08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਪੀ.ਏ.ਯੂ- ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿਖੇ ਨਵੇਂ ਸਾਲ ਦੇ ਆਗਮਨ ਦੀ ਖੁਸ਼ੀ 'ਚ ਸਮਾਗਮ

Ad Position 21
No active advertisement
ਅਜੀਤ ਡੈਸਕ 04-01-2026
ਬਲਾਚੌਰ, 3 ਜਨਵਰੀ (ਨਰੇਸ਼ ਧੌਲ)-ਨਵੇਂ ਸਾਲ ਦੇ ਆਗਮਨ ਮੌਕੇ ਪੀ.ਏ.ਯੂ.-ਖੇਤੀਬਾੜੀ ਕਾਲਜ ਅਤੇ ਖੇਤਰੀ ਖੋਜ ਕੇਂਦਰ, ਬੱਲੋਵਾਲ ਸੌਂਖੜੀ ਵੱਲੋਂ ਗੁਰਦੁਆਰਾ ਸ਼੍ਰੀ ਗਿਆਨ ਸਾਗਰ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ, ਜਿਸ ਉਪਰੰਤ ਕੀਰਤਨ ਦੀਵਾਨ ਸਜਾਏ ਗਏ | ਭਾਈ ਰਾਜਿੰਦਰ ਸਿੰਘ, ਖੰਡੂਪੁਰ ਵਾਲਿਆਂ ਵੱਲੋਂ ਕੀਤੇ ਗਏ ਕੀਰਤਨ ਨਾਲ ਸਮਾਗਮ ਹੋਰ ਵੀ ਸੁਹਾਵਣਾ, ਸ਼ਾਂਤਮਈ ਅਤੇ ਭਗਤੀਮਈ ਮਾਹੌਲ ਵਿੱਚ ਰੰਗਿਆ ਗਿਆ | ਡਾ. ਮਨਮੋਹਨਜੀਤ ਸਿੰਘ, ਡੀਨ ਅਤੇ ਨਿਰਦੇਸ਼ਕ, ਨੇ ਨਵੇਂ ਸਾਲ ਦੀ ਵਧਾਈ ਦਿੰਦਿਆਂ ਪੇਸ਼ੇਵਰ ਅਤੇ ਨਿੱਜੀ ਜੀਵਨ ਵਿੱਚ ਸ਼ੁਕਰਗੁਜ਼ਾਰੀ, ਧਾਰਮਿਕਤਾ ਅਤੇ ਸੱਚਾਈ ਦੀ ਮਹੱਤਤਾ ਬਾਰੇ ਦੱਸਿਆ | ਉਨ੍ਹਾਂ ਨੇ ਸਭ ਨੂੰ ਨਕਾਰਾਤਮਕਤਾ ਤੋਂ ਬਚਣ, ਦੂਜਿਆਂ ਬਾਰੇ ਮੰਦਾ ਨਾ ਬੋਲਣ, ਮਨੁੱਖਾਂ ਦੇ ਚੰਗੇ ਪੱਖ 'ਤੇ ਧਿਆਨ ਕੇਂਦਰਿਤ ਕਰਨ ਅਤੇ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਅਪਣਾ ਕੇ ਸਕਾਰਾਤਮਕ ਸੋਚ ਵਿਕਸਿਤ ਕਰਨ ਦੀ ਸਲਾਹ ਦਿੱਤੀ ਤਾਂ ਜੋ ਜੀਵਨ ਅਤੇ ਕੰਮ ਵਿੱਚ ਇਮਾਨਦਾਰੀ ਅਤੇ ਨਿਸ਼ਠਾ ਬਣੀ ਰਹੇ | ਇਸ ਮੌਕੇ ਸਮੁੱਚੇ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਕੌਲਗੜ੍ਹ ਵਿਖੇ ਨਗਰ ਕੀਰਤਨ ਸਜਾਇਆ
Ad Position 24