ਨਵਾਂਸ਼ਹਿਰ, 2 ਜਨਵਰੀ (ਜਸਬੀਰ ਸਿੰਘ ਨੂਰਪੁਰ,ਹਰਮਿੰਦਰ ਸਿੰਘ ਪਿੰਟੂ) - ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਨਵਾਂਸ਼ਹਿਰ ਦੇ ਗੁਰਦੁਆਰਾ ਸਿੰਘ ਸਭਾ ਤੋਂ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ | ਨਗਰ ਕੀਰਤਨ ਦਾ ਸ਼ਹਿਰ 'ਚ ਥਾਂ-ਥਾਂ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਵਲੋਂ ਲੰਗਰ ਚਲਾਏ ਗਏ | ਨਗਰ ਕੀਰਤਨ ਦੌਰਾਨ ਕੀਰਤਨੀ ਜਥਿਆਂ ਅਤੇ ਸਕੂਲੀ ਬੱਚਿਆਂ ਨੇ ਸ਼ਬਦ ਗਾਇਨ ਕੀਤਾ | ਇਸ ਮੌਕੇ 'ਤੇ ਮੱਖਣ ਸਿੰਘ ਗਰੇਵਾਲ ਪ੍ਰਧਾਨ, ਡਾਕਟਰ ਨਛੱਤਰ ਪਾਲ ਵਿਧਾਇਕ ਹਲਕਾ ਨਵਾਂਸ਼ਹਿਰ, ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਲਲਿਤ ਮੋਹਨ ਪਾਠਕ ਹਲਕਾ ਇੰਚਾਰਜ, ਸੁਰਜੀਤ ਸਿੰਘ ਪ੍ਰਧਾਨ ਗੁਰੂ ਨਾਨਕ ਮਿਸ਼ਨ ਸੇਵਾ ਸੋਸਾਇਟੀ, ਸੁਖਵਿੰਦਰ ਸਿੰਘ ਥਾਂਦੀ, ਉਕਾਰ ਸਿੰਘ ਸੇਠੀ, ਤਰਲੋਕ ਸਿੰਘ ਸੇਠੀ, ਜਸਪਾਲ ਸਿੰਘ ਕੋਹਲੀ, ਹਰਜਾਪ ਸਿੰਘ, ਬਲਵੀਰ ਸਿੰਘ, ਪਰਮ ਸਿੰਘ ਖਾਲਸਾ, ਹਰਵਿੰਦਰ ਸਿੰਘ, ਜਵਾਹਰ ਸਿੰਘ ਆਦਿ ਹਾਜ਼ਰ ਸਨ |