੇ ਦੇ ਪਹਿਲੇ ਐਤਵਾਰ ਵਾਲੇ ਦਿਨ ਅਖੰਡ ਪਾਠ ਦੇ ਭੋਗ ਪਾਏ ਜਾਂਦੇ ਹਨ | 2 ਜਨਵਰੀ ਨੂੰ ਇਕ ਅਖੰਡ ਪਾਠ ਸਮੂਹ ਨਗਰ ਨਿਵਾਸੀਆਂ ਦੀ ਸੰਗਤ ਵਲੋਂ ਅਤੇ 2 ਅਖੰਡ ਪਾਠ ਵੱਖ-ਵੱਖ ਪਰਿਵਾਰਾਂ ਵਲੋਂ ਆਰੰਭ ਹੋਣਗੇ | ਵਿਚਕਾਰ ਵਾਲੇ ਦਿਨ 3 ਜਨਵਰੀ 2026 ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ | 4 ਜਨਵਰੀ ਨੂੰ ਤਿੰਨ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਭਾਈ ਪਰਮਪ੍ਰੀਤ ਸਿੰਘ ਨੱਥ ਮੱਲਪੁਰ ਵਾਲੇ ਸੰਗਤਾਂ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਾਉਣਗੇ |
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਸੇਵਾ ਮੁਕਤ ਯੂਨੀਅਨ ਨੇ ਸਥਾਪਨਾ ਦਿਵਸ ਮਨਾਇਆ <br/> ਅਗਲੀ ਖ਼ਬਰ ਪ੍ਰਮਾਤਮਾ ਨਵੇਂ ਸਾਲ 'ਚ ਸਭ ਪਰਿਵਾਰਾਂ ਦੀ ਤੰਦਰੁਸਤੀ ਰੱਖੇ- ਬੰਗਾ
Ad Position 24