15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਕਿਰਤੀ ਕਿਸਾਨ ਯੂਨੀਅਨ ਬੰਗਾ ਕਿਸਾਨ ਟਰੈਕਟਰ ਮਾਰਚ 'ਚ ਸ਼ਮੂਲੀਅਤ ਕਰੇਗੀ

Ad Position 21
No active advertisement
ਅਜੀਤ ਡੈਸਕ 03-01-2026
ਬੰਗਾ, 2 ਜਨਵਰੀ (ਸੁਰਿੰਦਰ ਸਿੰਘ ਕਰਮ ਲਧਾਣਾ)-ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਨਿਰਮਲ ਸਿੰਘ ਨੰਬਰਦਾਰ ਦੀ ਅਗਵਾਈ ਹੇਠ ਹੋਈ | ਜਿਸ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 3 ਜਨਵਰੀ ਨੂੰ ਸ਼ਹੀਦ ਭਗਤ ਸਿੰਘ ਦੇ ਸਮਾਰਕ ਤੋਂ 11 ਵਜੇ ਬੰਗਾ ਅਤੇ ਮੁਕੰਦਪੁਰ ਤੱਕ ਟਰੈਕਟਰ ਮਾਰਚ 'ਚ ਸ਼ਾਮਲ ਹੋਵੇਗੀ | ਇਸ ਮੌਕੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ, ਨਿਰਮਲ ਸਿੰਘ ਮੱਲਪੁਰ, ਕਸ਼ਮੀਰ ਸਿੰਘ, ਜਸਬੀਰ ਸਿੰਘ, ਜਸਵੰਤ ਸਿੰਘ, ਬਲਵੀਰ ਸਿੰਘ, ਸੁਰਿੰਦਰ ਸਿੰਘ ਮਾਹਿਲ, ਰਘਵੀਰ ਸਿੰਘ ਮਾਹਿਲ, ਮਲਕੀਤ ਸਿੰਘ ਉੱਚੀ ਪੱਲੀ, ਪਰਮਜੀਤ ਸਿੰਘ, ਸਰਬਜੀਤ ਸਿੰਘ, ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ | ਇਹ ਟ੍ਰੈਕਟਰ ਮਾਰਚ ਬਿਜਲੀ ਸੋਧ ਬਿੱਲ 2025, ਬੀਜ ਸੋਧ ਬਿੱਲ 2025 ਅਤੇ 4 ਲੇਬਰ ਕੋਡ ਬਿੱਲ ਸੈਂਟਰ ਸਰਕਾਰ ਵਲੋਂ ਪਾਸ ਕਰਨ ਦੇ ਵਿਰੋਧ ਵਿੱਚ ਕੱਢਿਆ ਜਾ ਰਿਹਾ ਹੈ | ਕਿਸਾਨ ਵੀਰਾਂ ਨੂੰ ਆਪਣੇ ਟ੍ਰੈਕਟਰ ਲੈ ਕੇ ਇਸ ਮਾਰਚ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ 'ਆਪ' ਵਲੋਂ 1000 ਰੁਪਏ ਦਾ ਵਾਅਦਾ ਪੂਰਾ ਨਾ ਕਰਨ 'ਤੇ ਜ਼ਿਲ੍ਹਾ ਕਾਂਗਰਸ ਮਹਿਲਾ ਵਿੰਗ ਨੇ ਰੋਸ ਪ੍ਰਗਟਾਇਆ ਅਗਲੀ ਖ਼ਬਰ ਬਹੁਤੇ ਪਿੰਡਾਂ 'ਚ ਸਰਬਸੰਮਤੀ ਨਾਲ ਚੁਣੇ ਪੰਚਾਂ ਦੀ ਗੈਰ ਮੌਜੂਦਗੀ ਤੋਂ ਲੋਕ ਪ੍ਰੇਸ਼ਾਨ
Ad Position 24