ਬਲਾਚੌਰ, 3 ਜਨਵਰੀ (ਨਰੇਸ਼ ਧੌਲ)-ਹਲਕਾ ਬਲਾਚੌਰ ਤੋਂ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕੇਂਦਰ ਸਰਕਾਰ ਵਲੋਂ ਮਨਰੇਗਾ ਕਾਨੂੰਨ 'ਚ ਕੀਤੇ ਗਏ ਨਵੇਂ ਬਦਲਾਅ ਅਤੇ ਸਖ਼ਤ ਨਿਯਮਾਂ ਦੀ ਪੁਰਜ਼ੋਰ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਇਹ ਨਵੇਂ ਨਿਯਮ ਗਰੀਬ ਮਜ਼ਦੂਰਾਂ ਦੇ ਹਿੱਤਾਂ 'ਤੇ ਸਿੱਧਾ ਹਮਲਾ ਹਨ | ਵਿਧਾਇਕਾ ਕਟਾਰੀਆ ਨੇ ਕਿਹਾ ਕਿ ਮਨਰੇਗਾ ਗਰੀਬ ਪਰਿਵਾਰਾਂ ਲਈ ਰੁਜ਼ਗਾਰ ਦਾ ਇੱਕੋ-ਇੱਕ ਸਾਧਨ ਹੈ | ਨਵੇਂ ਨਿਯਮਾਂ ਕਾਰਨ ਮਜ਼ਦੂਰਾਂ ਨੂੰ ਕੰਮ ਮਿਲਣ ਵਿੱਚ ਦਿੱਕਤ ਆਵੇਗੀ | ਸੰਤੋਸ਼ ਕਟਾਰੀਆ ਨੇ ਦੱਸਿਆ ਕਿ ਮੋਦੀ ਸਰਕਾਰ ਹੌਲੀ-ਹੌਲੀ ਇਸ ਸਕੀਮ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਦਾ ਸਿੱਧਾ ਅਸਰ ਪੰਜਾਬ ਦੇ ਹਜ਼ਾਰਾਂ ਲੋੜਵੰਦ ਪਰਿਵਾਰਾਂ 'ਤੇ ਪਵੇਗਾ | ਵਿਧਾਇਕਾ ਨੇ ਚਿਤਾਵਨੀ ਦਿੱਤੀ ਕਿ ਜੇਕਰ ਮਜ਼ਦੂਰ ਵਿਰੋਧੀ ਫੈਸਲੇ ਵਾਪਸ ਨਾ ਲਏ ਗਏ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ |