07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਮਨਰੇਗਾ ਬਚਾਓ ਸੰਗਰਾਮ ਤਹਿਤ 9 ਜਨਵਰੀ ਨੂੰ ਦਾਣਾ ਮੰਡੀ ਬਲਾਚੌਰ ਵਿਖੇ ਹੋਵੇਗੀ ਵਿਸ਼ਾਲ ਰੈਲੀ -ਮੰਗੂਪੁਰ

Ad Position 21
No active advertisement
ਅਜੀਤ ਡੈਸਕ 04-01-2026
ਬਲਾਚੌਰ, 3 ਜਨਵਰੀ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)-ਕੇਂਦਰ ਸਰਕਾਰ ਵਲੋਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ ਮਗਨਰੇਗਾ ਨੂੰ ਕਮਜ਼ੋਰ ਕਰਨ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਨੇ ਦੇਸ਼ ਵਿਆਪੀ ਸੰਘਰਸ਼ ਦਾ ਐਲਾਨ ਕਰਦਿਆਂ ਹੋਇਆਂ 9 ਜਨਵਰੀ ਤੋਂ 'ਮਗਨਰੇਗਾ ਬਚਾਓ ਅੰਦੋਲਨ' ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਸੰਬੰਧੀ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਨਵੇਂ ਸਾਲ ਦੀ ਸ਼ੁਰੂਆਤ ਨਾਲ ਹੀ ਇਹ ਮੁੱਦਾ ਪੂਰੇ ਜੋਬਨ 'ਤੇ ਹੋਵੇਗਾ ਅਤੇ ਠੰਢ ਦੇ ਮੌਸਮ 'ਚ ਵੀ ਸੰਘਰਸ਼ ਠੰਢਾ ਨਹੀਂ ਪੈਣ ਦਿੱਤਾ ਜਾਵੇਗਾ | ਉਨ੍ਹਾਂ ਕੇਂਦਰ ਸਰਕਾਰ 'ਤੇ ਸਖ਼ਤ ਨਿਸ਼ਾਨਾ ਸਾਧਦਿਆਂ ਕਿਹਾ ਕਿ ਮਨਰੇਗਾ ਗ਼ਰੀਬਾਂ ਦੀ ਆਖ਼ਰੀ ਆਸ ਸੀ ਜਿਸ ਨੂੰ ਇੱਕਤਰਫ਼ਾ ਤੌਰ 'ਤੇ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਨੀਤੀ ਸਾਫ਼ ਤੌਰ 'ਤੇ ਗ਼ਰੀਬ ਵਿਰੋਧੀ ਹੈ ਅਤੇ ਇਸ ਦੇ ਖ਼ਿਲਾਫ਼ 9 ਜਨਵਰੀ ਦਿਨ ਸ਼ੁੱਕਰਵਾਰ ਨੂੰ ਦਾਣਾ ਮੰਡੀ ਬਲਾਚੌਰ ਵਿਖੇ ਵਿਸ਼ਾਲ ਰੈਲੀ-ਅੰਦੋਲਨ ਕੀਤਾ ਜਾਵੇਗਾ | ਅਜੇ ਮੰਗੂਪੁਰ ਨੇ ਇਸ ਸੰਘਰਸ਼ ਵਿੱਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਿਵਾਸੀਆਂ ਅਤੇ ਮਨਰੇਗਾ ਕਾਮਿਆਂ ਨੂੰ 9 ਜਨਵਰੀ ਦਿਨ ਸ਼ੁੱਕਰਵਾਰ ਨੂੰ ਦਾਣਾ ਮੰਡੀ ਬਲਾਚੌਰ ਵਿਖੇ ਸ਼ਾਮਲ ਹੋਣ ਲਈ ਅਪੀਲ ਵੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਮੁਹੱਲਾ ਕਲੀਨਿਕ 'ਚ ਮੁੜ ਏ.ਸੀ, ਇਨਵਰਟਰ ਤੇ ਵੱਡੀ ਮਾਤਰਾ 'ਚ ਖੰਗ ਦੀ ਦਵਾਈ ਚੋਰੀ ਅਗਲੀ ਖ਼ਬਰ 'ਆਪ' ਦਾ ਅਸਲੀ ਚੇਹਰਾ ਬੇਨਕਾਬ : ਅਜੇ ਮੰਗੂਪੁਰ
Ad Position 24