07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਲਾਇਨਜ਼ ਕਲੱਬ ਬੰਗਾ ਸਿਮਰਨ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 04-01-2026
ਬੰਗਾ, 3 ਜਨਵਰੀ (ਕੁਲਦੀਪ ਸਿੰਘ ਪਾਬਲਾ)-ਲਾਇਨਜ਼ ਕਲੱਬ ਬੰਗਾ ਸਿਮਰਨ ਵਲੋਂ ਸਾਬਕਾ ਡਿਸਟਿ੍ਕ ਗਵਰਨਰ ਲਾਇਨ ਸਵਰਨ ਸਿੰਘ ਖਾਲਸਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਚਾਰਟਰ ਪ੍ਰਧਾਨ ਲਾਇਨ ਮੀਨੂੰ ਭੁੱਟਾ ਦੀ ਪ੍ਰਧਾਨਗੀ ਹੇਠ ਲਾਇਨਜ਼ ਕਲੱਬ ਇੰਟਰਨੈਸ਼ਨਲ ਪ੍ਰਧਾਨ ਲਾਇਨ ਅਰਵਿੰਦਰ ਪਾਲ ਸਿੰਘ ਦਾ ਜਨਮ ਦਿਨ ਮਨਾਇਆ ਗਿਆ ਅਤੇ ਕਲੱਬ ਮੀਟਿੰਗ ਕੀਤੀ ਗਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸਾਬਕਾ ਡਿਸਟਿ੍ਕ ਗਵਰਨਰ ਲਾਇਨ ਸਵਰਨ ਸਿੰਘ ਖਾਲਸਾ ਸ਼ਾਮਿਲ ਹੋਏ | ਲਾਇਨ ਸਵਰਨ ਸਿੰਘ ਖਾਲਸਾ ਵੱਲੋਂ ਕਲੱਬ ਦੇ ਸਮੂਹ ਲਾਇਨ ਮੈਂਬਰਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਅਤੇ ਕਲੱਬ ਵਿੱਚ ਨਵੇਂ ਚਾਰ ਮੈਂਬਰ ਲਾਇਨਜ਼ ਕਲੱਬ ਇੰਟਰਨੈਸ਼ਨਲ ਪ੍ਰਧਾਨ ਲਾਇਨ ਅਰਵਿੰਦਰ ਪਾਲ ਸਿੰਘ ਦੇ ਜਨਮ ਦਿਨ ਨੂੰ ਮੁੱਖ ਰੱਖਦੇ ਹੋਏ ਗਿਫਟ ਵਜੋਂ ਦਰਜ ਕਰਵਾਏ ਅਤੇ ਨਵੇਂ ਬਣੇ ਮੈਂਬਰਾਂ ਨੂੰ ਵਧਾਈ ਦਿੱਤੀ | ਇਸ ਮੌਕੇ ਚਾਰਟਰ ਪ੍ਰਧਾਨ ਲਾਇਨ ਮੀਨੂੰ ਭੁੱਟਾ ਵਲੋਂ ਲਾਇਨ ਸਵਰਨ ਸਿੰਘ ਖਾਲਸਾ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਅਗਲੇ ਛੇ ਮਹੀਨੇ ਵਿਚ ਤਕਰੀਬਨ ਦਸ ਹੋਰ ਨਵੇਂ ਲਾਇਨ ਕਲੱਬ ਇੰਟਰਨੈਸ਼ਨਲ ਦੇ ਮੈਂਬਰ ਇਸ ਕਲੱਬ ਵਲੋਂ ਬਣਾਏ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਡਾ. ਕੇ.ਕੇ ਸੂਦ ਐਮ.ਡੀ ਮੈਡੀਕਲ ਸੈਂਟਰ ਬੰਗਾ ਵਿਖੇ ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਸਰਬੰਸਦਾਨੀ ਦਾ ਸਿੱਖ ਕੌਮ ਕਦੇ ਵੀ ਦੇਣਾ ਨਹੀਂ ਦੇ ਸਕਦੀ-ਝਿੱਕਾ
Ad Position 24