07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਐਨ.ਐਮ.ਐਮ.ਐਸ/ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ 11 ਵਜੇ ਤੋਂ 2 ਵਜੇ ਤੱਕ ਹੋਵੇਗੀ

Ad Position 21
No active advertisement
ਅਜੀਤ ਡੈਸਕ 04-01-2026
ਨਵਾਂਸ਼ਹਿਰ/ਪੋਜੇਵਾਲ ਸਰਾਂ, 3 ਜਨਵਰੀ (ਜਸਬੀਰ ਸਿੰਘ ਨੂਰਪੁਰ, ਨਵਾਂਗਰਾਈਾ)-ਐਨ.ਐਮ.ਐਮ.ਐਸ/ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ 2026 ਜ਼ਿਲ੍ਹਾ ਸਿੱਖਿਆ ਅਫ਼ਸਰ ਅਨੀਤਾ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਲਖਵੀਰ ਸਿੰਘ ਦੀ ਅਗਵਾਈ 'ਚ 4 ਜਨਵਰੀ ਦਿਨ ਐਤਵਾਰ ਨੂੰ 11 ਵਜੇ ਤੋਂ 2 ਵਜੇ ਤੱਕ ਹੋ ਰਹੀ ਹੈ | ਇਸ ਸੰਬੰਧੀ ਅਨੀਤਾ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਲਖਵੀਰ ਸਿੰਘ ਨੇ ਦੱਸਿਆ ਕਿ ਵਿਭਾਗ ਵਲੋਂ ਠੰਢ ਦੇ ਮੌਸਮ ਨੂੰ ਦੇਖਦੇ ਹੋਏ ਇਸ ਪ੍ਰੀਖਿਆ ਦਾ ਸਮਾਂ ਬਦਲਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਕੋਈ ਸਮੱਸਿਆ ਨਾ ਹੋਵੇ | ਉਨ੍ਹਾਂ ਦੱਸਿਆ ਕਿ ਪਹਿਲਾਂ ਇਸ ਪ੍ਰੀਖਿਆ ਦਾ ਸਮਾਂ 10 ਵਜੇ ਤੋਂ 1 ਵਜੇ ਤੱਕ ਸੀ ਪਰ ਹੁਣ ਵਿਭਾਗ ਵਲੋਂ ਵਿਦਿਆਰਥੀਆਂ ਦੀ ਸਹੂਲਤ ਲਈ 4 ਜਨਵਰੀ ਦਿਨ ਐਤਵਾਰ ਨੂੰ ਹੋ ਰਹੀ ਪ੍ਰੀਖਿਆ ਦਾ ਸਮਾਂ 11 ਵਜੇ ਤੋਂ 2 ਵਜੇ ਤੱਕ ਕੀਤਾ ਹੈ | ਇਸ ਸੰਬੰਧੀ ਉਨ੍ਹਾਂ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਹਰ ਵਿਦਿਆਰਥੀ ਦਾ ਰੋਲ ਨੰਬਰ ਡਾਊਨਲੋਡ ਕਰਕੇ ਵਿਦਿਆਰਥੀਆ ਨੂੰ ਦੇਣ ਅਤੇ ਪ੍ਰੀਖਿਆ ਵਿੱਚ 100 ਫੀਸਦੀ ਹਾਜਰੀ ਯਕੀਨੀ ਬਣਾਉਣ | ਉਹਨਾਂ ਕਿਹਾ ਕਿ ਫਿਲਹਾਲ ਵਿਭਾਗ ਵਲੋਂ ਇਹੀ ਹਦਾਇਤਾਂ ਹਨ ਕਿ ਇਹ ਪ੍ਰੀਖਿਆ 4 ਜਨਵਰੀ ਨੂੰ ਹੀ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਨਵ-ਜਨਮੀਆਂ ਬੱਚੀਆਂ ਦੀਆਂ ਲੋਹੜੀਆਂ ਪਾਉਣ ਲਈ ਉਪਕਾਰ ਸੁਸਾਇਟੀ ਨੇ ਪ੍ਰੋਗਰਾਮ ਉਲੀਕਿਆ ਅਗਲੀ ਖ਼ਬਰ ਸੇਵਾ ਮੁਕਤ ਕਾਨੂੰਗੋ ਪਟਵਾਰੀ ਐਸੋਸੀਏਸ਼ਨ ਬਲਾਚੌਰ ਨੇ ਨਵੇਂ ਸਾਲ ਨੂੰ ਆਖੀ ਖੁਸ਼ਆਮਦੀਦ
Ad Position 24