08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਗੁਰਦੁਆਰਾ ਸਲਵਾਣਾ ਸਾਹਿਬ ਮਾਲੋਮਜਾਰਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ 11 ਨੂੰ

Ad Position 21
No active advertisement
ਅਜੀਤ ਡੈਸਕ 04-01-2026
ਔੜ /ਝਿੰਗੜਾਂ, 3 ਜਨਵਰੀ (ਕੁਲਦੀਪ ਸਿੰਘ ਝਿੰਗੜ)-ਇੱਥੋਂ ਨੇੜਲੇ ਪਿੰਡ ਮਾਲੋ ਮਜਾਰਾ ਦੇ ਇਤਿਹਾਸਕ ਗੁਰਦੁਆਰਾ ਸਲਵਾਣਾ ਸਾਹਿਬ ਵਿਖੇ ਸਿੰਘ ਸਾਹਿਬ ਜਥੇਦਾਰ ਬਾਬਾ ਨਿਹਾਲ ਸਿੰਘ ਜਿੰਦਾ ਸ਼ਹੀਦ ਮੁਖੀ ਮਿਸ਼ਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾ ਵਾਲਿਆਂ ਤੇ ਬੀਬੀ ਯਸ਼ਪਾਲ ਕੌਰ ਦੀ ਰਹਿਨੁਮਾਈ ਹੇਠ ਪਿੰਡ ਵਾਸੀਆਂ ਤੇ ਇਲਾਕਾ ਨਿਵਾਸੀ ਤੇ ਐਨ. ਆਰ.ਆਈ ਸੰਗਤਾਂ ਦੇ ਸਹਿਯੋਗ ਨਾਲ ਸਰਬੰਸ ਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ 9 ਤੋਂ 11 ਜਨਵਰੀ ਨੂੰ ਭਾਰੀ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ | ਜਿਸ ਦਾ ਪੋਸਟਰ ਸਿੰਘ ਸਾਹਿਬ ਜਥੇਦਾਰ ਬਾਬਾ ਨਿਹਾਲ ਸਿੰਘ ਜਿੰਦਾ ਸ਼ਹੀਦ ਮੁਖੀ ਮਿਸ਼ਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾ ਵਾਲਿਆਂ ਵਲੋਂ ਪੋਸਟਰ ਜਾਰੀ ਕਰਦਿਆਂ ਧਾਰਮਿਕ ਸਮਾਗਮ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 9 ਜਨਵਰੀ ਨੂੰ ਸਵੇਰੇ 10 ਵਜੇ ਅਖੰਡ ਪਾਠ ਆਰੰਭ ਕੀਤੇ ਜਾਣਗੇ ਤੇ ਇਸੇ ਦਿਨ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਕਿ ਗੁਰਦੁਆਰਾ ਸਲਵਾਣਾ ਸਾਹਿਬ ਤੋਂ ਆਰੰਭ ਹੋ ਕੇ ਪਿੰਡ ਮਾਲੋ ਮਜਾਰਾ, ਰਟੈਂਡਾ, ਸ਼ੇਖੂਪੁਰ, ਝਿੰਗੜਾਂ, ਪਰਾਗਪੁਰ, ਲੜੋਆ, ਮੱਲਾ ਬੇਦੀਆਂ ਅਤੇ ਗੜ੍ਹੀ ਅਜੀਤ ਸਿੰਘ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਲਵਾਣਾ ਸਾਹਿਬ ਵਿਖੇ ਪੁੱਜੇਗਾ | 11 ਜਨਵਰੀ ਨੂੰ ਅਖੰਡ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ | ਜਿਸ ਵਿੱਚ ਭਾਈ ਗੁਰਪਾਲ ਸਿੰਘ ਰਬਾਬੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ, ਢਾਡੀ ਗਿਆਨੀ ਸੁਖਵਿੰਦਰ ਸਿੰਘ ਮੰਢਾਲੀ, ਗਿਆਨੀ ਜਗਸੀਰ ਸਿੰਘ, ਭਾਈ ਦਲਵਿੰਦਰ ਸਿੰਘ ਅੱਪਰਾ ਵਾਲੇ, ਗਿਆਨੀ ਸੁਖਦੇਵ ਸਿੰਘ ਦਲੇਰ, ਭਾਈ ਜੋਗਾ ਸਿੰਘ ਅਤੇ ਭਾਈ ਜਰਨੈਲ ਸਿੰਘ ਦੇ ਕੀਰਤਨੀ ਜਥੇ ਵਲੋਂ ਸੰਗਤਾਂ ਨੂੰ ਗੁਰੂ ਜੀ ਦੇ ਗੌਰਵਮਈ ਇਤਿਹਾਸ ਸੁਣਾ ਕੇ ਆਪਣੀ ਹਾਜ਼ਰੀ ਲਗਵਾਉਣਗੇ | 12 ਜਨਵਰੀ ਨੂੰ ਕਬੱਡੀ ਕੱਪ ਹੋਵੇਗਾ | ਜਿਸ 'ਚ ਨਾਮਵਰ ਕਬੱਡੀ ਕਲੱਬਾਂ ਦੇ ਫਸਵੇਂ ਮੁਕਾਬਲੇ ਕਰਵਾਏ ਜਾਣਗੇ | ਜਿਸ 'ਚ ਜੇਤੂ ਤੇ ਉਪ ਜੇਤੂ ਕਲੱਬਾਂ ਨੂੰ ਦਿਲ ਖਿੱਚਵੇਂ ਇਨਾਮਾਂ ਤੇ ਸ਼ਾਨਦਾਰ ਟ੍ਰਾਫੀਆਂ ਨਾਲ ਸਨਮਾਨਿਤ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ 'ਆਪ' ਦੇ ਰਾਜ ਵਿਚ ਕਾਨੂੰਨ ਵਿਵਸਥਾ ਦਾ ਪਤਨ ਹੋਇਆ-ਬਾਜਵਾ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੁੰੂ ਸਮਰਪਿਤ ਬਹਿਰਾਮ ਵਿਖੇ ਨਗਰ ਕੀਰਤਨ ਸਜਾਇਆ
Ad Position 24