ਬੰਗਾ, 2 ਜਨਵਰੀ (ਸੁਰਿੰਦਰ ਸਿੰਘ ਕਰਮ)-ਆਮ ਆਦਮੀ ਪਾਰਟੀ ਵਲੋਂ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀਆਂ ਮਹਿਲਾਵਾਂ ਨਾਲ ਹਰ ਮਹੀਨੇ 1000 ਰੁਪਏ ਦੀ ਆਰਥਿਕ ਮਦਦ ਦੇਣ ਦਾ ਕੀਤਾ ਗਿਆ ਵਾਅਦਾ ਅਜੇ ਤੱਕ ਪੂਰਾ ਨਾ ਹੋਣ ਕਾਰਨ ਕਾਂਗਰਸ ਪਾਰਟੀ ਦੀ ਮਹਿਲਾ ਵਿੰਗ ਵਲੋਂ ਬੰਗਾ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ | ਇਹ ਪ੍ਰਦਰਸ਼ਨ ਜ਼ਿਲ੍ਹਾ ਮਹਿਲਾ ਕਾਂਗਰਸ ਪ੍ਰਧਾਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਜਤਿੰਦਰ ਕੌਰ ਮੂੰਗਾ ਦੀ ਅਗਵਾਈ ਹੇਠ ਕੀਤਾ ਗਿਆ | ਜਤਿੰਦਰ ਕੌਰ ਮੂੰਗਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਵੱਡਾ ਵਾਅਦਾ ਕੀਤਾ ਸੀ, ਪਰ ਸਰਕਾਰ ਬਣਨ ਤੋਂ ਲਗਪਗ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਇੱਕ ਵੀ ਰੁਪਇਆ ਮਹਿਲਾਵਾਂ ਦੇ ਖਾਤਿਆਂ ਵਿੱਚ ਨਹੀਂ ਪਾਇਆ ਗਿਆ | ਉਨ੍ਹਾਂ ਆਖਿਆ ਕਿ ਕਾਂਗਰਸ ਪਾਰਟੀ ਹਮੇਸ਼ਾ ਮਹਿਲਾਵਾਂ ਦੇ ਹੱਕਾਂ ਲਈ ਲੜਦੀ ਰਹੀ ਹੈ ਅਤੇ ਅੱਗੇ ਵੀ ਪੰਜਾਬ ਦੀਆਂ ਮਹਿਲਾਵਾਂ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਜਾਰੀ ਰਹੇਗਾ | ਪ੍ਰਦਰਸ਼ਨ ਦੌਰਾਨ ਕਾਂਗਰਸ ਮਹਿਲਾ ਵਿੰਗ ਦੀਆਂ ਹੋਰ ਆਗੂਆਂ ਅਤੇ ਵਰਕਰਾਂ ਨੇ ਵੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਮਨਜੀਤ ਕੌਰ, ਤਜਿੰਦਰ ਕੌਰ, ਸੁਨੀਤਾ, ਰੀਤਾ ਰਾਣੀ, ਮਹਿੰਦਰ ਕੌਰ, ਮਨਜੀਤ ਕੌਰ, ਪਰਮਿੰਦਰ ਕੌਰ, ਬਲਜਿੰਦਰ ਕੌਰ ਅਮਰਜੀਤ ਕੌਰ, ਪਿ੍ਯੰਕਾ, ਪ੍ਰੇਮਾ, ਰਾਜ ਰਾਣੀ, ਕੁਲਵਿੰਦਰ ਕੌਰ, ਇੰਦਰਜੀਤ ਕੌਰ, ਬਿੰਦੂ, ਰਾਜ ਰਾਣੀ, ਅਮਰਜੀਤ ਕੌਰ, ਨਰੇਸ਼ ਕੁਮਾਰੀ, ਰਜਨੀ, ਆਸ਼ਾ ਰਾਣੀ, ਮਹਿੰਦਰ ਕੌਰ, ਸੁਰਜੀਤ ਕੌਰ, ਸੁਰਿੰਦਰ ਕੌਰ, ਬਲਜਿੰਦਰ ਕੌਰ, ਤਜਿੰਦਰ ਕੌਰ, ਕਿ੍ਸ਼ਨਾ ਦੇਵੀ ਹਰਮੇਸ਼ ਕੌਰ ਆਦਿ ਹਾਜ਼ਰ ਸਨ |