08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਵਲੋਂ ਲੋਗੋ ਜਾਰੀ

Ad Position 21
No active advertisement
ਅਜੀਤ ਡੈਸਕ 04-01-2026
ਬਲਾਚੌਰ, 3 ਜਨਵਰੀ (ਨਰੇਸ਼ ਧੌਲ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਨਵੇਂ ਸਥਾਪਿਤ ਕੀਤੇ ਗਏ ਪੀ.ਏ.ਯੂ-ਖੇਤੀਬਾੜੀ ਕਾਲਜ ਬੱਲੋਵਾਲ ਸੋਂਖੜੀ, ਸ਼ਹੀਦ ਭਗਤ ਸਿੰਘ ਨਗਰ ਦਾ ਲੋਗੋ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਅਤੇ ਵਾਈਸ ਚਾਂਸਲਰ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਲੋਂ ਸਾਂਝੇ ਤੌਰ 'ਤੇ ਜਾਰੀ ਕੀਤਾ ਗਿਆ | ਇਸ ਮੌਕੇ ਦੋਵਾਂ ਯੂਨੀਵਰਸਿਟੀਆਂ ਦੇ ਡੀਨ, ਡਾਇਰੈਕਟਰ ਅਤੇ ਹੋਰ ਅਫ਼ਸਰ ਹਾਜ਼ਰ ਸਨ | ਇਸ ਮੌਕੇ ਡਾ. ਸਤਬੀਰ ਸਿੰਘ ਗੋਸਲ, ਵਾਈਸ ਚਾਂਸਲਰ ਨੇ ਲੋਗੋ ਡਿਜ਼ਾਈਨ ਅਤੇ ਪੀ.ਏ.ਯੂ-ਖੇਤੀਬਾੜੀ ਕਾਲਜ ਵਿਖੇ ਸਥਾਪਿਤ ਕਾਲਜ ਦੀ ਮੇਨ ਬਿਲਡਿੰਗ, ਹੋਸਟਲਾਂ ਅਤੇ ਲੈਬਾਰਟਰੀਆਂ ਦੀ ਸ਼ਲਾਘਾ ਕੀਤੀ | ਕਾਲਜ ਦੇ ਡੀਨ ਡਾ. ਮਨਮੋਹਨਜੀਤ ਸਿੰਘ ਨੇ ਦੱਸਿਆ ਕਿ ਇਸ ਲੋਗੋ ਨੂੰ ਡਿਜ਼ਾਈਨ ਕਰਨ ਵਿੱਚ ਕਾਲਜ ਦੇ ਵਿਦਿਆਰਥੀਆਂ ਵਿਸ਼ੇਸ਼ਕਰ ਕੇਸ਼ਵ ਮੌਰਿਆ ਅਤੇ ਨਿਧੀ, ਮਿਸ ਮਸਕੀਨ ਕੌਰ, ਕੁਈਨਜ਼ਲੈਂਡ ਯੂਨੀਵਰਸਿਟੀ, ਆਸਟ੍ਰੇਲੀਆ ਅਤੇ ਡਾ. ਅਨੁਰਾਧਾ, ਟੀਚਿੰਗ ਅਸਿਸਟੈਂਟ ਨੇ ਵਿਸ਼ੇਸ਼ ਯੋਗਦਾਨ ਪਾਇਆ | ਇਸ ਲੋਗੋ ਦਾ ਡਿਜ਼ਾਈਨ ਕੰਢੀ ਇਲਾਕੇ ਦੇ ਧਰਾਤਲ ਅਤੇ ਫਸਲੀ ਚੱਕਰ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੁੰੂ ਸਮਰਪਿਤ ਬਹਿਰਾਮ ਵਿਖੇ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ
Ad Position 24