ਕਾਠਗੜ੍ਹ, 3 ਜਨਵਰੀ (ਹਰਸਿਮਰਨਜੋਤ ਸਿੰਘ ਕਲੇਰ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਗੁੱਜਰ ਵੈੱਲਫੇਅਰ ਬੋਰਡ ਦੇ ਚੇਅਰਮੈਨ ਬਿਗ੍ਰੇਡੀਅਰ ਰਾਜ ਕੁਮਾਰ ਵਲੋਂ ਨਵੇਂ ਸਾਲ ਦੀ ਆਮਦ 'ਤੇ ਸਾਬਕਾ ਸੈਨਿਕਾਂ ਨਾਲ ਕੁਝ ਅਹਿਮ ਪਲ ਸਾਂਝੇ ਕੀਤੇ ਗਏ | ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਨੂੰ ਉਨ੍ਹਾਂ ਦੇ ਕਿਸੇ ਵੀ ਕੰਮ 'ਚ ਦਿੱਕਤ ਨਹੀਂ ਆਉਣਾ ਦਿੱਤੀ ਜਾਵੇ ਜਾਵੇਗੀ | ਉਨ੍ਹਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਬੋਰਡ ਵਲੋਂ ਕਰਵਾਏ ਜਾਣਗੇ, ਬੇਸ਼ੱਕ ਚਾਹੇ ਉਨ੍ਹਾਂ ਦੀ ਪੈਨਸ਼ਨ ਦਾ ਕੰਮ, ਮੈਡੀਕਲ ਦੇ ਬਿੱਲ ਜਾਂ ਹੋਰ ਦਫ਼ਤਰੀ ਕੰਮ ਹੋਵੇ ਕਿਸੇ ਵਿੱਚ ਕੋਈ ਦਿੱਕਤ ਪਰੇਸ਼ਾਨੀ ਹੋਵੇਗੀ ਤਾਂ ਉਸ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ 'ਚ ਇਨ੍ਹਾਂ ਸੈਨਿਕਾਂ ਨੇ ਅਹਿਮ ਰੋਲ ਅਦਾ ਕੀਤਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਾਬਕਾ ਸੈਨਿਕ ਦੇ ਹਰ ਕੰਮ ਨੂੰ ਪਹਿਲ ਦੇ ਆਧਾਰ 'ਤੇ ਕਰਨ ਲਈ ਤਤਪਰ ਰਹਿੰਦੀ ਹੈ | ਉਨ੍ਹਾਂ ਇਲਾਕੇ ਦੇ ਸੈਨਿਕਾਂ ਨੂੰ ਅਪੀਲ ਕੀਤੀ ਕਿ ਜੇਕਰ ਤੁਹਾਨੂੰ ਆਪਣੇ ਕਿਸੇ ਕੰਮ ਵਿੱਚ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਤੁਰੰਤ ਉਨ੍ਹਾਂ ਨਾਲ ਸੰਪਰਕ ਕਰਨ |