ਕਾਠਗੜ੍ਹ, 3 ਜਨਵਰੀ (ਕਲੇਰ)-ਸੀਨੀਅਰ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਵਲੋਂ ਪੁਲਿਸ ਵਲੋਂ ਪੱਤਰਕਾਰਾਂ ਦੇ ਖਿਲਾਫ ਬਦਲੇ ਦੀ ਭਾਵਨਾ ਨਾਲ ਕੀਤੀ ਕਾਰਵਾਈ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਇਸ ਨੂੰ ਲੋਕਤੰਤਰ ਦੀ ਹੱਤਿਆ ਦੱਸਿਆ | ਉਨ੍ਹਾਂ ਕਿਹਾ ਕਿ ਪੁਲਿਸ ਦੀ ਇਹ ਕਾਰਵਾਈ 'ਆਪ' ਦੇ ਅਸਲੀ ਚੇਹਰੇ ਨੂੰ ਬੇਨਕਾਬ ਕਰਦੀ ਹੈ | ਅਜੇ ਮੰਗੂਪੁਰ ਨੇ ਕਿਹਾ ਕਿ ਪੱਤਰਕਾਰਾਂ ਅਤੇ ਕਾਰਕੁਨਾਂ ਨੂੰ ਡਰਾਉਣ ਲਈ ਰਾਜ ਮਸ਼ੀਨਰੀ ਦੀ ਗ਼ਲਤ ਵਰਤੋਂ ਕੀਤੀ ਜਾ ਰਹੀ ਹੈ ਪਰ ਇਸ ਦਾ ਜਵਾਬ ਪੰਜਾਬ ਦੇ ਲੋਕ 2027 'ਚ ਸਖ਼ਤੀ ਨਾਲ ਦੇਣਗੇ |