08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਤੱਕ ਦਾ ਮੁਫ਼ਤ ਇਲਾਜ -ਕਟਾਰੀਆ

Ad Position 21
No active advertisement
ਅਜੀਤ ਡੈਸਕ 04-01-2026
ਬਲਾਚੌਰ, 3 ਜਨਵਰੀ (ਨਰੇਸ਼ ਧੌਲ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਿਹਤ ਸਹੂਲਤਾਂ ਦੇ ਖੇਤਰ 'ਚ ਇੱਕ ਇਤਿਹਾਸਕ ਕਦਮ ਚੁੱਕਿਆ ਗਿਆ ਹੈ | ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਖ਼ੁਸ਼ੀ ਸਾਂਝੀ ਕਰਦਿਆਂ ਹੋਇਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' 15 ਜਨਵਰੀ ਤੋਂ ਪੂਰੇ ਸੂਬੇ 'ਚ ਲਾਗੂ ਹੋਣ ਜਾ ਰਹੀ ਹੈ | ਪੰਜਾਬ ਦੇ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ | ਅਗਲੇ 3-4 ਮਹੀਨਿਆਂ ਦੇ ਅੰਦਰ-ਅੰਦਰ ਸਾਰੇ ਯੋਗ ਪਰਿਵਾਰਾਂ ਦੇ ਸਿਹਤ ਕਾਰਡ ਬਣਾ ਦਿੱਤੇ ਜਾਣਗੇ | ਇਹ ਕਾਰਡ ਚੰਡੀਗੜ੍ਹ ਦੇ ਪੀ.ਜੀ.ਆਈ ਸਣੇ ਕਈ ਹੋਰ ਵੱਡੇ ਹਸਪਤਾਲਾਂ ਵਿੱਚ ਇਲਾਜ ਲਈ ਵਰਤਿਆ ਜਾ ਸਕੇਗਾ | ਸੂਬੇ ਦੇ ਲਗਪਗ 800 ਸਿਹਤ ਕੇਂਦਰਾਂ ਵਿੱਚ ਇਸ ਕਾਰਡ ਰਾਹੀਂ ਸਹੂਲਤਾਂ ਦਾ ਲਾਭ ਲਿਆ ਜਾ ਸਕੇਗਾ | ਵਿਧਾਇਕ ਸੰਤੋਸ਼ ਕਟਾਰੀਆ ਨੇ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਮਕਸਦ ਹਰ ਗਰੀਬ ਅਤੇ ਲੋੜਵੰਦ ਤੱਕ ਮਿਆਰੀ ਸਿਹਤ ਸਹੂਲਤਾਂ ਪਹੁੰਚਾਉਣਾ ਹੈ | ਉਨ੍ਹਾਂ ਨੇ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਕਾਰਡ ਬਣਵਾਉਣ ਦੀ ਪ੍ਰਕਿਰਿਆ ਵਿੱਚ ਸਹਿਯੋਗ ਦੇਣ |
Ad Position 22
No active advertisement
ਪਿਛਲੀ ਖ਼ਬਰ ਚੱਕ ਰਾਮੂੰ ਦਾ ਸਲਾਨਾ ਕਬੱਡੀ ਕੱਪ ਨਿਊਜ਼ੀਲੈਂਡ ਦੀ ਟੀਮ ਨੇ ਜਿੱਤਿਆ, ਚੱਕ ਕਲਾਂ ਦੀ ਟੀਮ ਦੂਜੇ ਸਥਾਨ 'ਤੇ ਅਗਲੀ ਖ਼ਬਰ ਮਹਿੰਗੇ ਇਲਾਜ ਤੋਂ ਆਮ ਲੋਕਾਂ ਨੂੰ ਵੱਡੀ ਰਾਹਤ ਦੇਵੇਗੀ ਮੁੱਖ ਮੰਤਰੀ ਸਿਹਤ ਯੋਜਨਾ -ਸਿਵਲ ਸਰਜਨ
Ad Position 24