ਕਟਾਰੀਆਂ, 2 ਜਨਵਰੀ (ਪ੍ਰੇਮੀ ਸੰਧਵਾਂ)-ਸੀਨੀਅਰ ਅਕਾਲੀ ਆਗੂ ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਝੂਠ ਦੀ ਨੀਂਹ 'ਤੇ ਖੜ੍ਹੀ ਸੂਬੇ ਦੀ ਮਾਨ ਸਰਕਾਰ ਨੇ ਵੋਟਾਂ ਲੈਣ ਲਈ ਲੋਕਾਂ ਨੂੰ ਪਹਾੜ ਵਰਗੇ ਲਾਰਿਆਂ ਨਾਲ ਭਰਮਾ ਕੇ ਪੰਜਾਬ 'ਚ ਆਪਣੀ ਸਰਕਾਰ ਤਾਂ ਜ਼ਰੂਰ ਬਣਾ ਲਈ ਪਰ ਅਫਸੋਸ ਲੋਕਾਂ ਨਾਲ ਕੀਤੇ ਵਾਅਦਿਆਂ 'ਤੇ ਖਰੀ ਨਹੀਂ ਉਤਰੀ, ਜਿਸ ਕਾਰਨ ਸੂਬੇ ਦੇ ਲੋਕਾਂ ਦਾ 'ਆਪ' ਸਰਕਾਰ ਤੋਂ ਮੋਹ ਭੰਗ ਹੁੰਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸੂਬੇ 'ਚ ਸਮੇਂ-ਸਮੇਂ ਬਣੀ ਸਰਕਾਰ ਨੇ ਲੋਕਾਂ ਦਾ ਕੁਝ ਨਹੀਂ ਸੰਵਾਰਿਆ ਤਾਂ ਹੀ ਤਾਂ ਵਿਰੋਧੀ ਪਾਰਟੀਆਂ ਤੋਂ ਅੱਕੇ ਲੋਕ 2027 ਦੀਆਂ ਚੋਣਾਂ 'ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਅਕਾਲੀ ਦਲ ਦੀ ਸਰਕਾਰ ਬਣਾਉਣ ਨੂੰ ਉਤਾਵਲੇ ਹਨ | ਇਸ ਮੌਕੇ ਹਰਪਿੰਦਰ ਸਿੰਘ ਭਿੰਦਾ, ਗੁਰਭੇਜ ਸਿੰਘ, ਮਨਜਿੰਦਰ ਸਿੰਘ ਆਦਿ ਹਾਜ਼ਰ ਸਨ |