14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਨਵਾਂਸ਼ਹਿਰ 'ਚ ਮਾਲਵਿੰਦਰ ਸਿੰਘ ਕੰਗ ਵਲੋਂ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਦੀ ਸਮੀਖਿਆ

Ad Position 21
No active advertisement
ਅਜੀਤ ਡੈਸਕ 03-01-2026
ਨਵਾਂਸ਼ਹਿਰ, 2 ਜਨਵਰੀ (ਜਸਬੀਰ ਸਿੰਘ ਨੂਰਪੁਰ)-ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਇੱਥੇ ਜ਼ਿਲ੍ਹੇ 'ਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਦੀ ਰਫਤਾਰ ਤੇਜ਼ ਕਰਨ ਅਤੇ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ | ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨੀ ਕਮੇਟੀ (ਦਿਸ਼ਾ) ਦੀ ਮੀਟਿੰਗ ਦੀ ਦੌਰਾਨ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕਪੱਖੀ ਯੋਜਨਾਵਾਂ ਸਮੇਤ ਲਗਪਗ 35 ਵੱਖ-ਵੱਖ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ | ਮੈਂਬਰ ਸੰਸਦ ਨੇ ਕੇਂਦਰ ਅਤੇ ਰਾਜ ਸਰਕਾਰ ਦੀਆਂ ਸਕੀਮਾਂ ਬਾਰੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਕਿਹਾ ਕਿ ਇਨ੍ਹਾਂ ਨੂੰ ਲਾਗੂ ਕਰਨ 'ਚ ਕਿਸੇ ਕਿਸਮ ਦੀ ਦੇਰੀ ਨਾ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਜਨਤਕ ਹਿੱਤਾਂ ਨੂੰ ਮੱਦੇਨਜ਼ਰ ਰੱਖਦਿਆਂ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪੁੱਜਦਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਇਨ੍ਹਾਂ ਸਕੀਮਾਂ ਦਾ ਬਣਦਾ ਲਾਭ ਮਿਲ ਸਕੇ | ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ, ਵਿਧਾਇਕ ਡਾ. ਨਛੱਤਰ ਪਾਲ, ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ, ਐਸ.ਐਸ.ਪੀ ਤੁਸ਼ਾਰ ਗੁਪਤਾ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿਚ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਵੱਖ-ਵੱਖ ਪ੍ਰਾਜੇਕਟਾਂ ਅਤੇ ਸਕੀਮਾਂ ਤਹਿਤ ਫੰਡਾਂ ਦੀ ਵੰਡ, ਚੱਲ ਰਹੇ ਕੰਮਾਂ, ਹੁਣ ਤੱਕ ਦੀ ਪ੍ਰਗਤੀ ਅਤੇ ਹਾਲ ਹੀ ਵਿੰਚ ਪੂਰੇ ਹੋਏ ਕੰਮਾਂ ਦਾ ਵੀ ਜਾਇਜ਼ਾ ਲਿਆ | ਉਨ੍ਹਾਂ ਦੱਸਿਆ ਕਿ ਐਮ.ਪੀ.ਲੈਡ ਫੰਡ ਸਮੇਂ ਸਿਰ ਖਰਚ ਕਰਦਿਆਂ ਸਬੰਧਤ ਅਥਾਰਟੀ ਨੂੰ ਵਰਤੋਂ ਸਰਟੀਫਿਕੇਟ ਵੀ ਸੌਂਪਿਆ ਜਾਵੇ | ਇਸ ਮੌਕੇ ਪੰਜਾਬ ਰਾਜ ਉਦਯੋਗਿਕ ਸਿਖਲਾਈ ਬੋਰਡ ਦੇ ਡਿਪਟੀ ਚੇਅਰਮੈਨ ਲਲਿਤ ਮੋਹਨ ਪਾਠਕ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ, ਪੰਜਾਬ ਰਾਜ ਜਲ ਸਰੋਤ ਪ੍ਰਬੰਧਨ ਦੇ ਵਾਈਸ ਚੇਅਰਮੈਨ ਕੁਲਜੀਤ ਸਿੰਘ ਸਰਹਾਲ, ਵਧੀਕ ਡਿਪਟੀ ਕਮਿਸ਼ਨਰ (ਜ) ਬਲਬੀਰ ਰਾਜ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ, ਐਸ. ਡੀ. ਐਮ ਨਵਾਂਸ਼ਹਿਰ ਅਨਮਜੋਤ ਕੌਰ, ਐਸ. ਡੀ. ਐਮ ਬਲਾਚੌਰ ਕਿ੍ਤਿਕਾ ਗੋਇਲ, ਐਸ. ਡੀ. ਐਮ ਬੰਗਾ ਵਿਪਿਨ ਭੰਡਾਰੀ, ਮਾਰਕਿਟ ਕਮੇਟੀ ਚੇਅਰਮੈਨ ਗਗਨ ਅਗਨੀਹੋਤਰੀ, ਤੋਂ ਇਲਾਵਾ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਮਾਲਵਿੰਦਰ ਸਿੰਘ ਕੰਗ ਵਲੋਂ ਬਾਰਾਦਰੀ ਬਾਗ਼ ਦੇ ਨਵੀਨੀਕਰਨ ਅਤੇ ਲਾਇਬ੍ਰੇਰੀ ਦਾ ਉਦਘਾਟਨ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24