16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਲਾਇਨਜ਼ ਕਲੱਬ ਬੰਗਾ ਨਿਸ਼ਚੇ ਵਲੋਂ ਧੁੰਦ ਦੇ ਮੌਸਮ 'ਚ ਵਾਹਨਾਂ 'ਤੇ ਰਿਫਲੈਕਟਰ ਲਗਾਏ

Ad Position 21
No active advertisement
ਅਜੀਤ ਡੈਸਕ 03-01-2026
ਬੰਗਾ, 2 ਜਨਵਰੀ (ਧਰਮਵੀਰ ਪਾਲ)-ਧੁੰਦ ਦੇ ਮੌਸਮ ਨੂੰ ਮੱਦੇਨਜ਼ਰ ਰੱਖਦਿਆਂ ਲਾਇਨਜ਼ ਕਲੱਬ ਬੰਗਾ ਨਿਸ਼ਚੇ ਵਲੋਂ ਥਾਣਾ ਸਿਟੀ ਬੰਗਾ ਦੇ ਸਾਹਮਣੇ ਮੇਨ ਰੋਡ 'ਤੇ ਐਸ.ਐਚ.ਓ. ਥਾਣਾ ਸਿਟੀ ਬੰਗਾ ਸਰਦਾਰ ਸਤਨਾਮ ਸਿੰਘ ਦੇ ਸਹਿਯੋਗ ਨਾਲ ਟਰੈਕਟਰ-ਟਰਾਲੀਆਂ, ਟੈਂਪੂ, ਰਿਕਸ਼ੇ, ਜੁਗਾੜੂ ਰੇੜੀਆਂ ਅਤੇ ਹੋਰ ਵਾਹਨਾਂ ਦੇ ਪਿੱਛੇ ਰਿਫਲੈਕਟਰ ਲਗਾਏ ਗਏ | ਇਹ ਰਿਫਲੈਕਟਰ ਖ਼ਾਸ ਤੌਰ 'ਤੇ ਧੁੰਦ ਅਤੇ ਰਾਤ ਦੇ ਸਮੇਂ ਵਾਹਨਾਂ ਦੀ ਦਿੱਖ ਵਧਾਉਣ ਵਿੱਚ ਸਹਾਇਕ ਸਾਬਤ ਹੁੰਦੇ ਹਨ | ਜਿਸ ਨਾਲ ਪਿੱਛੋਂ ਆਉਣ ਵਾਲੇ ਵਾਹਨਾਂ ਨੂੰ ਸਮੇਂ ਸਿਰ ਸੰਕੇਤ ਮਿਲਦਾ ਹੈ ਅਤੇ ਸੰਭਾਵਿਤ ਸੜਕ ਹਾਦਸਿਆਂ ਤੋਂ ਬਚਾਅ ਹੋ ਸਕਦਾ ਹੈ | ਐਸ.ਐਚ.ਓ. ਥਾਣਾ ਸਿਟੀ ਬੰਗਾ ਸਤਨਾਮ ਸਿੰਘ ਅਤੇ ਵਿਸ਼ੇਸ਼ ਤੌਰ 'ਤੇ ਮੌਜੂਦ ਡਿਪਟੀ ਗਵਰਨਰ ਲਾਇਨਜ਼ ਡਿਸਟਿ੍ਕਟ 321-ਡੀ ਤਰਲੋਚਨ ਸਿੰਘ ਵਿਰਦੀ ਨੇ ਲਾਇਨਜ਼ ਕਲੱਬ ਬੰਗਾ ਨਿਸ਼ਚੇ ਵੱਲੋਂ ਕੀਤੇ ਗਏ ਇਸ ਮਨੁੱਖਤਾ ਦੇ ਭਲੇ ਲਈ ਕੀਤੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ | ਇਹ ਸਾਰਾ ਉਪਰਾਲਾ ਲਾਇਨਜ਼ ਕਲੱਬ ਬੰਗਾ ਨਿਸ਼ਚੇ ਦੇ ਪ੍ਰਧਾਨ ਜਸਪਾਲ ਸਿੰਘ ਗਿੱਦਾ ਦੀ ਅਗਵਾਈ ਹੇਠ ਕੀਤਾ ਗਿਆ, ਜਿਸ ਵਿੱਚ ਕਲੱਬ ਦੇ ਸਾਰੇ ਮੈਂਬਰਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਸਹਿਯੋਗ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਦੋਆਬਾ ਪਬਲਿਕ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਸੀ.ਐਚ.ਸੀ ਸੜੋਆ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ
Ad Position 24