15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਬਿਜਲੀ ਦੇ ਅਣ-ਐਲਾਨੇ ਕੱਟਾਂ ਤੋਂ ਲੋਕ ਡਾਢੇ ਪ੍ਰੇਸ਼ਾਨ-ਸ਼ੰਕਰ ਜੰਡੀ

Ad Position 21
No active advertisement
ਅਜੀਤ ਡੈਸਕ 03-01-2026
ਰੱਤੇਵਾਲ, 2 ਜਨਵਰੀ (ਅਸ਼ੋਕ ਕੁਮਾਰ ਲੀਲ)-ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ 24 ਘੰਟੇ ਬਿਜਲੀ ਦੇਣ ਦਾ ਵਾਅਦਾ ਕੀਤਾ ਗਿਆ ਸੀ ਜੋ ਕਿ ਕਾਫ਼ੀ ਸਮੇਂ ਤੋਂ ਬਿਜਲੀ ਲਗਪਗ 24 ਘੰਟੇ ਦਿੱਤੀ ਜਾ ਰਹੀ ਸੀ | ਪਰੰਤੂ ਜਿਵੇਂ ਹੀ ਇਲੈਕਸ਼ਨ ਖ਼ਤਮ ਹੋਇਆ ਬਿਜਲੀ ਦੇ ਲੰਮੇ-ਲੰਮੇ ਕੱਟ ਲੱਗਣੇ ਸ਼ੁਰੂ ਕਰ ਹੋ ਗਏ | ਇਹ ਪ੍ਰਗਟਾਵਾ ਸ਼ੰਕਰ ਜੰਡੀ ਵਲੋਂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਨ੍ਹਾਂ ਦਿਨਾਂ ਵਿੱਚ ਬਿਜਲੀ ਦੀ ਲਾਗਤ ਬਹੁਤ ਘੱਟ ਹੁੰਦੀ ਹੈ ਪਰੰਤੂ ਹੁਣ ਇੰਨੇ ਲੰਬੇ-ਲੰਬੇ ਕੱਟ ਲੱਗ ਰਹੇ ਹਨ ਜਿਸ ਨਾਲ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪੇਂਡੂ ਖੇਤਰਾਂ ਵਿੱਚ ਬਿਜਲੀ ਨਾ ਹੋਣ ਕਾਰਨ ਪਾਣੀ ਦੀ ਸਪਲਾਈ ਵੀ ਪ੍ਰਭਾਵਿਤ ਹੁੰਦੀ ਹੈ | ਇਸ ਲਈ ਉਹਨਾਂ ਨੇ ਮੌਜੂਦਾ ਸਰਕਾਰ ਨੇ ਇਸ ਮੁੱਦੇ ਨੂੰ ਗੰਭੀਰਤਾ ਨਾਲ ਹੱਲ ਕਰਨ ਲਈ ਕਿਹਾ ਹੈ | ਇਸ ਮੌਕੇ ਬਲਵੀਰ ਸਿੰਘ, ਬਲਦੇਵ ਰਾਜ, ਜਸਪਾਲ, ਹਰਮੇਸ਼ ਲਾਲ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦੂ ਨੇ ਪਾਰਟੀ ਪ੍ਰਧਾਨ ਬਾਦਲ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ 50 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਕਾਬੂ
Ad Position 24