14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਸ਼੍ਰੋਮਣੀ ਕਮੇਟੀ 328 ਲਾਪਤਾ ਸਰੂਪਾਂ ਦੇ ਮਾਮਲੇ 'ਚ ਵਿਰੋਧ ਦੀ ਥਾਂ ਸਰਕਾਰ ਦਾ ਸਹਿਯੋਗ ਕਰੇ-ਜਥੇਦਾਰ ਮੁਲਤਾਨੀ

Ad Position 21
repet_subhas-goyals [Copy P29]
ਅਜੀਤ ਡੈਸਕ 02-01-2026
ਐਮਾ ਮਾਂਗਟ, 1 ਜਨਵਰੀ (ਗੁਰਾਇਆ)- ਲਾਪਤਾ ਹੋਏ ਪਾਵਨ 328 ਸਰੂਪਾਂ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਦੇ ਆਡਿਟ ਦਾ ਕੰਮ ਦੇਖਣ ਵਾਲੇ ਅਤੇ ਪੁਲਿਸ ਵਲੋਂ ਦਰਜ ਕੇਸ 'ਚ ਨਾਮਜ਼ਦ ਚਾਰਟਡ ਅਕਾਉਂਟੈਂਟ ਸਤਿੰਦਰ ਸਿੰਘ ਕੋਹਲੀ ਦੀ ਗਿ੍ਫਤਾਰੀ ਨੂੰ ਚੰਗਾ ਕਦਮ ਦੱਸਦਿਆਂ 'ਸਿੱਖ ਸਦਭਾਵਨਾਂ ਦਲ' ਦੇ ਪੰਜਾਬ ਪ੍ਰਧਾਨ ਜਥੇਦਾਰ ਗੁਰਵਤਨ ਸਿੰਘ ਮੁਲਤਾਨੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ 328 ਲਾਪਤਾ ਸਰੂਪਾਂ ਦੇ ਦੋਸ਼ੀਆਂ ਨੂੰ ਬਚਾਉਣ ਦੀ ਥਾਂ ਸਰਕਾਰ ਦਾ ਸਹਿਯੋਗ ਕਰਨਾ ਚਾਹੀਦਾ ਹੈ ਤਾਂ ਜੋ ਅਸਲ ਸਾਹਮਣੇ ਲਿਆਂਦਾ ਜਾ ਸਕੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਦਿਆਂ ਦੋਸ਼ੀਆਂ ਅਤੇ ਉਨ੍ਹਾਂ ਦੇ ਸਰਪ੍ਰਸਤਾਂ ਖਿਲਾਫ ਕਾਰਵਾਈ ਲਈ ਪੰਜਾਬ ਸਰਕਾਰ ਦਾ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਗੁਰੂ ਸਾਹਿਬ ਨਾਲ ਜੁੜੇ ਮਸਲਿਆਂ 'ਤੇ ਕਿਸੇ ਵੀ ਤਰ੍ਹਾਂ ਦੀ ਰਾਜਨੀਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਸ ਆੜ ਹੇਠ ਦੋਸ਼ੀਆਂ ਨੂੰ ਕਾਨੂੰਨੀ ਕਾਰਵਾਈ ਤੋਂ ਬਚਾਉਣ ਦੀਆਂ ਕੋਸ਼ਿਸ਼ਾਂ ਵੀ ਕਦੇ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸਿੱਧੇਸ਼ਵਰ ਸ਼ਿਵ ਮੰਦਰ ਵਿਖੇ ਧਰਮਧਵੱਜ ਲਹਿਰਾਇਆ ਅਗਲੀ ਖ਼ਬਰ ਨੌਜਵਾਨ ਭਾਰਤ ਸਭਾ ਵਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਸਮਾਗਮ
Ad Position 24