14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਸਹਿਯੋਗ ਸੇਵਾ ਸੁਸਾਇਟੀ ਵਲੋਂ 16 ਪਰਿਵਾਰਾਂ ਨੂੰ ਰਾਸ਼ਨ ਵੰਡਿਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 02-01-2026
ਨਵਾਂਸ਼ਹਿਰ, 1 ਜਨਵਰੀ (ਹਰਮਿੰਦਰ ਸਿੰਘ ਪਿੰਟੂ) - ਸੇਵਾ ਸੁਸਾਇਟੀ ਵੱਲੋਂ ਮੰਦਰ ਨੈਣਾ ਦੇਵੀ ਹੀਰਾ ਜੱਟਾਂ ਮੁਹੱਲਾ ਵਿਖੇ 6ਵਾਂ ਰਾਸ਼ਨ ਵੰਡ ਸਮਾਗਮ ਕੀਤਾ ਗਿਆ, ਜਿਸ 'ਚ ਸਰਦਾਰ ਬਰਜਿੰਦਰ ਸਿੰਘ ਹੁਸੈਨਪੁਰ ਵਿਸ਼ੇਸ਼ ਤੌਰ 'ਤੇ ਮੁੱਖ ਮਹਿਮਾਨ ਵਜੋਂ ਪਹੁੰਚੇ, ਸੁਸਾਇਟੀ ਦੇ ਚੇਅਰਮੈਨ ਪ੍ਰਦੀਪ ਜੋਸ਼ੀ ਅਤੇ ਮੈਂਬਰ ਤਰਸੇਮ ਲਾਲ ਨੇ ਉਨ੍ਹਾਂ ਦਾ ਸਿਰੋਪਾਓ ਦੇ ਕੇ ਸਵਾਗਤ ਕੀਤਾ, ਪ੍ਰਧਾਨ ਪ੍ਰਦੀਪ ਢੀਂਗਰਾ ਨੇ ਦੱਸਿਆ ਕਿ ਸੁਸਾਇਟੀ ਹਰ ਮਹੀਨੇ 16 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦਿੰਦੀ ਹੈ, ਜਿਸ ਵਿੱਚ ਹਰੇਕ ਪਰਿਵਾਰ ਨੂੰ 18 ਕਿਲੋ ਰਾਸ਼ਨ ਦਿੱਤਾ ਜਾਂਦਾ ਹੈ ਅਤੇ ਉਪ ਪ੍ਰਧਾਨ ਚੇਤਨ ਸ਼ਰਮਾ ਨੇ ਕਿਹਾ ਕਿ ਜਿਸ ਵਿੱਚ 10 ਕਿਲੋ ਆਟਾ ਅਤੇ 8 ਕਿਲੋ ਰਾਸ਼ਨ ਸਮੱਗਰੀ ਦਿੱਤੀ ਜਾਂਦੀ ਹੈ, ਜੋ ਉਨ੍ਹਾਂ ਦੇ ਇੱਕ ਮਹੀਨੇ ਦੇ ਰਾਸ਼ਨ ਨੂੰ ਪੂਰਾ ਕਰਦੀ ਹੈ, ਮੁੱਖ ਮਹਿਮਾਨ ਬਰਜਿੰਦਰ ਸਿੰਘ ਹੁਸੈਨਪੁਰ ਨੇ ਸੁਸਾਇਟੀ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਹਰ ਮਹੀਨੇ 16 ਪਰਿਵਾਰਾਂ ਨੂੰ ਰਾਸ਼ਨ ਦੇਣ ਦੇ ਨਾਲ-ਨਾਲ ਸੁਸਾਇਟੀ ਲੋੜਵੰਦ ਬੱਚਿਆਂ ਨੂੰ ਸਕੂਲ ਡਰੈੱਸ, ਸਵੈਟਰ, ਬੂਟ, ਜੁਰਾਬਾਂ ਅਤੇ ਸਟੇਸ਼ਨਰੀ ਦਾ ਸਮਾਨ ਵੀ ਪ੍ਰਦਾਨ ਕਰਦੀ ਹੈ | ਇਹ ਬਹੁਤ ਹੀ ਖੁਸ਼ਕਿਸਮਤੀ ਦੀ ਗੱਲ ਹੈ, ਇਸ ਸੇਵਾ ਕਾਰਜ ਵਿੱਚ ਬਰਜਿੰਦਰ ਸਿੰਘ ਹੁਸੈਨਪੁਰੀ ਦਾ ਵਿਸ਼ੇਸ਼ ਯੋਗਦਾਨ ਰਿਹਾ, ਉਪ ਪ੍ਰਧਾਨ ਚੇਤਨ ਸ਼ਰਮਾ ਅਤੇ ਜਨਰਲ ਸਕੱਤਰ ਮਨੀਸ਼ ਖੋਸਲਾ ਨੇ ਆਏ ਮੈਂਬਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਚੇਤਨ ਸ਼ਰਮਾ, ਪ੍ਰਦੀਪ ਢੀਂਗਰਾ, ਪ੍ਰਦੀਪ ਜੋਸ਼ੀ, ਮਨੀਸ਼ ਖੋਸਲਾ, ਦੀਪਕ ਵਰਮਾ, ਤਰਸੇਮ ਲਾਲ, ਸੰਨੀ ਸ਼ਰਮਾ, ਵਿਨੋਦ ਹਾਂਡਾ, ਰਿਦਮ ਅਰੋੜਾ, ਸੁਰੇਸ਼ ਸ਼ਰਮਾ, ਰਵੀ ਸ਼ੰਕਰ, ਮੁਕੁਲ ਕਪੂਰ, ਚੰਦਰ ਮੋਹਨ ਹਾਂਡਾ, ਨਵੀਨ ਵਰਮਾ, ਪਿਆਰੇ ਲਾਲ, ਪੰਡਿਤ ਸੀਤਾ ਰਾਮ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਡੀ. ਏ. ਐਨ. ਕਾਲਜ ਆਫ਼ ਐਜੂਕੇਸ਼ਨ ਫਾਰ ਵਿਮਨ ਨਵਾਂਸ਼ਹਿਰ ਦਾ ਸੱਤ ਰੋਜ਼ਾ ਐਨ.ਐਸ.ਐਸ ਕੈਂਪ ਸਮਾਪਤ <br/>
Ad Position 24