ਬਹਿਰਾਮ, 3 ਜਨਵਰੀ (ਨਛੱਤਰ ਸਿੰਘ ਬਹਿਰਾਮ)-ਬਿਜਲੀ ਘਰ ਬਹਿਰਾਮ ਵਿਖੇ ਸਮੂਹ ਮੁਲਾਜਮਾਂ ਵਲੋਂ ਨਵੇਂ ਸਾਲ 2026 ਨੂੰ ਸਮਰਪਿਤ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪਹੁੰਚੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਜੀਤ ਸਰਹਾਲ ਇੰਚਾਰਜ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਨੇ ਜਿੱਥੇ ਨਵੇਂ ਸਾਲ ਦੀਆਂ ਸਾਰਿਆਂ ਨੂੰ ਮੁਬਾਰਕਾਂ ਦਿੱਤੀਆਂ ਉੱਥੇ ਉਨ੍ਹਾਂ ਬਿਜਲੀ ਬੋਰਡ ਦੇ ਸਮੂਹ ਮੁਲਾਜ਼ਮਾਂ ਵਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ | ਇਸ ਮੌਕੇ ਮੁੱਖ ਇੰਜੀਨੀਅਰ ਪਵਨ ਕੁਮਾਰ, ਐਸ.ਡੀ.ਓ ਨਰੇਸ਼ ਕੁਮਾਰ ਦੀਪਕ, ਐਸ.ਡੀ.ਓ ਰਾਜਵਿੰਦਰ ਸਿੰਘ, ਅਮਰਜੀਤ ਕਲਸੀ ਪ੍ਰਧਾਨ ਕਾਂਗਰਸ ਸੇਵਾ ਦਲ, ਚਰਨਜੀਤ ਸਿੰਘ ਰੰਧਾਵਾ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ ਕਿਸਾਨ ਵਿੰਗ, ਸੰਮਤੀ ਮੈਂਬਰ ਮਹਿੰਦਰ ਪਾਲ, ਹਰਭਜਨ ਸੰਘਾ, ਪਰਮਜੀਤ ਘੇੜਾ, ਇੰਜੀਨੀਅਰ ਗੋਪਾਲ ਕਿ੍ਸ਼ਨ ਬੀਸਲਾ, ਜੇ.ਈ ਸਤਨਾਮ ਸਿੰਘ, ਜੇ.ਈ ਸੰਤੋਖ ਕੁਮਾਰ, ਤੇਜਿੰਦਰ ਸਿੰਘ, ਇੰਦਰਜੀਤ ਸਿੰਘ, ਹਰਪ੍ਰੀਤ ਕੌਰ, ਮਿਸ ਸੋਨੀਆ, ਵਰਿੰਦਰ ਸਿੰਘ ਆਰ. ਏ, ਰਣਵੀਰ ਕੁਮਾਰ, ਸੁਖਵਿੰਦਰ ਸਿੰਘ, ਕੁਲਵਿੰਦਰ ਸਿੰਘ, ਸਿਮਰਨਜੀਤ ਸਿੰਘ, ਸੁਨੀਲ ਬਾਸੀ, ਰਮਨਦੀਪ ਸਿੰਘ, ਸੰਜੀਵ ਕੁਮਾਰ ਆਦਿ ਹਾਜ਼ਰ ਸਨ |