ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਏ
ਅਜੀਤ ਡੈਸਕ
05-01-2026
ਬਲਾਚੌਰ, (ਦੀਦਾਰ ਸਿੰਘ ਬਲਾਚੌਰੀਆ)-ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਡੇਰਾ ਕਰਤਾਰਗੜ੍ਹ ਮਹਿਤਪੁਰ-ਉਲੱਦਣੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੰਗਤਾਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ | ਉਪਰੰਤ ਭਾਈ ਅਮਰੀਕ ਸਿੰਘ ਯੂ.ਕੇ ਮਹਿਤਪੁਰ ਵਾਲਿਆਂ ਨੇ ਅੰਮਿ੍ਤ ਮਈ ਗੁਰਬਾਣੀ ਦਾ ਕੀਰਤਨ ਸਰਵਣ ਕਰਵਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਉਨ੍ਹਾਂ ਤੋਂ ਬਾਅਦ ਪੰਥ ਦੇ ਮਹਾਨ ਵਿਦਵਾਨ ਅਤੇ ਕਥਾਵਾਚਕ ਗਿਆਨੀ ਹਰਵਿੰਦਰ ਸਿੰਘ ਸ੍ਰੀ ਗੰਗਾਨਗਰ ਵਾਲਿਆਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਇਤਿਹਾਸ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ ਤੇ ਕਿਹਾ ਕਿ ਦਸ਼ਮੇਸ਼ ਪਿਤਾ ਜੀ ਦਾ ਸ਼ਾਨੀ ਇਸ ਸੰਸਾਰ ਵਿਚ ਹੋਰ ਕੋਈ ਨਹੀਂ ਹੋ ਸਕਦਾ | ਇਸ ਮੌਕੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਜਿਥੇ ਸੰਗਤਾਂ ਨੂੰ ਕਲਗੀਧਰ ਪਿਤਾ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਉੱਥੇ ਸੰਤ ਉਂਕਾਰ ਸਿੰਘ ਮੈਮੋਰੀਅਲ ਚੈਰੀਟੇਬਲ ਹਸਪਤਾਲ ਵਿਚ ਆਮ ਲੋਕਾਂ ਦੀ ਸਹੂਲਤ ਲਈ ਵਧਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਵੀ ਸੰਗਤਾਂ ਨਾਲ ਜਾਣਕਾਰੀ ਸਾਂਝੀ ਕੀਤੀ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਉਪ ਪ੍ਰਧਾਨ ਗੁਰਬਖਸ਼ ਸਿੰਘ ਖਾਲਸਾ ਵੀ ਇਸ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ ਅਤੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਗੁਰਦੁਆਰਾ ਡੇਰਾ ਕਰਤਾਰਗੜ੍ਹ ਦੇ ਮੌਜੂਦਾ ਪ੍ਰਬੰਧਕ ਸੰਤ ਬਾਬਾ ਅਮਰੀਕ ਸਿੰਘ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਗੁ: ਡੇਰਾ ਕਰਤਾਰਗੜ੍ਹ ਵਿਖੇ ਹਰ ਮਹੀਨੇ ਪੁੰਨਿਆ ਨੂੰ ਗੁਰਮਤਿ ਸਮਾਗਮ ਕਰਵਾਏ ਜਾਇਆ ਕਰਨਗੇ | ਸਮਾਗਮ ਦੌਰਾਨ ਸੰਗਤਾਂ ਵਿਚ ਸੰਤ ਬਾਬਾ ਉਂਕਾਰ ਸਿੰਘ ਚੈਰੀਟੇਬਲ ਹਸਪਤਾਲ ਅਤੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਦੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ ਜਿਨ੍ਹਾ ਵਿੱਚ ਸੁਰਜੀਤ ਸਿੰਘ ਮਹਿਤਪੁਰੀ, ਦੀਦਾਰ ਸਿੰਘ ਗਹੂੰਣ, ਸੁਰਿੰਦਰ ਸਿੰਘ ਸੋਇਤਾ, ਮਹਿੰਦਰ ਪਾਲ ਸਿੰਘ ਜਲਵਾਹਾ, ਕੈਪਟਨ ਸਤਨਾਮ ਸਿੰਘ ਦੁਪਾਲਪੁਰ, ਦਲੇਲ ਸਿੰਘ, ਜਗਜੀਤ ਸਿੰਘ ਸੈਣੀ, ਮੁਖਵਿੰਦਰਪਾਲ ਸਿੰਘ, ਜੋਗਾ ਸਿੰਘ ਐਸ.ਡੀ.ਓ, ਬਖਸ਼ੀਸ਼ ਸਿੰਘ ਸੈਣੀ, ਗਿਆਨ ਸਿੰਘ, ਪਰਮਜੀਤ ਸਿੰਘ, ਸਵਰਨ ਸਿੰਘ, ਇੰਦਰਜੀਤ ਸ਼ਰਮਾ, ਰਾਮਪਾਲ ਰਾਏ, ਬਲਦੇਵ ਸਿੰਘ ਅਤੇ ਵੱਡੀ ਗਿਣਤੀ ਵਿਚ ਮਹਿਲਾ ਮੈਂਬਰਾਂ ਵੀ ਮੌਜੂਦ ਸਨ |
ਮੋਜੋਵਾਲ ਮਜਾਰਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ
ਬਲਾਚੌਰ, (ਨਰੇਸ਼ ਧੌਲ)-ਗੁਰਦੁਆਰਾ ਬਾਬਾ ਜਵਾਹਰ ਸਿੰਘ ਜੀ ਪਿੰਡ ਮੌਜੋਵਾਲ ਮਜ਼ਾਰਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ | ਸਮਾਗਮ ਦੌਰਾਨ ਇੱਕ ਸ੍ਰੀ ਅਖੰਡ ਪਾਠ ਸਾਹਿਬ ਸਮੂਹ ਨਗਰ ਨਿਵਾਸੀਆਂ ਦੀ ਸੰਗਤ ਵੱਲੋਂ ਅਤੇ ਦੋ ਸ੍ਰੀ ਅਖੰਡ ਪਾਠ ਸਾਹਿਬ ਸੰਸਾਰ ਸਿੰਘ ਮੱਗੋ ਅਤੇ ਗੁਰਮੁੱਖ ਸਿੰਘ ਸ਼ਿੰਜਰ ਦੇ ਪਰਿਵਾਰਾਂ ਵੱਲੋਂ ਕਰਵਾਏ ਗਏ | ਇਸ ਤੋਂ ਪਹਿਲਾਂ ਵਿਚਕਾਰ ਵਾਲੇ ਦਿਨ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ | ਤਿੰਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਭਾਈ ਪਰਮਪ੍ਰੀਤ ਸਿੰਘ ਨੱਥ ਮੱਲਪੁਰ ਵਾਲਿਆਂ ਦੇ ਜਥੇ ਵੱਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ | ਸਮਾਗਮ ਦੇ ਤਿੰਨੋ ਦਿਨ ਸੰਗਤਾਂ ਨੂੰ ਗੁਰੂ ਦਾ ਅਟੁੱਟ ਲੰਗਰ ਵਰਤਾਇਆ ਗਿਆ | ਪ੍ਰਬੰਧਕਾਂ ਅਤੇ ਗੁਰਦੁਆਰਾ ਸਾਹਿਬ ਦੀ ਕਮੇਟੀ ਵੱਲੋਂ ਸਹਿਯੋਗੀਆਂ ਅਤੇ ਪਤਵੰਤਿਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਪਿੰਡ ਮੌਜੋਵਾਲ, ਮਜਾਰਾ, ਝਾਂਗੜੀਆਂ ਵਾਸੀ ਅਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |
ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
ਬਹਿਰਾਮ, (ਸਰਬਜੀਤ ਸਿੰਘ ਰਾਣਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਚੱਕ ਰਾਮੂੰ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਐਨ.ਆਰ.ਆਈ ਵੀਰਾਂ ਅਤੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | 2 ਜਨਵਰੀ ਨੂੰ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਗਏ ਸਨ | ਜਿਨ੍ਹਾਂ ਦੇ ਭੋਗ 4 ਜਨਵਰੀ ਨੂੰ ਪਾਏ ਗਏ, ਉਪਰੰਤ ਦੀਵਾਨ ਸਜਾਏ ਗਏ ਜਿਸ ਵਿੱਚ ਭਾਈ ਦਵਿੰਦਰ ਸਿੰਘ ਰਾਣੂੰ ਦੇ ਢਾਡੀ ਜਥੇ ਵੱਲੋਂ ਗੁਰੂ ਜੀ ਦੇ ਜਸ ਗਾਇਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਸਾਬਕਾ ਪ੍ਰਧਾਨ ਮਨਜੀਤ ਸਿੰਘ ਮੰਡੇਰ ਨੇ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਵੱਲੋਂ ਦਿਤੀਆਂ ਸਿਖਿਆਵਾਂ 'ਤੇ ਚੱਲ ਕੇ ਮਾਨਵਤਾ ਦੀ ਭਲਾਈ ਲਈ ਕਾਰਜ ਕਰਨੇ ਚਾਹੀਦੇ ਹਨ | ਇਸ ਮੌਕੇ 'ਤੇ ਬਲਾਕ ਸੰਮਤੀ ਮੈਂਬਰ ਮਹਿੰਦਰ ਪਾਲ ਸਿੰਘ ਅਤੇ ਸਰਪੰਚ ਮੋਹਨ ਲਾਲ ਬਹਿਰਾਮ ਵਿਸ਼ੇਸ਼ ਤੌਰ 'ਤੇ ਪਹੁੰਚੇ, ਜਿਨ੍ਹਾਂ ਦਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ | ਪ੍ਰਬੰਧਕਾਂ ਵਲੋਂ ਦਾਨੀ ਸੱਜਣਾਂ ਨੂੰ ਵੀ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਪ੍ਰਧਾਨ ਹਰਜਾਪ ਸਿੰਘ ਖਾਲਸਾ, ਅਮਰਜੀਤ ਸਿੰਘ ਸਕੱਤਰ, ਸੁਖਚਰਨ ਸਿੰਘ ਜੌਹਲ ਖਜਾਨਚੀ, ਜਗਤਾਰ ਸਿੰਘ ਚਾਹਲ, ਮਨਜੀਤ ਸਿੰਘ ਚਾਹਲ, ਸਰਬਜੀਤ ਸਿੰਘ ਰਾਣਾ, ਸੁਖਵਿੰਦਰ ਸਿੰਘ ਚਾਹਲ, ਸੁਖਵੀਰ ਸਿੰਘ ਸੁੱਖਾ, ਪਰਮਜੀਤ ਸਿੰਘ ਮੰਡੇਰ, ਪਰਮਜੀਤ ਸਿੰਘ ਢੇਸੀ, ਮਾਸਟਰ ਬਲਵਿੰਦਰ ਸਿੰਘ ਢਿੱਲੋ, ਸੁਰਿੰਦਰ ਸਿੰਘ ਢਿੱਲੋਂ, ਗੁਰਦੇਵ ਸਿੰਘ ਚਾਹਲ, ਹਰਪ੍ਰੀਤ ਸਿੰਘ ਚਾਹਲ, ਦਲਜੀਤ ਸਿੰਘ ਢੇਸੀ, ਮੇਜਰ ਸਿੰਘ, ਹਰਬੰਸ ਸਿੰਘ ਚਾਹਲ, ਸੁਖਦੇਵ ਸਿੰਘ ਭਿੰਦਾ, ਬਲਕਰਨ ਸਿੰਘ, ਸੁਖਵੀਰ ਸਿੰਘ ਸੁੱਖੀ, ਜਸਵੰਤ ਸਿੰਘ ਆਦਿ ਸਮੂਹ ਸੰਗਤਾਂ ਹਾਜ਼ਰ ਸਨ |
ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕੰਦਪੁਰ ਵਿਖੇ ਸਜਾਏ ਨਗਰ ਕੀਰਤਨ
ਮੁਕੰਦਪੁਰ, (ਅਮਰੀਕ ਸਿੰਘ ਢੀਂਡਸਾ)-ਸਰਬੰਸਦਾਨੀ, ਕਲਗੀਧਰ ਦਸ਼ਮੇਸ਼ ਪਿਤਾ ਦੇ ਆਗਮਨ ਪੁਰਬ ਨੂੰ ਸਮਰਪਿਤ ਥਾਂ-ਥਾਂ 'ਤੇ ਨਗਰ ਕੀਰਤਨ ਅਤੇ ਅਖੰਡ ਜਾਪ ਕਰਵਾ ਕੇ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਸਰਬੰਸ ਪ੍ਰਤੀ ਸੰਗਤਾਂ ਵੱਲੋਂ ਸ਼ਰਧਾ ਅਤੇ ਅਕੀਦਤ ਭੇਟ ਕੀਤੀ ਜਾ ਰਹੀ ਹੈ | ਇਸੇ ਘੜੀ ਤਹਿਤ ਕਸਬਾ ਮੁਕੰਦਪੁਰ ਵਿਖੇ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਸਾਹਿਬ ਤੋਂ ਸ਼ੁਰੂ ਹੋ ਕੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿੱਚ ਨਗਰ ਕੀਰਤਨ ਕੱਢਿਆ ਗਿਆ | ਜਿਸ ਵਿੱਚ ਸੰਗਤ ਵੱਲੋਂ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ | ਸੇਵਾਦਾਰ ਪਰਿਵਾਰਾਂ ਵੱਲੋਂ ਸੰਗਤਾਂ ਲਈ ਚਾਹ-ਪਕੌੜੇ, ਫਲ ਅਤੇ ਹੋਰ ਕਈ ਤਰ੍ਹਾਂ ਦੇ ਪਦਾਰਥ ਰੂਪੀ ਲੰਗਰ ਵਰਤਾਏ ਗਏ | ਇਸ ਮੌਕੇ ਆਮ ਆਦਮੀ ਪਾਰਟੀ ਦੇ ਦੁਆਬਾ ਜ਼ੋਨ ਕਨਵੀਨਰ ਹਰਜੋਤ ਕੌਰ ਲੋਹਟੀਆ ਵਿਸ਼ੇਸ਼ ਤੌਰ 'ਤੇ ਸੰਗਤ ਨਾਲ ਨਗਰ ਕੀਰਤਨ ਵਿੱਚ ਸ਼ਾਮਿਲ ਹੋਏ | ਉਨ੍ਹਾਂ ਨੇ ਇੱਕ ਪੜਾਅ 'ਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਲਸਾਨੀ ਸ਼ਹਾਦਤ ਅਤੇ ਪੂਰੇ ਸਰਬੰਸ ਨੂੰ ਵਾਰਨ ਦੀ ਘਟਨਾ ਨੂੰ ਇਤਿਹਾਸ ਵਿੱਚ ਪਹਿਲੀ ਵਾਰ ਅਜਿਹਾ ਹੋਣ 'ਤੇ ਸੰਗਤਾਂ ਨੂੰ ਗੁਰੂ ਸਾਹਿਬ ਦੀ ਲਸਾਨੀ ਸ਼ਹਾਦਤ ਤੋਂ ਪ੍ਰੇਰਨਾ ਲੈਣ 'ਤੇ ਜ਼ੋਰ ਦਿੱਤਾ ਅਤੇ ਦੱਸਿਆ ਕਿ ਇਸ ਤਰ੍ਹਾਂ ਦੀ ਦੁਨੀਆ ਦੇ ਕਿਸੇ ਹੋਰ ਕੋਨੇ ਵਿੱਚੋਂ ਸ਼ਹਾਦਤ ਅਤੇ ਪੂਰੇ ਸਰਬੰਸ ਨੂੰ ਵਾਰ ਦੇਣ ਦੀ ਮਿਸਾਲ ਨਹੀਂ ਮਿਲਦੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਪੰਕਜ ਲੋਹਟੀਆ, ਮਲਕੀਤ ਸਿੰਘ ਨੰਬਰਦਾਰ, ਕੁਲਦੀਪ ਚੰਦ ਪ੍ਰਧਾਨ, ਗ੍ਰੰਥੀ ਸਿੰਘ ਰਣਜੀਤ ਸਿੰਘ, ਜਤਿੰਦਰ ਸਿੰਘ ਪਨੇਸਰ, ਜਸਪਾਲ ਸਿੰਘ ਗੋਗਾ, ਸੋਨੂੰ ਪੰਚ, ਜੀਤਾ ਪੰਚ, ਮਾਸਟਰ ਗਿਆਨ ਚੰਦ ਅਤੇ ਬਿੱਲਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ |
ਘੁੰਮਣਾਂ 'ਚ ਨਗਰ ਕੀਰਤਨ ਸਜਾਇਆ
ਘੁੰਮਣਾਂ, (ਮਹਿੰਦਰਪਾਲ ਸਿੰਘ)-ਪਿੰਡ ਘੁੰਮਣਾਂ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਵੱਲੋਂ ਨਗਰ ਨਿਵਾਸੀ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆਂ ਗਿਆ | ਅਰਦਾਸ ਕਰਨ ਉਪਰੰਤ ਨਗਰ ਕੀਰਤਨ ਆਰੰਭ ਹੋਇਆ ਜੋ ਵੱਖ-ਵੱਖ ਪੜਾਵਾਂ ਜੰਝ ਘਰ, ਫਰਾਲਾ ਮੌੜ ਅੱਡਾ, ਗੁਰਦੁਆਰਾ ਸ਼ਹੀਦ ਸਿੰਘਾ, ਬੱਸ ਅੱਡਾ ਤੋਂ ਹੁੰਦਾ ਹੋਇਆਂ ਸਮਾਪਤ ਹੋਇਆ | ਨਗਰ ਕੀਰਤਨ 'ਚ ਢਾਡੀ ਪਰਮਿੰਦਰ ਸਿੰਘ ਪਾਰਸ ਦੇ ਢਾਡੀ ਜੱਥੇ ਨੇ ਵਾਰਾਂ ਪੇਸ਼ ਕੀਤੀਆਂ, ਸੰਗਤਾਂ ਵੱਲੋਂ ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ 'ਚ ਸਵਾਗਤ ਕੀਤਾ ਗਿਆ | ਸੰਗਤਾਂ ਲਈ ਭਿੰਨ-ਭਿੰਨ ਪ੍ਰਕਾਰ ਦੇ ਲੰਗਰ ਲਗਾਏ ਗਏ | ਇਸ ਮੌਕੇ 'ਤੇ ਪ੍ਰਧਾਨ ਜਸਵੰਤ ਸਿੰਘ, ਤਰਲੋਚਨ ਸਿੰਘ, ਸੁਰਿੰਦਰ ਸਿੰਘ ਸ਼ਾਹ, ਕਰਨੈਲ ਸਿੰਘ, ਤਲਜਿੰਦਰ ਸਿੰਘ, ਸੁਰਜੀਤ ਸਿੰਘ, ਮਾਸਟਰ ਸੋਹਣ ਲਾਲ, ਡਾ. ਕੁਲਦੀਪ ਰਾਜ, ਰੇਸ਼ਮ ਸਿੰਘ ਘੁੰਮਣ, ਯਾਦਵਿੰਦਰ ਸਿੰਘ, ਸਰਬਜੀਤ ਸਿੰਘ ਰਿਆਤ, ਪਰਮਜੀਤ ਸਿੰਘ ਭੋਗਲ, ਬਾਬਾ ਕੁਲਵੰਤ ਸਿੰਘ, ਬਿੰਦਾ ਵਲੈਤੀਆ, ਗੁਰਮਿੰਦਰ ਸਿੰਘ, ਧਰਮਪਾਲ ਬੈਂਸ, ਸਰਪੰਚ ਸੁੱਖਵਿੰਦਰ ਸਿੰਘ ਬਿੱਲਾ, ਸੁਰਜੀਤ ਲਾਲ ਸਰੋਏ, ਤਾਰਾ ਚੰਦ, ਦਲਜੀਤ ਸਿੰਘ ਘੁੰਮਣ, ਸਤਨਾਮ ਸਿੰਘ ਗਾਡੇ ਤੇ ਹੋਰ ਸੰਗਤਾਂ ਹਾਜ਼ਰ ਸਨ |
ਚੱੱਕਦਾਨਾ ਵਿਖੇ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ
ਉੜਾਪੜ/ਲਸਾੜਾ, (ਲਖਵੀਰ ਸਿੰਘ ਖੁਰਦ)-ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਚੱਕਦਾਨਾ ਦੀਆਂ ਸਮੂਹ ਸੰਗਤਾਂ ਵਲੋਂ ਗੁਰਦੁਵਾਰਾ ਸਿੰਘ ਸਭਾ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਹਨਾਂ ਖੁਸ਼ੀਆਂ ਨੂੰ ਮੁੱਖ ਰੱਖਦੇ ਹੋਏ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਗੁਰਦਵਾਰਾ ਸਾਹਿਬ ਤੋਂ ਅਰਦਾਸ ਕਰਨ ਉਪਰੰਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਦੀ ਅਰੰਭਤਾ ਜੈਕਾਰਿਆਂ ਦੀ ਗੂੰਜ ਵਿਚ ਹੋਈ | ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਪਾਲਕੀ ਵਿਚ ਸਜਾਕੇ ਸੰਗਤਾਂ ਵਲੋਂ ਗੁਰਬਾਣੀ ਦੇ ਸ਼ਬਦ ਪੜ੍ਹਦਿਆਂ ਨਗਰ ਦੀ ਪ੍ਰਕਰਮਾ ਕੀਤੀ ਗਈ | ਪਿੰਡ ਵਾਸੀਆਂ ਵਲੋਂ ਸਾਰੇ ਪਿੰਡ ਵਿਚ ਸੁੰਦਰ ਗੇਟਾਂ ਅਤੇ ਪੰਡਾਲ ਸਜਾਏ ਗਏ | ਵੱਖ-ਵੱਖ ਪੜ੍ਹਾਵਾਂ 'ਤੇ ਪੰਥ ਦੇ ਪ੍ਰਸਿੱਧ ਢਾਡੀ ਮਨਜੀਤ ਸਿੰਘ ਅਬਿਆਣਾ ਦੇ ਢਾਡੀ ਜੱਥੇ ਵਲੋਂ ਸੰਗਤਾਂ ਨੂੰ ਸਿੱਖ ਇਤਿਹਾਸ ਨੂੰ ਢਾਡੀ ਵਾਰਾਂ ਰਾਹੀਂ ਨਿਹਾਲ ਕੀਤਾ | ਸੇਵਾਦਾਰਾਂ ਵਲੋਂ ਸੰਗਤਾਂ ਲਈ ਚਾਹ ਪਕੋੜਿਆਂ ਅਤੇ ਫਲ-ਫਰੂਟਾਂ ਦੇ ਲੰਗਰ ਲਾਏ ਗਏ | ਸੋਵਰਣ ਗਤਕਾ ਅਖਾੜਾ ਦੇ ਬੱਚਿਆਂ ਵਲੋਂ ਸਿੱਖ ਮਾਰਸ਼ਲ ਖੇਡ ਗਤਕਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ | ਕਮੇਟੀ ਦੇ ਪ੍ਰਧਾਨ ਮਹਿੰਦਰ ਸਿੰਘ ਖਾਲਸਾ ਵਲੋਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਦੀ ਵਧਾਈ ਦਿੱਤੀ ਗਈ ਅਤੇ ਉਹਨਾਂ ਦੀਆਂ ਸਿੱੱਖਿਆਵਾਂ 'ਤੇ ਚੱਲਣ ਦੀ ਅਪੀਲ ਕੀਤੀ | ਕਮੇਟੀ ਦੇ ਸਕੱਤਰ ਸੁਖਵਿੰਦਰ ਸਿੰਘ ਅਤੇ ਰਵਿੰਦਰ ਸਿੰਘ ਵਲੋਂ ਨਗਰ ਕੀਰਤਨ ਵਿਚ ਸਹਿਯੋਗ ਦੇਣ ਵਾਲੇ ਸਮੂਹ ਨੌਜਵਾਨ ਵੀਰਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਸਰਪੰਚ ਤਰਸੇਮ ਕੌਰ, ਬਲਬੀਰ ਸਿੰਘ, ਸੁਰਜੀਤ ਸਿੰਘ, ਗੁਰਮੁਖ ਸਿੰਘ, ਪਿਆਰਾ ਸਿੰਘ ਪੰਚ, ਦਵਿੰਦਰ ਸਿੰਘ ਹੈੱਡ ਗਰੰਥੀ, ਬਲਬੀਰ ਕੌਰ, ਰਣਜੀਤ ਸਿੰਘ ਪੰਚ, ਰਘਵੀਰ ਸਿੰਘ, ਹਜੂਰਾ ਸਿੰਘ, ਕੁਲਦੀਪ ਸਿੰਘ ਆਦਿ ਵੀ ਹਾਜ਼ਰ ਸਨ |
ਰਾਹੋਂ 'ਚ ਸਜਾਇਆ ਨਗਰ ਕੀਰਤਨ
ਰਾਹੋਂ, (ਉਂਕਾਰ ਸਿੰਘ ਰਾਠੋਰ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧੀ ਗੁਰਦੁਆਰਾ ਗੁਰੂ ਤੇਗ ਬਹਾਦੁਰ ਸਾਹਿਬ ਜੀ ਮੁਹੱਲਾ ਰਾਜਪੂਤਾਂ ਰਾਹੋਂ ਤੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਮੌਕੇ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤੇ | ਸਰਬੱਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਨਗਰ ਕੀਰਤਨ ਗੁਰੂਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਜਿਵੇਂ ਕਿ ਗੁਰਦੁਆਰਾ ਪੱਥਰੀਧਰ ਸਾਹਿਬ, ਮੁਹੱਲਾ ਰਾਜਪੂਤਾਂ, ਮੁਹੱਲਾ ਆਰਨਹਾਲੀ, ਮੇਨ ਬੱਸ ਸਟੈਂਡ, ਮੁਹੱਲਾ ਰੌਤਾਂ, ਨੇੜੇ ਸਾਈਾ ਮੰਦਰ, ਦਿੱਲ੍ਹੀ ਗੇਟ ਨਜਦੀਕ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ | ਇਹਨਾਂ ਪੜਾਵਾਂ ਦੌਰਾਨ ਇੰਟਰਨੈਸ਼ਨਲ ਢਾਡੀ ਜੱਥਾ ਗਿ. ਦੀਦਾਰ ਸਿੰਘ ਸੰਗਤਪੁਰ ਅਤੇ ਉਹਨਾਂ ਦੇ ਸਾਥੀ ਢਾਡੀ ਕਰਮਜੀਤ ਸਿੰਘ ਕੋਮਲ, ਰਣਜੀਤ ਸਿੰਘ ਸੰਧੂ, ਢਾਡੀ ਹਰਦੀਪ ਸਿੰਘ ਦੀਪ ਵਲੋਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਗਿਆ | ਇਸ ਵਿਸ਼ਾਲ ਨਗਰ ਕੀਰਤਨ ਵਿੱਚ ਸੰਗਤਾਂ ਵੱਲੋਂ ਵੱਡੀ ਗਿਣਤੀ ਵਿੱਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਹਾਜ਼ਰੀ ਭਰੀ ਗਈ | ਇਸ ਮੌਕੇ ਜੱਥੇਦਾਰ ਤਰਲੋਚਨ ਸਿੰਘ ਅਤੇ ਮਾਸਟਰ ਦਿਲਬਾਗ ਸਿੰਘ ਵਲੋਂ ਸਟੇਜ ਸੈਕਟਰੀ ਦੀ ਸੇਵਾ ਨਿਭਾਈ ਗਈ | ਇਸ ਮੌਕੇ ਹਲਕਾ ਵਿਧਾਇਕ ਡਾਕਟਰ ਨਛੱਤਰ ਪਾਲ, ਸਾਬਕਾ ਵਿਧਾਇਕ ਅੰਗਦ ਸਿੰਘ ਨਵਾਂਸ਼ਹਿਰ, ਪ੍ਰਧਾਨ ਬਲਜੀਤ ਸਿੰਘ ਬਾਜਵਾ, ਕੌਂਸਲਰ ਕਰਨੈਲ ਸਿੰਘ ਭਿੰਡਰ, ਰਜਵੰਤ ਸਿੰਘ ਬਾਜਵਾ, ਸਤਪਾਲ ਸਿੰਘ ਛੀਨਾ, ਲਖਵਿੰਦਰ ਸਿੰਘ ਕਾਹਲੋਂ, ਸੁਖਵਿੰਦਰ ਸਿੰਘ ਛੀਨਾ, ਮਲਕੀਤ ਸਿੰਘ ਕਾਹਲੋਂ, ਉਂਕਾਰ ਸਿੰਘ, ਮਹਿੰਦਰ ਸਿੰਘ ਬਾਜਵਾ, ਅਮਰਜੀਤ ਸਿੰਘ ਚੀਮਾ, ਬਲਿਹਾਰ ਸਿੰਘ ਭਿੰਡਰ, ਪ੍ਰਧਾਨ ਅਮਰਜੀਤ ਸਿੰਘ ਜੌਹਲ, ਦਵਿੰਦਰ ਜਾਂਗੜਾ, ਜਗਜੀਤ (ਬਾਕੀ ਸਫਾ 6 'ਤੈ)
ਸਿੰਘ, ਦਲੇਰ ਸਿੰਘ, ਰਣਵੀਰ ਸਿੰਘ, ਗੁਰਪਰਤੀਕ ਸਿੰਘ ਬਾਜਵਾ, ਗੁਰਪ੍ਰੀਤ ਸਿੰਘ, ਅੰਮਿ੍ਤਪਾਲ ਸਿੰਘ ਕਾਹਲੋਂ, ਰਣਧੀਰ ਸਿੰਘ, ਸਤਿੰਦਰ ਸਿੰਘ ਤੂਰ, ਬਲਜਿੰਦਰ ਸਿੰਘ ਭੰਗਲ, ਏਵਨ ਸਿੰਘ, ਕੁਲਵੀਰ ਸਿੰਘ, ਬਲਵਿੰਦਰ ਸਿੰਘ, ਅਮਰਜੀਤ ਸਿੰਘ ਪਾਬਲਾ ਅਤੇ ਹੋਰ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ |
ਛਦੌੜੀ ਵਿਖੇ ਨਗਰ ਕੀਰਤਨ ਸਜਾਇਆ
ਮਜਾਰੀ/ਸਾਹਿਬਾ, (ਨਿਰਮਲਜੀਤ ਸਿੰਘ ਚਾਹਲ)-ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਪਿੰਡ ਛਦੌੜੀ ਦੀ ਸਮੂਹ ਸੰਗਤ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਜੋ ਗੁਰਦਆਰਾ ਸਿੰਘ ਸਭਾ ਤੋਂ ਸਵੇਰ ਵੇਲੇ ਸ਼ੁਰੂ ਹੋਇਆ ਤੇ ਸਾਰੇ ਨਗਰ ਦੀ ਪ੍ਰਕਾਰਮਾਂ ਕਰਦਾ ਤੇ ਵੱਖ-ਵੱਖ ਪੜਾਵਾਂ 'ਤੇ ਠਹਿਰਾਅ ਕਰਨ ਤੋਂ ਬਾਅਦ ਸ਼ਾਮ ਨੂੰ ਇਸੇ ਜਗ੍ਹਾ ਸਮਾਪਿਤ ਹੋਇਆ | ਇਸ ਮੌਕੇ ਪੰਥਕ ਢਾਡੀ ਭੁਪਿੰਦਰ ਸਿੰਘ ਢਾਹਾਂ ਦੇ ਜਥੇ ਵਲੋਂ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਗੁਰਬਾਣੀ ਨਾਲ ਜੋੜਿਆ ਗਿਆ | ਸੰਗਤਾਂ ਵਾਸਤੇ ਥਾਂ-ਥਾਂ ਕਈ ਪ੍ਰਕਾਰ ਦੇ ਲੰਗਰ ਲਗਾਏ ਗਏ | ਇਸ ਮੌਕੇ ਕੈਪ: ਹਰਬੰਸ ਸਿੰਘ ਥਿਆੜਾ, ਜਰਮਨ ਸਿੰਘ ਖਾਲਸਾ, ਕਸ਼ਮੀਰ ਸਿੰਘ ਤੇ ਮੁਹਿੰਦਰ ਸਿੰਘ ਦੋਵੇਂ ਨੰਬਰਦਾਰ, ਸਰਪੰਚ ਗੁਰਦੀਪ ਸਿੰਘ, ਹਰਨੇਕ ਸਿੰਘ ਥਿਆੜਾ, ਗੁਰਨਾਮ ਸਿੰਘ ਰਾਣਾ, ਜੁਝਾਰ ਸਿੰਘ ਇਟਲੀ, ਕੈਪ: ਹਰਮਿੰਦਰ ਸਿੰਘ, ਬਲਵੀਰ ਸਿੰਘ, ਜਸਵੀਰ ਸਿੰਘ, ਅਮਰਜੀਤ ਸਿੰਘ ਪਨੇਸਰ, ਕੁਲਦੀਪ ਸਿੰਘ, ਮਨਜੀਤ ਸਿੰਘ ਰਾਣਾ, ਪਰਮਿੰਦਰ ਸਿੰਘ ਰਾਣਾ, ਕਸ਼ਮੀਰ ਸਿੰਘ ਰਾਣਾ, ਸੁਰਜੀਤ ਸਿੰਘ, ਸੁਖਵਿੰਦਰ ਸਿੰਘ, ਚਰਨਜੀਤ ਸਿੰਘ, ਅਮਰਜੀਤ ਸਿੰਘ ਖਾਲਸਾ, ਮਨਜਿੰਦਰ ਸਿੰਘ, ਸ਼ਰਨਜੀਤ ਸਿੰਘ, ਜਥੇ: ਸੰਤੋਖ ਸਿੰਘ, ਸੋਹਣ ਸਿੰਘ, ਮੁਹਿੰਦਰ ਸਿੰਘ, ਅਵਤਾਰ ਸਿੰਘ, ਹਰਜਿੰਦਰ ਸਿੰਘ ਫੌਜੀ, ਸੰਦੀਪ ਸਿੰਘ ਥਾਂਦੀ, ਦਿਲਬਾਗ ਸਿੰਘ ਆਦਿ ਹਾਜ਼ਰ ਸਨ |
ਗੁਰਦੁਆਰਾ ਪ੍ਰਮੇਸ਼ਰ ਦੁਆਰ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਬਹਿਰਾਮ, (ਸਰਬਜੀਤ ਸਿੰਘ ਰਾਣਾ)-ਗੁਰਦੁਆਰਾ ਪ੍ਰਮੇਸ਼ਰ ਦੁਆਰ ਸਾਹਿਬ ਬੀਸਲਾ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਮੁੱਖ ਸੇਵਾਦਾਰ ਗਿਆਨੀ ਰਣਜੀਤ ਸਿੰਘ ਖਾਲਸਾ ਵੱਲੋਂ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਜਥੇ. ਰਣਜੀਤ ਸਿੰਘ ਖਾਲਸਾ ਨੇ ਕਿਹਾ ਕਿ ਜੋਂ ਵੀ ਪ੍ਰਾਣੀ ਵਾਹਿਗੁਰੂ ਜੀ ਦਾ ਜਾਪ ਕਰਦਾ ਹੈ ਉਸ ਦੇ ਸਾਰੇ ਕਾਰਜ ਰਾਸ ਹੋ ਜਾਂਦੇ ਹਨ | ਇਸ ਮੌਕੇ 'ਤੇ ਜਥੇ. ਸ਼ਮਸ਼ੇਰ ਸਿੰਘ, ਬਾਬਾ ਸੋਹਣ ਸਿੰਘ ਬੀਸਲਾ, ਸਿਮਰਨਜੀਤ ਸਿੰਘ, ਜਸਪ੍ਰੀਤ ਸਿੰਘ, ਗੁਰਮੁਖ ਸਿੰਘ, ਜਸਵੰਤ ਕੌਰ ਪੰਚ, ਕੁਲਵਿੰਦਰ ਕੌਰ, ਲਵਜੋਤ ਕੌਰ, ਗੁਰਪ੍ਰੀਤ, ਲਵਪ੍ਰੀਤ ਕੌਰ, ਕਾਕਾ ਹਰਜੋਤ ਸਿੰਘ ਅਤੇ ਸਮੂਹ ਸੰਗਤਾਂ ਹਾਜ਼ਰ ਸਨ |